9.05C Vancouver
ADS

Mar 31, 2022 7:20 PM - The Canadian Press

ਪੋਪ ਨਾਲ ਮੁਲਾਕਾਤ ਤੋਂ ਬਾਅਦ ਫਰਸਟ ਨੇਸ਼ਨ ਡੈਲੀਗੇਸ਼ਨ ਨੂੰ ਬਦਲਾਅ ਦੀ ਆਸ, ਕਿਹਾ ਪੋਪ ਨੂੰ ਮੰਗਣੀ ਚਾਹੀਦੀ ਮੁਆਫੀ

Share On
hope-for-change-first-nations-delegates-meet-with-pope-francis
One First Nations delegate who met with Pope Francis at the Vatican says he hopes the event marks the beginning of a new relationship. (Photo - The Canadian Press)

ਪੋਪ ਨਾਲ ਮੁਲਾਕਾਤ ਲਈ ਪਹੁੰਚੇ ਫਰਸਟ ਨੇਸ਼ਨ ਡੈਲੀਗੇਸ਼ਨ ਨੇ ਅੱਜ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ ਹੈ।

ਅੱਜ ਕਰੀਬ 2 ਘੰਟੇ ਦੀ ਮਿਲਣੀ 'ਚ ਫਰਸਟ ਨੇਸ਼ਨ ਨਾਲ ਸੰਬੰਧਤ ਰੈਜ਼ੀਡੈਂਸ਼ੀਅਲ ਸਕੂਲ ਸਰਵਾਈਵਰਸ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ।

ਹਾਲਾਂਕਿ ਇਸ ਦੌਰਾਨ ਡੈਲੀਗੇਸ਼ਨ ਨੇ ਜੋਰ ਦਿੱਤਾ ਕਿ ਪੋਪ ਨੂੰ ਰੈਜ਼ੀਡੈਂਸ਼ੀਅਲ ਸਕੂਲਾਂ ਦੇ ਇਤਿਹਾਸ 'ਚ ਕੈਥੋਲਿਕ ਚਰਚ ਦੀ ਭੂਮਿਕਾ ਸੰਬੰਧਤ ਮੁਆਫੀ ਮੰਗਣੀ ਚਾਹੀਦੀ ਹੈ।

ਯਾਦ ਰਹੇ ਕੱਲ ਫਿਰ ਤੋਂ ਫਰਸਟ ਨੇਸ਼ਨ ਡੈਲੀਗੇਸ਼ਨ ਦੀ ਪੋਪ ਨਾਲ ਮੁਲਾਕਾਤ ਹੋਣ ਵਾਲੀ ਹੈ।

ਇਸ ਦੌਰਾਨ ਪੋਪ ਫਰਾਂਸਿਸ ਵੱਲੋਂ ਕੈਨੇਡਾ ਆਉਣ ਅਤੇ ਰਸਮੀ ਮੁਆਫੀ ਮੰਗਣ ਸੰਬੰਧੀ ਜਾਣਕਾਰੀ ਜਾਰੀ ਕੀਤੀ ਜਾ ਸਕਦੀ ਹੈ।

ਸਾਬਕਾ ਨੈਸ਼ਨਲ ਚੀਫ਼, ਫਿਲ ਫੌਂਟੇਨ ਨੇ ਕਿਹਾ ਕਿ ਗੱਲਬਾਤ ਸਹੀ ਦਿਸ਼ਾ 'ਚ ਜਾਂਦੀ ਵਿਖਾਈ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਦੇ ਵੱਖੋ-ਵੱਖਰੇ ਇਲਾਕਿਆਂ 'ਚ ਅਨਮਾਰਕਡ ਗ੍ਰੇਵਸ ਸੰਬੰਧੀ ਖੋਜ ਤੋਂ ਬਾਅਦ ਕੈਥੋਲਿਕ ਚਰਚ ਦੇ ਦਬਾਅ ਵਧਦਾ ਜਾ ਰਿਹਾ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link