12.98C Vancouver
ADS

Nov 12, 2024 5:02 PM - The Canadian Press

ਬਰਨਬੀ ਵਿਚ ਹਾਈਵੇਅ 1 ’ਤੇ ਵਾਪਰਿਆ ਭਿਆਨਕ ਹਾਦਸਾ, ਪੰਜ ਲੋਕਾਂ ਨੂੰ ਲਿਜਾਇਆ ਗਿਆ ਹਸਪਤਾਲ

Share On
highway-1-in-burnaby-closed-after-early-morning-crash-sends-five-to-hospital
They say just before 3 a.m., officers responded to reports of a five-car collision on the highway, just east of the Kensington Avenue off-ramp.(Photo: The Canadian Press)

ਬਰਨਬੀ ਵਿਚ ਅੱਜ ਸਵੇਰੇ ਹਾਈਵੇਅ 1 ’ਤੇ ਕਈ ਵਾਹਨਾਂ ਦੀ ਟੱਕਰ ਹੋਈ, ਜਿਸ ਵਿਚ ਪੰਜ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਦੋ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਬਰਨਬੀ ਆਰ.ਸੀ.ਐੱਮ.ਪੀ. ਮੁਤਾਬਕ, ਹਾਦਸੇ ਵਿਚ ਪੰਜ ਕਾਰਾਂ ਸ਼ਾਮਲ ਸਨ। ਕਾਰਪੋਰੇਸ਼ਨ ਮਾਈਕ ਕਲੰਜ ਨੇ ਦੱਸਿਆ ਕਿ ਦੋ ਲੋਕ ਗੰਭੀਰ ਜ਼ਖਮੀ ਸਨ, ਜਦੋਂ ਕਿ ਤਿੰਨ ਹੋਰਾਂ ਨੂੰ ਮਾਮੂਲੀ ਸੱਟਾਂ ਆਈਆਂ।

ਪੁਲਿਸ ਨੇ ਕਿਹਾ ਕਿ ਬਹੁ-ਵਾਹਨ ਦੁਰਘਟਨਾ ਦੀ ਇਹ ਘਟਨਾ ਕੇਨਸਿੰਗਟਨ ਐਵੇਨਿਊ ਆਫ-ਰੈਂਪ ਦੇ ਈਸਟ ਵਿਚ ਤੜਕੇ ਕਰੀਬ ਤਿੰਨ ਵਜੇ ਵਾਪਰੀ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈ ਵੀਡੀਓ ਵਿਚ ਇੱਕ ਕਾਰ ਅਤੇ ਇੱਕ ਟੈਕਸੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਦੇਖੀਆਂ ਗਈਆਂ ਅਤੇ ਸੜਕ ’ਤੇ ਮਲਬਾ ਖਿੱਲਰਿਆ ਹੋਇਆ ਦਿਖਾਈ ਦਿੱਤਾ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link