13.87C Vancouver
ADS

Oct 8, 2021 4:47 PM -

ਸਰੀ ਵਿੱਚ ਹੋਈ ਗੋਲੀਬਾਰੀ ਮਿੱਥ ਕੇ ਕੀਤੀ ਗਈ ਸੀ ਅਤੇ ਗੈਂਗਸ ਨਾਲ ਜੁੜੀ ਹੋਈ ਸੀ- ਪੁਲੀਸ

Share On
homicide-detectives-say-fatal-surrey-b-c-shooting-was-targeted
British Columbia's provincial flag flies in Ottawa, Friday, July 3, 2020. THE CANADIAN PRESS/Adrian Wyld

ਪੁਲੀਸ ਦਾ ਕਹਿਣਾ ਹੈ ਕਿ ਲੰਘੇ ਮੰਗਲਵਾਰ ਸਰੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਮਿੱਥ ਕੀ ਕੀਤਾ ਗਿਆ ਕਤਲ ਸੀ ਅਤੇ ਗੈਂਗ ਨਾਲ ਜੁੜਿਆ ਹੋਇਆ ਸੀ।

ਇੰਟੀਗਰਟੇਡ ਹੋਮੀਸਾਇਡ ਇਨਵੇਸਟੀਗੇਸ਼ਨ ਟੀਮ ਦੇ ਮੁਤਾਬਿਕ ਮਾਰਿਆ ਗਿਆ ਵਿਅਕਤੀ 28 ਸਾਲਾਂ ਦਾ ਸ਼ਰਨਬੀਰ ਸਿੰਘ ਸੋਮਲ ਸੀ।

ਸੋਮਲ ਆਪਣੇ ਘਰ ਦੇ ਡਰਾਈਵ-ਵੇ ਤੇ ਮੌਜੂਦ ਸੀ ਜਦ ਉਸ ਨੂੰ ਗੋਲੀ ਮਾਰੀ ਗਈ।

ਪੁਲੀਸ ਉਸ ਨੂੰ ਪਹਿਲਾਂ ਤੋਂ ਜਾਣਦੀ ਸੀ ਅਤੇ ਉਸ ਦੀ ਮੌਤ ਮੌਕੇ ਤੇ ਹੀ ਹੋ ਗਈ ਸੀ।

ਗੋਲੀਬਾਰੀ ਦੀ ਇਸ ਘਟਨਾ ਤੋਂ ਥੋੜੀ ਦੇਰ ਬਾਅਦ ਅਤੇ ਥੋੜੀ ਦੂਰੀ ਤੇ ਇੱਕ ਜਲੀ ਹੋਈ ਗੱਡੀ ਵੀ ਬਰਾਮਦ ਹੋਈ ਸੀ ਜਿਸ ਦਾ ਤਾਲੁਕ ਸੋਮਲ ਦੀ ਮੌਤ ਨਾਲ ਮਨਿਆ ਜਾ ਰਿਹਾ ਹੈ।

ਸਾਰਜੇਂਟ ਡੇਵਿਡ ਲੀ ਨੇ ਦੱਸਿਆ ਕਿ ਫਿਲਹਾਲ ਇਸ ਕੇਸ ਵਿੱਚ ਕੋਈ ਗਿਰਫਤਾਰੀ ਨਹੀਂ ਹੋਈ।

ਗਵਾਹਾਂ ਨੂੰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਡੈਸ਼ ਕੈਮ ਫੁਟੇਜ ਲੱਭਣ ਦੀ ਕੋਸ਼ਿਸ਼ ਵੀ ਜਾਰੀ ਹੈ।

ਪੁਲੀਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਰੇਜ਼ਿਡੇਨਸ਼ਿਯਲ ਇਲਾਕੇ ਵਿੱਚ ਹੋਈ ਸੀ ਅਤੇ ਆਮ ਜਨਤਾ ਦੀ ਸੇਫਟੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link