30.85C Vancouver
ADS

Jan 27, 2021 4:37 PM -

ਲੈਂਗਲੀ ਵਿੱਚ ਗੋਲ਼ੀ ਚਲਣ ਦੀ ਵਾਰਦਾਤ ਤੋਂ ਬਾਅਦ ਹੋਮੀਸਾਈਡ ਜਾਂਚਕਰਤਾਵਾਂ ਵਲੋਂ ਪੜਤਾਲ ਜਾਰੀ

Share On
homicide-investigators-scour-langley-b-c-neighbourhood-after-suspected-attack
The RCMP logo is seen outside Royal Canadian Mounted Police "E" Division Headquarters, in Surrey, B.C., on Friday April 13, 2018. THE CANADIAN PRESS/Darryl Dyck

ਮੈਟਰੋ ਵੈਨਕੂਵਰ ਦੀ ਹੋਮੀਸਾਈਡ ਟੀਮ ਦੇ ਮੈਂਬਰਾਂ ਵੱਲੋਂ ਲੈਂਗਲੀ ਵਿਖੇ ਬੁਲੇਟ ਕੇਸਾਂ ਨਾਲ ਭਰੀ ਇੱਕ ਸਟ੍ਰੀਟ ’ਤੇ ਵਾਪਰੇ ਜਾਨਲੇਵਾ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਆਨਲਾਈਨ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਟੀਮ ਦੇ ਮੈਂਬਰ ਲੈਂਗਲੀ ਆਰ.ਸੀ.ਐਮ.ਪੀ. ਅਫ਼ਸਰਾਂ ਨਾਲ ਮਿਲ ਕੇ ਸ਼ਹਿਰ ਦੇ ਇਸ ਰਿਹਾਇਸ਼ੀ ਇਲਾਕੇ ਵਿੱਚ ਇਸ ਵਾਰਦਾਤ ਦੀ ਤਫਤੀਸ਼ ਕਰ ਰਹੇ ਹਨ।

ਅਧਿਕਾਰੀਆਂ ਵਲੋਂ ਇੱਕ ਅਜੇਹੀ ਹੌਂਡਾ ਸਿਵਿਕ ਗੱਡੀ ਦੇ ਮੂਹਰੇ ਇੱਕ ਤੰਬੂ ਸਥਾਪਿਤ ਕੀਤਾ ਗਿਆ ਹੈ ਜਿਸਦੀ ਵਿੰਡਸ਼ੀਲਡ ਵਿਚ ਬਹੁਤ ਸਾਰੇ ਛੇਕ ਹਨ ਅਤੇ ਨੇੜਲੀ ਗਲੀ ਵਿੱਚ ਦਰਜਨਾਂ ਸਬੂਤ ਮਾਰਕਰ ਦੇਖੇ ਜਾ ਸਕਦੇ ਹਨ।

ਇਸ ਤੋਂ ਇਲਾਵਾ ਆਰ.ਸੀ.ਐਮ.ਪੀ. ਵਲੋਂ ਸਰ੍ਹੀ ਵਿੱਚ ਲਗਭਗ 12 ਕਿਲੋਮੀਟਰ ਦੀ ਦੂਰੀ 'ਤੇ ਇਕ ਖੇਤਰ ਵਿੱਚ ਘੱਟੋ ਘੱਟ ਇੱਕ ਬਲਦੇ ਹੋਏ ਵਾਹਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਪਰ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਦਾ ਸਬੰਧ ਲੈਂਗਲੀ ਵਿਖੇ ਵਾਪਰੀ ਵਾਰਦਾਤ ਨਾਲ ਹੈ ਜਾਂ ਨਹੀਂ।

ਪਿਛਲੇ ਮਹੀਨੇ ਦੌਰਾਨ ਮੈਟਰੋ ਵੈਨਕੂਵਰ ਦੇ ਵਿੱਚ ਗੋਲ਼ੀ ਚੱਲਣ ਦੀਆਂ ਕਈ ਜਾਨਲੇਵਾ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿਚੋਂ ਇੱਕ ਵਿੱਚ ਸਰ੍ਹੀ ਵਿਖੇ ਇੱਕ 14 ਸਾਲ ਦੇ ਲੜਕੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਹੋਮੀਸਾਈਡ ਅਧਿਕਾਰੀਆਂ ਨੇ ਕਿਹਾ ਹੈ ਕਿ ਪਹਿਲੀਆਂ ਕਤਲ ਦੀਆਂ ਘਟਨਾਵਾਂ ਚੱਲ ਰਹੇ ਲੋਅਰ ਮੇਨਲੈਂਡ ਗੈਂਗ ਦੇ ਟਕਰਾਅ ਨਾਲ ਸਬੰਧਤ ਸਨ ਅਤੇ ਰਾਤ ਦੇ ਹਮਲੇ ਬਾਰੇ ਵਧੇਰੇ ਵੇਰਵੇ ਸਾਂਝੇ ਕਰਨ ਦੀ ਬਾਅਦ ਵਿਚ ਉਮੀਦ ਕੀਤੀ ਜਾ ਰਹੀ ਹੈ।

Latest news

towns-orders-removal-of-alberta-separation-billboard-after-public-complaints
Punjabi

ਸਿਆਸੀ ਸੁਨੇਹੇ ਵਾਲਾ ਬਿਲਬੋਰਡ ਹਟਾਉਣ ਲਈ ਟੇਬਰ ਪ੍ਰਸ਼ਾਸਨ ਦੇ ਹੁਕਮ

ਐਲਬਰਟਾ ਦੇ ਕਸਬੇ ਟੇਬਰ ਵਿਚ ਲੱਗੇ ਇਲੈਕਟ੍ਰਾਨਿਕ ਬਿਲਬੋਰਡ ਨੂੰ ਹਟਾਉਣ ਦੇ ਸਖਤ ਹੁਕਮ ਜਾਰੀ ਹੋਏ ਹਨ, ਜੋ ਸੂਬੇ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਹਿਮਾਇਤ ਕਰ ਰਿਹਾ ਸੀ। ਜਨਤਾ ਵੱਲੋਂ ਕਈ ਸ਼ਿਕਾਇਤਾਂ ਮਿਲਣ ਮਗਰੋਂ ਟਾਊਨ ਔਫ ਟੇਬਰ ਨੇ ਇਸ ਨੂੰ ਤੁਰੰਤ ਹਟਾਉਣ ਲਈ ਸਖਤੀ ਵਰਤੀ। ਇਸ ਡਿਜੀਟਲ ਬਿਲਬੋਰਡ ਉੱਤੇ Send Ottawa a message! Choose Alberta ਲਿਖਿਆ ਹੋਇਆ ਸੀ।
teens-body-recovered-from-b-c-lake-after-weekend-boat-capsize
Punjabi

ਬੀ.ਸੀ. ਦੀ ਲੇਕ ਵਿੱਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

ਬੀ.ਸੀ. ਦੇ ਕੈਰੀਬੂ ਖੇਤਰ ਦੀ ਸਟੋਨੀ ਲੇਕ ਵਿਚ ਕਿਸ਼ਤੀ ਪਲਟਣ ਕਾਰਨ ਲਾਪਤਾ ਹੋਏ ਪ੍ਰਿੰਸ ਜਾਰਜ ਦੇ 17 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਹਾਦਸੇ ਤੋਂ ਬਾਅਦ ਹੀ ਨੌਜਵਾਨ ਨੂੰ ਮ੍ਰਿਤਕ ਮੰਨਿਆ ਜਾ ਰਿਹਾ ਸੀ ਅਤੇ ਉਸ ਦੀ ਭਾਲ ਲਈ ਵੱਡੇ ਪੱਧਰ 'ਤੇ ਸਰਚ ਓਪ੍ਰੇਸ਼ਨ ਚਲਾਇਆ ਗਿਆ ਸੀ। ਪੁਲਿਸ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ Quesnel ਸ਼ਹਿਰ ਤੋਂ ਲਗਭਗ 100 ਕਿਲੋਮੀਟਰ ਦੂਰ ਸਥਿਤ ਸਟੋਨੀ ਲੇਕ ਵਿਚ ਵਾਪਰੀ ਸੀ।
former-surrey-mayor-calls-for-independent-investigation-into-sps-chiefs-dismissal
Punjabi

ਸਰੀ ਦੇ ਸਾਬਕਾ ਮੇਅਰ ਡੱਗ ਮੈਕੈਲਮ ਨੇ ਐਸ.ਪੀ.ਐਸ. ਮੁਖੀ ਦੀ ਬਰਖ਼ਾਸਤਗੀ ਮਾਮਲੇ ਵਿੱਚ ਸੁਤੰਤਰ ਜਾਂਚ ਦੀ ਕੀਤੀ ਮੰਗ

ਸਰੀ ਦੇ ਸਾਬਕਾ ਮੇਅਰ ਡੱਗ ਮੈਕੈਲਮ ਨੇ ਐਸ.ਪੀ.ਐਸ. ਚੀਫ਼ ਨੌਰਮ ਲਿਪਿੰਸਕੀ ਨੂੰ ਅਹੁਦੇ ਤੋਂ ਹਟਾਏ ਜਾਣ ਅਤੇ ਸਰੀ ਪੁਲਿਸ ਬੋਰਡ ਦੇ ਦੋ ਡਾਇਰੈਕਟਰਜ਼ ਦੇ ਅਸਤੀਫ਼ਿਆਂ ਦੇ ਮਾਮਲੇ ਵਿਚ ਇੱਕ ਸੁਤੰਤਰ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਮੈਕੈਲਮ ਨੇ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਹੈ ਭਾਵੇਂ ਉਹ ਕੋਈ ਕੌਂਸਲਰ ਹੋਵੇ ਜਾਂ ਮੇਅਰ ਅਤੇ ਜੇਕਰ ਨਿਯਮ ਟੁੱਟੇ ਹਨ ਤਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ।
carney-congratulates-modi-on-becoming-indias-longest-serving-continuously-serving-prime-minister
Punjabi

ਪੀ.ਐਮ. ਕਾਰਨੀ ਨੇ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ ’ਤੇ ਦਿੱਤੀ ਵਧਾਈ

ਪੀ.ਐਮ.ਮਾਰਕ ਕਾਰਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਇਤਿਹਾਸ ਵਿਚ ਸਭ ਤੋਂ ਲੰਬੇ ਸਮੇਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ 'ਤੇ ਮੁਬਾਰਕਬਾਦ ਦਿੱਤੀ ਹੈ। ਪੀ. ਐੱਮ. ਕਾਰਨੀ ਨੇ ਇਸ ਮੌਕੇ ਭਵਿੱਖ ਦੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਵੇਂ-ਜਿਵੇਂ ਕੈਨੇਡਾ ਅਤੇ ਭਾਰਤ ਆਪਣੀ ਸਾਂਝੇਦਾਰੀ ਨੂੰ ਇੱਕ ਨਵੇਂ ਰੂਪ ਵਿਚ ਅੱਗੇ ਵਧਾ ਰਹੇ ਹਨ,ਉਹ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਵਧੇਰੇ ਖੁਸ਼ਹਾਲੀ ਅਤੇ ਆਰਥਿਕ ਤਰੱਕੀ ਲਿਆਉਣ ਲਈ ਮਿਲ ਕੇ ਕੰਮ ਜਾਰੀ ਰੱਖਣ ਦੇ ਇੱਛੁਕ ਹਨ।
majithias-anticipatory-bail-plea-adjourned-to-june-11-in-majitha-police-station-case
Punjabi

ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 11 ਜੂਨ ਤੱਕ ਟਲਿਆ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੀਤੇ ਕੱਲ੍ਹ 9 ਜੂਨ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਮਜੀਠਾ ਥਾਣਾ ਵਿੱਚ ਹੋਏ ਹੰਗਾਮੇ ਦੇ ਮਾਮਲੇ ਵਿੱਚ ਗ੍ਰਿਫਤਾਰੀ ‘ਤੇ ਰੋਕ ਲਾਉਣ ਅਤੇ ਅਗਾਊਂ ਜ਼ਮਾਨਤ ਦੀ ਅਰਜੀ ਦਾਇਰ ਕੀਤੀ ਗਈ ਸੀ। ਇਸ ਅਰਜ਼ੀ ‘ਤੇ ਅੱਜ ਸੁਣਵਾਈ ਹੋਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link