19.03C Vancouver
ADS

May 13, 2020 4:28 AM -

ਟ੍ਰਿਪਲ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਨਾਜ਼ੁਕ

Share On
hockey-legend-balbir-singh-suffers-cardiac-arrest-currently-on-ventilator-support
Former Olympic gold medallist and hockey legend Balbir Singh Senior on Tuesday suffered a cardiac arrest and is currently on ventilator support. Photo-ANI

ਸਿਰਫ ਭਾਰਤ ਹੀ ਨਹੀਂ ਬਲਕਿ ਵਿਸ਼ਵ 'ਚ ਹਾਕੀ ਦੀ ਖੇਡ ਦੇ ਸਭ ਤੋਂ ਵੱਡੇ ਨਾਮਾਂ 'ਚ ਸ਼ੁਮਾਰ, ਹਾਕੀ ਲੀਜੈਂਡ, ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਨਾਜ਼ੁਕ ਹੈ।

ਇਸ ਸੰਬੰਧੀ ਬਲਬੀਰ ਸਿੰਘ ਸੀਨੀਅਰ ਦੇ ਕਰੀਬੀ ਰਿਸ਼ਤੇਦਾਰ ਨੇ ਇੱਕ ਸੋਸ਼ਲ ਮੀਡਿਆ ਪੋਸਟ ਰਾਹੀਂ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਖੇਡ ਪ੍ਰੇਮੀਆਂ ਨੂੰ ਸੂਚਿਤ ਕੀਤਾ ਹੈ।

ਬਲਬੀਰ ਸਿੰਘ ਸੀਨੀਅਰ ਦੇ ਅਧਿਕਾਰਤ ਇੰਸਟਾਗ੍ਰਾਮ ਖਾਤੇ 'ਤੇ ਸਾਂਝੀ ਕੀਤੀ ਗਈ ਪੋਸਟ ਵਿੱਚ ਦੱਸਿਆ ਗਿਆ ਹੈ ਕਿ ਮੰਗਲਵਾਰ ਸਵੇਰੇ ਕਰੀਬ 9 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਸੀ।

ਸਮੇਂ ਸਿਰ ਮਿਲੇ ਮੇਡਿਕਲ ਉਪਚਾਰ ਆਸਰੇ ਉਨ੍ਹਾਂ ਨੂੰ ਬਚਾਇਆ ਜਾ ਸਕਿਆ। ਫ਼ਿਲਹਾਲ ਬਲਬੀਰ ਸਿੰਘ ਸੀਨੀਅਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਜਾਣਕਾਰੀ ਦਿੱਤੀ ਗਈ ਕਿ ਬਲਬੀਰ ਸਿੰਘ ਸੀਨੀਅਰ ਨੂੰ ਸੁੱਕਰਵਾਰ, 8 ਮਈ ਨੂੰ ਗੰਭੀਰ ਮਲਟੀ ਆਰਗਨ ਸਥਿਤੀ (multi organ affected state) 'ਚ ਹਸਪਤਾਲ ਪਹੁੰਚਾਇਆ ਗਿਆ ਸੀ।

ਉਹ ਉਸ ਵੇਲੇ ਤੋਂ ਹਸਪਤਾਲ 'ਚ ਹੀ ਸਨ।

ਉਨ੍ਹਾਂ ਦੀ ਹਾਲਤ 'ਚ ਕੁਝ ਸੁਧਾਰ ਹੋਇਆ ਸੀ, ਪਰ ਮੰਗਲਵਾਰ ਸਵੇਰੇ ਉਨ੍ਹਾਂ ਦੀ ਸਿਹਤ ਦਿਲ ਦਾ ਦੌਰਾ ਪੈਣ ਕਾਰਨ ਵਿਗੜ ਗਈ।

ਡਾਕਟਰਾਂ ਦਾ ਕਹਿਣਾ ਹੈ ਕਿ ਬਲਬੀਰ ਸਿੰਘ ਸੀਨੀਅਰ ਲਈ ਅਗਲੇ 24 ਤੋਂ 48 ਘੰਟੇ ਕਾਫੀ ਗੰਭੀਰ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਸਿਹਤ ਫ਼ਿਲਹਾਲ ਨਾਜ਼ੁਕ ਬਣੀ ਹੋਈ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਹੁਣ 48 ਘੰਟੇ ਬਾਅਦ ਹੀ ਉਨ੍ਹਾਂ ਦੀ ਸਿਹਤ ਬਾਰੇ ਕੁਝ ਦੱਸਿਆ ਜਾ ਸਕੇਗਾ।

ਬਲਬੀਰ ਸਿੰਘ ਸੀਨੀਅਰ ਨੂੰ ਫ਼ਿਲਹਾਲ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।


ਉਪਲੱਬਧੀਆਂ ਭਰਿਆ ਜੀਵਨ



ਬਲਬੀਰ ਸਿੰਘ ਸੀਨੀਅਰ ਨੇ ਭਾਰਤੀ ਹਾਕੀ ਦੀ ਅਣਥੱਕ ਸੇਵਾ ਕੀਤੀ ਹੈ।

ਬਲਬੀਰ ਸਿੰਘ ਸੀਨੀਅਰ ਨੇ ਹਾਕੀ ਸਟਿਕ ਨਾਲ ਸਾਲ 1948, 1952 ਤੇ 1956 ਦੇ ਓਲੰਪਿਕਸ ਵਿੱਚ ਅਜਿਹੇ ਕਮਾਲ ਕੀਤੇ ਕਿ ਉਨ੍ਹਾਂ ਦਾ ਨਾਮ ਖੇਡ ਮੈਦਾਨ ਤੇ ਹਮੇਸ਼ਾ ਲਈ ਅਮਰ ਹੋ ਗਿਆ ਅਤੇ ਭਾਰਤ ਦੀ ਝੋਲੀ ਵਿੱਚ ਲਗਾਤਾਰ ਤਿੰਨ ਓਲੰਪਿਕ ਸੋਨ ਤਗ਼ਮੇ ਪੈ ਗਏ।

ਸਾਲ 1948 ਵਿੱਚ ਓਲੰਪਿਕਸ ਨੇ ਖੇਡ ਮੈਦਾਨ ਤੇ ਭਾਰਤ ਦੇ ਇਸ ਅਣਮੁੱਲੇ ਹੀਰੇ ਦੀ ਪਹਿਲੀ ਝਲਕ ਵੇਖੀ।

ਸਾਲ 1952 ਵਿੱਚ ਹੈਲਸਿੰਕੀ 'ਚ ਹੋਏ ਓਲੰਪਿਕ ਖੇਡਾਂ 'ਚ ਬਲਬੀਰ ਸਿੰਘ ਸੀਨੀਅਰ ਓਪਨਿੰਗ ਸੈਰੇਮਨੀ ਦੌਰਾਨ ਭਾਰਤੀ ਓਲੰਪਿਕ ਦਲ ਦੇ ਫਲੈਗ ਬੀਅਰਰ (flag bearer) ਸਨ।

1952 ਓਲੰਪਿਕਸ ਦੇ ਹਾਕੀ ਦੇ ਫਾਇਨਲ ਮੈਚ ਵਿੱਚ ਬਲਬੀਰ ਸਿੰਘ ਸੀਨੀਅਰ ਨੇ ਨੀਦਰਲੈਂਡ ਖਿਲਾਫ਼ ਖੇਡਦੇ ਹੋਏ 5 ਗੋਲ ਕੀਤੇ ਸਨ।

ਇਹ ਕਿਸੇ ਵੀ ਓਲੰਪਿਕ ਫਾਇਨਲ ਵਿੱਚ ਕਿਸੇ ਇਕੱਲੇ ਖਿਡਾਰੀ ਵੱਲੋਂ ਕੀਤੇ ਗਏ ਸਭ ਤੋਂ ਵੱਧ ਗੋਲ ਹਨ ਅਤੇ ਇਹ ਵਿਸ਼ਵ ਰਿਕਾਰਡ ਅੱਜ ਵੀ ਬਲਬੀਰ ਸਿੰਘ ਸੀਨੀਅਰ ਦੇ ਨਾਮ ਦਰਜ ਹੈ।

ਭਾਰਤ ਦੇ ਹੈਲਸਿੰਕੀ ਓਲੰਪਿਕਸ ਵਿੱਚ ਕੀਤੇ ਕੁੱਲ 13 ਗੋਲਾਂ ਵਿੱਚੋਂ 9 ਇਕੱਲੇ ਬਲਬੀਰ ਸਿੰਘ ਸੀਨੀਅਰ ਨੇ ਹੀ ਕੀਤੇ ਸਨ।

ਸਾਲ 1956 ਦੇ ਮੇਲਬਰਨ ਓਲੰਪਿਕਸ ਵਿੱਚ ਬਲਬੀਰ ਸਿੰਘ ਸੀਨੀਅਰ ਨੇ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ।

ਭਾਰਤੀ ਖੇਡ ਇਤਿਹਾਸ 'ਚ ਬਲਬੀਰ ਸਿੰਘ ਸੀਨੀਅਰ ਅਜਿਹੇ ਪਹਿਲੇ ਖਿਡਾਰੀ ਸਨ ਜਿੰਨਾ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਭਾਰਤ ਦੀ ਝੋਲੀ ਵਿੱਚ ਤਿੰਨ ਸੋਨ ਤਗ਼ਮੇ ਪਾਉਣ ਵਾਲੇ ਬਲਬੀਰ ਸਿੰਘ ਸੀਨੀਅਰ ਦੇ ਨਾਮ ਦੀ ਸਿਫ਼ਾਰਿਸ਼ ਪੰਜਾਬ ਸਰਕਾਰ ਨੇ ਭਾਰਤ ਰਤਨ ਐਵਾਰਡ ਲਈ ਵੀ ਕੀਤੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link