20.66C Vancouver
ADS

Jan 28, 2025 1:28 PM - The Canadian Press

ਬੀ.ਸੀ. ਦੇ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

Share On
hitmen-face-sentencing-for-b-c-murder-of-former-air-india-suspect-malik
Tanner Fox and accomplice Jose Lopez pleaded guilty last October to second-degree murder (Photo: The Canadian Press)

ਸਰੀ ਵਿਚ ਲਗਭਗ ਢਾਈ ਸਾਲ ਪਹਿਲਾਂ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਕਰਨ ਵਾਲੇ ਦੋ ਮੁਲਜ਼ਮਾਂ ਵਿਚੋਂ ਅੱਜ ਇੱਕ ਨੂੰ ਬੀ. ਸੀ. ਦੀ ਨਿਊ ਵੈਸਟਮਿੰਸਟਰ ਅਦਾਲਤ ਵਿਚ ਸਜ਼ਾ ਸੁਣਾਈ ਜਾਵੇਗੀ।

ਟੈਨਰ ਫੌਕਸ ਅਤੇ ਉਸ ਦੇ ਸਾਥੀ ਮੁਲਜ਼ਮ ਜੋਸ ਲੋਪੇਜ਼ ਨੇ ਪਿਛਲੇ ਸਾਲ ਅਕਤੂਬਰ ਵਿਚ ਕਤਲ ਦੇ ਦੋਸ਼ ਸਵੀਕਾਰ ਕੀਤੇ ਸਨ। ਫੌਕਸ ਨੂੰ ਅੱਜ ਸਜ਼ਾ ਸੁਣਾਈ ਜਾਣੀ ਹੈ, ਜਦੋਂ ਕਿ ਲੋਪੇਜ਼ ਦੀ ਸ਼ੁੱਕਰਵਾਰ ਨੂੰ ਅਦਾਲਤ ਵਿਚ ਅਗਲੀ ਪੇਸ਼ੀ ਹੋਵੇਗੀ। ਰਿਪੁਦਮਨ ਸਿੰਘ ਮਲਿਕ ਦਾ ਨਾਮ 1985 ਦੇ ਏਅਰ ਇੰਡੀਆ ਬੰਬ ਧਮਾਕੇ ਵਿਚ ਉਛਲਿਆ ਸੀ, ਹਾਲਾਂਕਿ, ਕੈਨੇਡਾ ਦੀ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸਾਲ 2005 ਵਿਚ ਸਾਜ਼ਿਸ਼ ਅਤੇ ਕਤਲ ਦੇ ਇਲਜ਼ਾਮਾਂ ਤੋਂ ਬਰੀ ਕਰ ਦਿੱਤਾ ਸੀ। ਮਲਿਕ ਦੀ 14 ਜੁਲਾਈ, 2022 ਨੂੰ ਸਰੀ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਮੁਲਜ਼ਮ ਫੌਕਸ ਅਤੇ ਲੋਪੇਜ਼ ਦੀ ਉਮਰ 20 ਸਾਲ ਦੇ ਕਰੀਬ ਸੀ, ਜਿਨ੍ਹਾਂ ਨੂੰ ਕਤਲ ਦੇ ਦੋਸ਼ ਵਿਚ ਉਮਰ ਕੈਦ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਰਾਊਨ ਪ੍ਰੌਸੀਕਿਊਟਰ ਅਤੇ ਬਚਾਅ ਪੱਖ ਦੇ ਵਕੀਲ ਦੋਹਾਂ ਨੇ ਮੁਲਜ਼ਮਾਂ ਨੂੰ 20 ਸਾਲ ਤੋਂ ਪਹਿਲਾਂ ਪੈਰੋਲ ਨਾ ਦੇਣ ਦਾ ਪ੍ਰਸਤਾਵ ਦਿੱਤਾ ਹੈ। ਬੀ.ਸੀ. ਪ੍ਰੌਸੀਕਿਊਸ਼ਨ ਸਰਵਿਸ ਮੁਤਾਬਕ, ਫੌਕਸ ਅਤੇ ਲੋਪੇਜ਼ ਨੂੰ ਹੱਤਿਆ ਲਈ ਭਾੜੇ 'ਤੇ ਲਿਆ ਗਿਆ ਸੀ ਪਰ ਪੁਲਿਸ ਅਤੇ ਵਕੀਲ ਨੇ ਇਹ ਖੁਲਾਸਾ ਨਹੀਂ ਕੀਤਾ ਕਿ ਇਸ ਸਾਜ਼ਿਸ਼ ਪਿੱਛੇ ਕੌਣ ਸੀ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link