17.02C Vancouver
ADS

Jan 24, 2022 9:28 PM - The Canadian Press

ਫਰੇਜ਼ਰ ਕੈਨੇਅਨ ਦੇ ਇਲਾਕੇ 'ਚ ਹਾਈਵੇਅ 1 ਨੂੰ ਸਾਰੇ ਟ੍ਰੈਫਿਕ ਲਈ ਖੋਲ੍ਹਿਆ, ਪਰ ਟ੍ਰਾਂਸਪੋਰਟੇਸ਼ਨ ਮੰਤਰਾਲੇ ਨੇ ਕੀਤਾ ਸਾਵਧਾਨ

Share On
highway-1-reopens-through-fraser-canyon
Highway 1 through the Fraser Canyon has re-opened to all vehicle traffic after being closed by slides and avalanches during severe flooding in November. (Photo - BC Govt.)

ਫਰੇਜ਼ਰ ਕੈਨੇਅਨ ਦੇ ਇਲਾਕੇ 'ਚ ਹਾਈਵੇਅ 1 'ਤੇ ਫਿਰ ਤੋਂ ਆਵਾਜਾਈ ਸ਼ੁਰੂ ਹੋ ਗਈ ਹੈ।

ਇਸ ਰਸਤੇ ਨੂੰ ਸਾਰੇ ਟਰੈਫਿਕ ਲਈ ਖੋਲ੍ਹ ਦਿੱਤਾ ਗਿਆ ਹੈ।

ਨਵੰਬਰ ਦੇ ਵਿੱਚ ਇਸ ਇਲਾਕੇ 'ਚ ਹੜ੍ਹਾਂ ਅਤੇ ਮਡਸਲਾਈਡਸ ਵਿਚਾਲੇ ਪਹੁੰਚੇ ਨੁਕਸਾਨ ਤੋਂ ਬਾਅਦ ਰਸਤੇ 'ਤੇ ਆਵਾਜਾਈ ਪ੍ਰਭਾਵਿਤ ਹੋਈ ਸੀ।

ਟਰਾਂਸਪੋਰਟੇਸ਼ਨ ਮੰਤਰਾਲੇ ਦਾ ਕਹਿਣਾ ਹੈ ਕਿ ਅੱਜ ਦੁਪਹਿਰ ਦੇ ਸਮੇਂ ਤੋਂ ਇਸ ਰੂਟ ਨੂੰ ਖੋਲ੍ਹ ਦਿੱਤਾ ਗਿਆ ਹੈ।

ਇਸ ਨੂੰ ਲੋਅਰ ਮੇਨਲੈਂਡ ਅਤੇ ਇੰਟੀਰੀਅਰ ਵਿਚਾਲੇ ਦਾ ਅਹਿਮ ਲਿੰਕ ਦੱਸਿਆ ਜਾਂਦਾ ਹੈ।

ਹਾਲਾਂਕਿ ਮੰਤਰਾਲੇ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ ਕਿ ਰਸਤਾ ਖੁੱਲ੍ਹਣ ਦੇ ਬਾਵਜੂਦ ਕਈ ਥਾਵਾਂ 'ਤੇ ਮਰੱਮਤ ਦਾ ਕੰਮ ਜਾਰੀ ਹੋਣ ਕਾਰਨ 2 ਘੰਟੇ ਤਕ ਦੇ ਅੜਿੱਕਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸੇ ਰਸਤੇ 'ਤੇ ਜੈਕਐਸ ਮਾਊਂਟੇਨ ਦੇ 80 ਮੀਟਰ ਲੰਮੇ ਪੁਲ 'ਤੇ ਵੀ ਮਰੱਮਤ ਦਾ ਕੰਮ ਜਾਰੀ ਹੈ।

ਇੱਥੇ ਸਿੰਗਲ ਲੇਨ ਆਲਟਰਨੇਟਿੰਗ ਟਰੈਫਿਕ ਦੀ ਆਵਾਜਾਈ ਜਾਰੀ ਰੱਖੀ ਗਈ ਹੈ।

ਟਰਾਂਸਪੋਰਟੇਸ਼ਨ ਮੰਤਰੀ ਰੌਬ ਫਲੈਮਿੰਗ ਦਾ ਕਹਿਣਾ ਹੈ ਕਿ ਕਰਿਊਸ ਨੇ ਬੇਹੱਦ ਕਮਾਲ ਦਾ ਕੰਮ ਕਰ ਕੇ ਵਿਖਾਇਆ ਹੈ ਅਤੇ ਉਸੇ ਕਾਰਨ ਇਸ ਹਿੱਸੇ ਨੂੰ ਜਲਦੀ ਖੋਲ੍ਹਿਆ ਜਾ ਸਕਿਆ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link