16.84C Vancouver
ADS

Jan 12, 2021 11:28 PM -

ਸੁੱਤੀ ਪਈ ਬੇਘਰ ਔਰਤ ਦੇ ਕੰਬਲਾਂ ਨੂੰ ਲਗਾਈ ਅੱਗ, ਔਰਤ ਵਾਲ-ਵਾਲ ਬਚੀ: ਪੁਲਿਸ

Share On
homeless-woman-ok-after-man-tries-to-set-her-blankets-ablaze-in-vancouver-police
A person wanted in connection to an arson case is shown in a screengrab from surveillance video taken December 13, 2020 in this handout image. A homeless woman is unhurt but police want to catch the man who tried to set her blankets on fire as she slept near a Vancouver street. A statement from the Vancouver Police Department on Tuesday says the apparent arson happened at around 4 a.m. on Dec. 13. THE CANADIAN PRESS/HO - Vancouver Police Department

ਵੈਨਕੂਵਰ 'ਚ ਇੱਕ ਬੇਘਰ ਔਰਤ ਦੇ ਕੰਬਲਾਂ ਨੂੰ ਅੱਗ ਲਗਾ ਦਿੱਤੀ ਗਈ।

ਸੁੱਤੀ ਪਈ ਔਰਤ ਦੇ ਜ਼ਖਮੀ ਹੋਣ ਤੋਂ ਵਾਲ-ਵਾਲ ਬਚਾਅ ਰਹਿ ਗਿਆ।

ਵੈਨਕੂਵਰ ਪੁਲਿਸ ਡਿਪਾਰਟਮੈਂਟ ਨੇ ਮੰਗਲਵਾਰ ਨੂੰ ਜਾਰੀ ਇੱਕ ਬਿਆਨ 'ਚ ਦੱਸਿਆ ਕਿ ਇਸ ਜਾਣ ਬੁੱਝ ਕੇ ਲਗਾਈ ਗਈ ਅੱਗ ਦੀ ਘਟਨਾ ਨੂੰ 13 ਦਿਸੰਬਰ ਨੂੰ ਅੰਜਾਮ ਦਿੱਤਾ ਗਿਆ ਸੀ।

ਘਟਨਾ ਤੜਕੇ ਕਰੀਬ 4 ਵਜੇ ਵਾਪਰੀ ਸੀ।

ਸਾਰਜੈਂਟ ਸਟੀਵ ਐਡੀਸਨ ਨੇ ਦੱਸਿਆ ਕਿ 30 ਤੋਂ 40 ਸਾਲ ਦੇ ਦਰਮਿਆਨ ਦੀ ਉਮਰ ਦੀ ਔਰਤ, ਇੱਕ ਜੈਕਿਟ ਅਤੇ ਕੁਝ ਕੰਬਲਾਂ 'ਚ ਖੁਦ ਨੂੰ ਲਪੇਟ ਕੇ ਪਈ ਸੀ।

ਇਸੇ ਦੌਰਾਨ ਇੱਕ ਵਿਅਕਤੀ ਉਸ ਦੇ ਕੋਲ ਆਇਆ ਅਤੇ ਉਸ ਦੇ ਕੰਬਲ ਨੂੰ ਅੱਗ ਲਗਾ ਦਿੱਤੀ।

ਔਰਤ ਦੀ ਅੱਖ ਖੁੱਲ੍ਹੀ ਅਤੇ ਉਸ ਦਾ ਜ਼ਖਮੀ ਹੋਣ ਤੋਂ ਬਚਾਅ ਹੋ ਗਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ 'ਚ ਸ਼ਾਮਿਲ ਸ਼ੱਕੀ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਜੇਕਰ ਕਿਸੇ ਕੋਲ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਦੱਸਿਆ ਜਾਵੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link