12.36C Vancouver
ADS

Oct 2, 2020 8:52 PM -

ਹੌਰਗਨ ਨੇ 2050 ਤੱਕ ਨੈੱਟ ਜ਼ੀਰੋ ਕਾਰਬਨ ਐਮੀਸ਼ਨਜ਼ ਬਾਬਤ ਕਾਨੂੰਨ ਬਣਾਉਣ ਦਾ ਕੀਤਾ ਵਾਅਦਾ, ਵਿਲਕਿਨਸਨ ਨੇ ਸਟੰਮਪੇਜ ਫ਼ੀ ਵਿਚ ਬਦਲਾਅ ਕਰਨ ਦੀ ਕਹੀ ਗੱਲ

Share On
horgan-promises-to-legislate-net-zero-carbon-emissions-by-2050-wilkinson-to-bring-changes-in-stumpage-fee-system
In this three panel photograph; Green Party Leader Sonia Furstenau, from left to right, NDP Leader John Horgan and Liberal Leader Andrew Wilkinson wear face masks to curb the spread of COVID-19, during campaign stops. A provincial election will be held in British Columbia on October 24. THE CANADIAN PRESS/Darryl Dyck

ਬੀ.ਸੀ. ਐਨ.ਡੀ.ਪੀ. ਲੀਡਰ ਜੌਨ ਹੌਰਗਨ ਨੇ ਅੱਜ ਸਕੁਆਮਿਸ਼ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਦੁਬਾਰਾ ਸੱਤਾ ਵਿਚ ਆਉਣ 'ਤੇ ਐਨ.ਡੀ.ਪੀ. ਸਰਕਾਰ ਕਲਾਈਮੇਟ ਚੇਂਜ ਨਾਲ ਨਜਿੱਠਣ ਦੀ ਕੋਸ਼ਿਸ਼ ਜਾਰੀ ਰੱਖਦਿਆਂ, 2050 ਤੱਕ ਬੀ.ਸੀ. ਵਿੱਚ ਨੈੱਟ ਜ਼ੀਰੋ ਐਮੀਸ਼ਨਜ਼ ਦੇ ਲਈ ਕੰਮ ਕਰੇਗੀ ਅਤੇ ਇਸ ਸੰਬੰਧੀ ਨਵਾਂ ਕਾਨੂੰਨ ਬਣਾਏਗੀ।

ਹੌਰਗਨ ਨੇ ਕਿਹਾ ਕਿ ਨੈੱਟ ਜ਼ੀਰੋ ਕਾਰਬਨ ਐਮੀਸ਼ਨਜ਼ ਦੇ ਅਹਿਮ ਟੀਚੇ ਨੂੰ ਪੂਰਾ ਕਰਨਾ, ਨਵੀਆਂ ਨੌਕਰੀਆਂ ਪੈਦਾ ਕਰਨ ਵਿੱਚ ਵੀ ਮਦਦ ਕਰੇਗਾ।

ਹਾਲਾਂਕਿ ਬੀ.ਸੀ. ਗ੍ਰੀਨਸ ਲੀਡਰ ਸੋਨੀਆ ਫਰਸਟੇਨਾਊ ਦਾ ਕਹਿਣਾ ਹੈ ਕਿ, ਹੌਰਗਨ ਦੇ ਪਲੈਨ ਦਾ ਕੋਈ ਰੋਡਮੈਪ ਨਹੀਂ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੀਟਿਮੈਟ 'ਚ ਐਲ.ਐਨ.ਜੀ. ਕੈਨੇਡਾ ਪ੍ਰੋਜੈਕਟ ਨੂੰ ਅੱਗੇ ਵਧਾਇਆ ਜਾਂਦਾ ਹੈ, ਤਾਂ ਇਸ ਦਾ ਕੋਈ ਆਸਾਰ ਨਹੀਂ ਹੈ ਕਿ, ਬੀ.ਸੀ. 'ਚ ਨੈੱਟ ਜ਼ੀਰੋ ਟਾਰਗੈਟ ਹਾਸਿਲ ਕੀਤੇ ਜਾ ਸਕਣ।

ਦੂਜੇ ਪਾਸੇ ਬੀ.ਸੀ. ਲਿਬਰਲ ਪਾਰਟੀ ਦੇ ਲੀਡਰ ਐਨਡਰਿਊ ਵਿਲਕਿਨਸਨ ਨੇ ਅੱਜ ਮੈਰਿਟ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ, ਫੌਰੈਸਟ੍ਰੀ ਦੀ ਸਹਾਇਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਪਹਿਲੇ ਸਾਲ ਵਿਚ ਹੀ ਸਟੰਮਪੇਜ ਫ਼ੀ ਸੰਬੰਧੀ ਕੀਮਤ ਪ੍ਰਣਾਲੀ ਵਿੱਚ ਬਦਲਾਅ ਕੀਤਾ ਜਾਵੇਗਾ ਅਤੇ ਟ੍ਰਾਂਸਮਾਉਨਟੇਨ ਜਿਹੇ ਪ੍ਰਵਾਨਿਤ ਪ੍ਰੋਜੈਕਟਸ ਨੂੰ ਕੁਝ ਵਿਰੋਧ ਪ੍ਰਦਰਸ਼ਨਕਾਰੀਆਂ ਕਰਕੇ ਨਹੀਂ ਰੋਕਿਆ ਜਾਵੇਗਾ।

ਵਿਲਕਿਨਸਨ ਨੇ ਕਿਹਾ ਕਿ ਹੌਰਗਨ ਬਹਿਸਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰਦੇ ਅਤੇ ਤਾਂ ਹੀ ਉਨ੍ਹਾਂ ਨਾਲ ਟੀ.ਵੀ. ਡੀਬੇਟ ਕਰਨ 'ਤੇ ਸਹਿਮਤ ਨਹੀਂ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link