18.78C Vancouver
ADS

Oct 14, 2020 7:28 PM -

ਹੌਰਗਨ ਵੱਲੋਂ ਨਸਲਵਾਦ ਸੰਬੰਧੀ ਆਪਣੀ ਟਿੱਪਣੀ 'ਤੇ ਜ਼ਾਹਿਰ ਕੀਤਾ ਗਿਆ ਅਫ਼ਸੋਸ

Share On
horgan-attempts-to-clarify-i-dont-see-colour-debate-answer-with-twitter-post
NDP Leader John Horgan speaks during a campaign stop, in Langley, B.C., on Thursday, October 8, 2020. British Columbia's party leaders offered a glimpse into how they would stimulate economic recovery if elected to govern in a virtual discussion hosted by the Greater Vancouver Board of Trade. nbsp;THE CANADIAN PRESS/Darryl Dyck

ਬੀ.ਸੀ. ਐਨ.ਡੀ.ਪੀ. ਲੀਡਰ ਜੌਨ ਹੌਰਗਨ ਨੇ ਅੱਜ ਕੁਈਨਜ਼ਬੋਰੋਹ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਸੱਤਾ ਵਿੱਚ ਆਉਣ 'ਤੇ ਬੀ.ਸੀ. ਐਨ.ਡੀ.ਪੀ. ਸਰਕਾਰ, ਲੌਂਗ ਟਰਮ ਕੇਅਰ ਹੋਮਜ਼ ਵਿੱਚ ਕੰਮ ਕਰਨ ਲਈ 7,000 ਸਿਹਤ ਸੰਭਾਲ ਕਰਮਚਾਰੀਆਂ ਨੂੰ ਹਾਇਰ ਕਰਨਾ, ਬਜ਼ੁਰਗਾਂ ਲਈ ਨਵੀਆਂ ਅਤੇ ਸਿੰਗਲ ਬੈੱਡ ਫੈਸੀਲੀਟੀਜ਼ ਬਣਾਉਣਾ ਅਤੇ ਕੇਅਰ ਵਰਕਰਜ਼ ਨੂੰ ਉਚਿਤ ਤਨਖਾਹ ਦੇਣਾ ਯਕੀਨੀ ਬਣਾਵੇਗੀ ਤਾਂ ਜੋ ਉਹ ਇੱਕ ਹੀ ਫੈਸੀਲਿਟੀ ਵਿੱਚ ਕੰਮ ਕਰ ਸੱਕਣ।

ਹੌਰਗਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਬਜ਼ੁਰਗਾਂ ਦੀ ਦੇਖਭਾਲ ਲਈ , ਜਨਤਕ ਖੇਤਰ ਦੀ ਦੇਖਭਾਲ ਸਭ ਤੋਂ ਬਿਹਤਰ ਹੈ ਅਤੇ ਇਸ ਲਈ ਲੌਂਗ ਟਰਮ ਕੇਅਰ ਹੋਮਜ਼ ਨੂੰ ਪੂਰੀ ਤਰ੍ਹਾਂ ਸਰਕਾਰੀ ਪ੍ਰਣਾਲੀ ਵਿੱਚ ਲਾਉਣ ਦੀ ਜ਼ਰੂਰਤ ਹੈ ਪਰ ਇਹ ਯਕੀਨੀ ਬਣਾਉਣ ਲਈ ਕਿ ਬੈੱਡਜ਼ ਉਪਲੱਬਧ ਹੋਣ, ਅਜੇ ਨਿੱਜੀ ਅਦਾਰਿਆਂ ਦੀ ਲੋੜ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਹੌਗਰਨ ਨੇ ਕਿਹਾ ਕਿ ਉਨ੍ਹਾਂ ਨੂੰ, ਨਸਲਵਾਦ ਦੇ ਸੰਬੰਧ ਵਿੱਚ ਆਪਣੀ ਕੱਲ੍ਹ ਦੀਆਂ ਟਿੱਪਣੀਆਂ 'ਤੇ ਅਫਸੋਸ ਹੈ ਅਤੇ ਜੇਕਰ ਉਨ੍ਹਾਂ ਨੂੰ ਅਗਲੇ 10 ਦਿਨਾਂ ਤੱਕ ਨਸਲਵਾਦ ਵਿਰੋਧੀ ਨੀਤੀਆਂ ਬਾਰੇ ਗੱਲ ਕਰਨੀ ਪੈਂਦੀ ਹੈ ਤਾਂ ਉਹ ਇਸ ਨੂੰ ਪ੍ਰਣਾਲੀਗਤ ਨਸਲਵਾਦ ਨੂੰ ਸੰਬੋਧਿਤ ਕਰਨ ਦਾ ਇੱਕ ਮੌਕਾ ਸਮਝਣਗੇ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link