13.4C Vancouver
ADS

Apr 25, 2024 3:07 PM - The Canadian Press

ਹੌਂਡਾ ਵਲੋਂ ਕੈਨੇਡਾ ਵਿਚ ਇਲੈਟ੍ਰਿਕ ਵ੍ਹੀਕਲ ਪਲਾਂਟ ਲਈ 15 ਬਿਲੀਅਨ ਡਾਲਰ ਦੀ ਇਨਵੈਸਟਮੈਂਟ ਦਾ ਐਲਾਨ

Share On
honda-expected-to-announce-ontario-ev-battery-plant-part-of-a-15b-investment
Senior sources with information on the project have told The Canadian Press that Honda is also retooling its assembly plant in Alliston to produce fully electric vehicles.(Photo: The Canadian Press)

ਕੈਨੇਡੀਅਨਾਂ ਲਈ ਇਲੈਕਟ੍ਰਿਕ ਕਾਰ ਖਰੀਦਣਾ ਜਲਦ ਕਿਫਾਇਤੀ ਹੋਵੇਗਾ। ਜਪਾਨ ਦੀ ਆਟੋਮੇਕਰ ਹੌਂਡਾ ਮੋਟਰ ਕੈਨੇਡਾ ਵਿਚ ਇਲੈਕਟ੍ਰਿਕ ਵਾਹਨ ਬੈਟਰੀ ਪਲਾਂਟ ਲਗਾਉਣ ਜਾ ਰਹੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਅਤੇ ਹੌਂਡਾ ਦੇ ਅਧਿਕਾਰੀਆਂ ਨੇ ਅੱਜ ਓਨਟਾਰੀਓ ਦੇ ਐਲੀਸਟਨ ਵਿਚ ਇਸ ਦੀ ਘੋਸ਼ਣਾ ਕੀਤੀ, ਜਿੱਥੇ ਹੌਂਡਾ ਦੇ ਨਿਰਮਾਣ ਦੀ ਸਹੂਲਤ ਹੈ। ਨਵੇਂ ਇਲੈਕਟ੍ਰਿਕ ਵਾਹਨ ਬੈਟਰੀ ਪਲਾਂਟ ਲਈ ਹੌਂਡਾ ਮੋਟਰ $15 ਬਿਲੀਅਨ ਇਨਵੈਸਟ ਕਰ ਰਹੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਮੌਕੇ ਬੋਲਦਿਆਂ ਇਸ ਨੂੰ ਕੈਨੇਡੀਅਨ ਇਤਿਹਾਸ ਦੀ ਸਭ ਤੋਂ ਵੱਡੀ ਆਟੋ ਨਿਵੇਸ਼ ਕਰਾਰ ਦਿੱਤਾ।

$15 ਬਿਲੀਅਨ ਪ੍ਰੋਜੈਕਟ ਤਹਿਤ ਹੌਂਡਾ ਮੋਟਰ ਮੌਜੂਦਾ ਐਲੀਸਟਨ ਪਲਾਂਟ ਵਿਚ ਇਲੈਕਟ੍ਰਿਕ ਵਾਹਨ ਦਾ ਨਿਰਮਾਣ ਵੀ ਸ਼ੁਰੂ ਕਰੇਗੀ।

ਗੌਰਤਲਬ ਹੈ ਕਿ ਕੈਨੇਡਾ ਦਾ ਟੀਚਾ 2035 ਤੋਂ ਵਿਕਣ ਵਾਲੇ ਸਾਰੇ ਨਵੇਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਮੁਕਤ ਬਣਾਉਣਾ ਹੈ। ਟਰੂਡੋ ਨੇ ਕਿਹਾ ਹੌਂਡਾ ਦੇ ਨਵੇਂ ਪਲਾਂਟ ਨਾਲ 1,000 ਹੋਰ ਨੌਕਰੀਆਂ ਪੈਦਾ ਹੋਣਗੀਆਂ ਅਤੇ ਪ੍ਰੋਜੈਕਟ ਨਾਲ ਸਬੰਧਤ ਉਸਾਰੀ ਦੀਆਂ ਨੌਕਰੀਆਂ ਵਿਚ ਵੀ ਕੰਮ ਦੇ ਮੌਕੇ ਖੁੱਲ੍ਹਣਗੇ।

Latest news

sentencing-arguments-begin-for-man-convicted-of-sexually-assaulting-three-women
Punjabi

Sentencing Arguments Begin for Man Convicted of Sexually Assaulting Three Women

Sentencing arguments begin today for 62-year-old Richard Mantha, who was convicted of sexually assaulting three vulnerable women and drugging one of them.
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link