18.93C Vancouver
ADS

May 25, 2020 3:40 PM -

ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਹੁਣ ਨਹੀਂ ਰਹੇ

Share On
hockey-legend-balbir-singh-sr-passes-away
Three-time Olympic gold medallist hockey player Balbir Singh passed away at the age of 95. Image-ANI

3 ਵਾਰ ਓਲੰਪਿਕ ਗੋਲਡ ਮੈਡਲ ਜੇਤੂ ਰਹੇ ਮਸ਼ਹੂਰ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ 95 ਸਾਲ ਦੀ ਉਮਰ ਵਿੱਚ ਸਵਰਗਵਾਸ ਹੋ ਗਿਆ ਹੈ।

ਇਹ ਖਬਰ ਉਨ੍ਹਾਂ ਦੇ ਪੋਤੇ ਕਬੀਰ ਨੇ ਇਕ ਸਟੇਟਮੈਂਟ ਰਾਹੀਂ ਸਾਂਝੀ ਕੀਤੀ।

ਬਲਬੀਰ ਸਿੰਘ ਨੂੰ 12 ਮਈ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਦੋ ਹੋਰ ਦਿਲ ਦੇ ਦੌਰੇ ਪਏ ਅਤੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਸੀ।

ਬਲਬੀਰ ਸਿੰਘ ਤਿੰਨ ਵਾਰ ਓਲੰਪਿਕ ਗੋਲਡ ਚੈਂਪੀਅਨ ਬਣੇ।

1948 ਵਿੱਚ ਲੰਡਨ ਦੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਵਿਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ, 1952 ਵਿੱਚ ਹੈਲਸਿੰਕੀ ਖੇਡਾਂ ਦੌਰਾਨ ਬਲਬੀਰ ਸਿੰਘ ਵਾਈਸ ਕੈਪਟਨ ਸਨ ਅਤੇ 1956 ਵਿੱਚ ਮੈਲਬਰਨ ਦੀਆਂ ਖੇਡਾਂ ਦੌਰਾਨ ਉਨ੍ਹਾਂ ਨੇ ਭਾਰਤੀ ਟੀਮ ਦੀ ਕਪਤਾਨ ਵਜੋਂ ਅਗਵਾਈ ਕੀਤੀ।

1947 ਤੋਂ 1958 ਵਿਚਕਾਰ ਆਪਣੇ ਹਾਕੀ ਦੇ ਸਫਰ ਦੌਰਾਨ ਉਨ੍ਹਾਂ ਨੇ 61 ਅੰਤਰਰਾਸ਼ਟਰੀ ਮੈਚ ਖੇਡੇ ਅਤੇ 246 ਗੋਲ ਕੀਤੇ।

1975 ਦੌਰਾਨ ਵਰਲਡ ਕੱਪ ਜਿੱਤਣ ਵਾਲੀ ਟੀਮ ਦੇ ਬਲਬੀਰ ਸਿੰਘ ਮੈਨੇਜਰ ਵੀ ਸਨ।


Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link