16.9C Vancouver
ADS

Jul 1, 2020 3:36 PM -

ਹੌਂਗ ਕੌਂਗ ਪੁਲੀਸ ਨੇ ਨਵੇਂ ਸੁਰੱਖਿਆ ਕਾਨੂੰਨ ਅਧੀਨ ਕੀਤੀਆਂ ਪਹਿਲੀਆਂ ਗ੍ਰਿਫ਼ਤਾਰੀਆਂ

Share On
hong-kong-police-make-first-arrests-under-new-security-law
Protesters gesture with five fingers, signifying the Five demands - not one less in a shopping mall during a protest against China's national security legislation in Hong Kong, Monday, June 1, 2020. AP Photo/Vincent Yu

ਚੀਨ ਵੱਲੋਂ ਹੌਂਗ ਕੌਂਗ ਲਈ ਘੜੇ ਗਏ ਨਵੇਂ ਸੁਰੱਖਿਆ ਕਾਨੂੰਨ ਦੇ ਤਹਿਤ ਅੱਜ ਹੌਂਗ ਕੌਂਗ ਦੀ ਪੁਲੀਸ ਨੇ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕਰਦੇ ਹਜ਼ਾਰਾਂ ਲੋਕਾਂ ਵਿੱਚੋਂ ਘੱਟੋ-ਘੱਟ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਅੱਥਰੂ ਗੈਸ ਅਤੇ ਪੈਪਰ ਸਪ੍ਰੇ ਦੀ ਵਰਤੋਂ ਕੀਤੀ ਗਈ।

ਪੁਲੀਸ ਨੇ ਦੱਸਿਆ ਕਿ 10 ਵਿਅਕਤੀਆਂ ਨੂੰ ਇਸ ਨਵੇਂ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਵਿੱਚੋਂ ਘੱਟੋ-ਘੱਟ ਇੱਕ ਵਿਅਕਤੀ ਉੱਤੇ ਹੌਂਗ ਕੌਂਗ ਦੀ ਅਜ਼ਾਦੀ ਦਾ ਝੰਡਾ ਲਹਿਰਾਉਣ ਦਾ ਇਲਜ਼ਾਮ ਹੈ।

ਕੱਲ ਰਾਤ ਲਾਗੂ ਹੋਏ ਇਸ ਕਾਨੂੰਨ ਦੇ ਤਹਿਤ, ਚੀਨ ਦੀ ਪ੍ਰਭੂਸੱਤਾ ਦੇ ਖਿਲਾਫ਼ ਗੱਲ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਉਮਰ ਕੈਦ ਤੱਕ ਦੀ ਸਜ਼ਾ ਦਿੱਤੀ ਜਾ ਸਕਦੀ ਹੈ।

ਇਸ ਕਾਨੂੰਨ ਨੂੰ ਪਿਛਲੇ ਸਾਲ ਹੌਂਗ ਕੌਂਗ ਵਿੱਚ ਚੀਨ ਦੀ ਸਰਕਾਰ ਖਿਲਾਫ਼ ਹੋਏ ਪ੍ਰਦਰਸ਼ਨਾਂ ਨੂੰ ਧਿਆਨ ਵਿੱਚ ਰੱਖਕੇ ਘੜਿਆ ਗਿਆ ਹੈ।

ਬ੍ਰਿਟੇਨ ਵੱਲੋਂ ਹੌਂਗ ਕੌਂਗ ਨੂੰ ਚੀਨ ਦੇ ਹਵਾਲੇ ਕੀਤੇ ਜਾਣ ਦੀ 23ਵੀਂ ਬਰਸੀ ਮੌਕੇ, ਅੱਜ ਹੌਂਗ ਕੌਂਗ ਪੁਲੀਸ ਵੱਲੋਂ ਵੱਖਰੇ-ਵੱਖਰੇ ਦੋਸ਼ਾਂ ਤਹਿਤ ਤਕਰੀਬਨ 370 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਵਿੱਚੋਂ 10 ਵਿਅਕਤੀਆਂ ਉੱਤੇ ਇਸ ਨਵੇਂ ਕਾਨੂੰਨ ਦੀ ਉਲੰਘਣਾ ਦਾ ਦੋਸ਼ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link