20.39C Vancouver
ADS

Dec 31, 2020 4:27 PM -

ਵਿੱਤੀ ਰਿਕਵਰੀ ਤੇ ਹੈਲਥ ਕੇਅਰ ਰਿਫ਼ਾਰਮ ਹੋਣਗੇ ਨਿਊ ਡੈਮੋਕ੍ਰੈਟ ਸਰਕਾਰ ਲਈ ਅਗਲੇ ਸਾਲ 'ਚ ਤਰਜੀਹ ਦੇ ਮਸਲੇ: ਪ੍ਰੀਮਿਅਰ ਹੌਰਗਨ

Share On
horgan-says-b-c-will-focus-on-pandemic-economic-recovery-health-reform-in-2021
B.C. Premier John Horgan wears a protective face mask to help prevent the spread of COVID-19 before being sworn in during a virtual swearing in ceremony in Victoria, Thursday, November 26, 2020. Premier John Horgan says he's glad he called a provincial election a year ahead of schedule and not just because the New Democrats were re-elected to a majority government. THE CANADIAN PRESS/Jonathan Hayward

ਪ੍ਰੀਮਿਅਰ ਜੌਨ ਹੌਰਗਨ ਦਾ ਕਹਿਣਾ ਹੈ ਕਿ ਵਿੱਤੀ ਰਿਕਵਰੀ ਅਤੇ ਹੈਲਥ ਕੇਅਰ 'ਚ ਬਿਹਤਰ ਬਦਲਾਅ, ਉਨ੍ਹਾਂ ਦੀ ਨਿਊ ਡੈਮੋਕ੍ਰੈਟ ਸਰਕਾਰ ਲਈ ਸਾਲ 2021 ਦੇ ਤਰਜੀਹ ਦੇ ਮਸਲੇ ਰਹਿਣਗੇ।

ਉਨ੍ਹਾਂ ਕਿਹਾ ਕਿ ਕੋਵਿਡ-19 ਪੈਂਡੇਮਿਕ ਨੇ ਅਨੇਕਾਂ ਬੀ.ਸੀ. ਵਾਸੀਆਂ ਦੀ ਤਰ੍ਹਾਂ ਉਨ੍ਹਾਂ ਦੀ ਵੀ ਨਿੱਜੀ ਪੱਧਰ 'ਤੇ ਪ੍ਰੀਖਿਆ ਲਈ ਹੈ।

ਹੌਰਗਨ ਨੇ ਕਿਹਾ ਕਿ ਅਗਲੇ ਸਾਲ ਇਕਾਨਮੀ ਨੂੰ ਚੰਗੀ ਰਫਤਾਰ 'ਤੇ ਅੱਗੇ ਵਧਾਉਣਾ ਅਪ੍ਰੈਲ ਦੇ ਬਜਟ ਦਾ ਮੁੱਖ ਹਿੱਸਾ ਹੋਵੇਗਾ।

ਯਾਦ ਰਹੇ ਹਾਲ 'ਚ ਬਜਟ 'ਚ 13.6 ਬਿਲੀਅਨ ਡਾਲਰ ਦਾ ਘਾਟਾ ਦਰਸ਼ਾਇਆ ਗਿਆ ਸੀ।

ਬੀ.ਸੀ. 'ਚ ਪੈਂਡੇਮਿਕ ਦਰਮਿਆਨ 900 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।

ਪ੍ਰੀਮਿਅਰ ਹੌਰਗਨ ਦਾ ਕਹਿਣਾ ਹੈ ਕਿ ਸਰਕਾਰ ਅਜਿਹੇ ਹੈਲਥ ਕੇਅਰ ਬਦਲਾਅ ਲਿਆਉਣ ਬਾਰੇ ਸੋਚ ਰਹੀ ਹੈ, ਜੋ ਕਿ ਸੂਬੇ ਦੇ ਬਜ਼ੁਰਗਾਂ 'ਤੇ ਕੇਂਦਰਿਤ ਹੋਣ।

ਯਾਦ ਰਹੇ ਇਸ ਪੈਂਡੇਮਿਕ ਤੋਂ ਸਭ ਤੋਂ ਵੱਧ ਪ੍ਰਭਾਵਿਤ ਬਜ਼ੁਰਗ ਲੋਕ ਹੀ ਹੋਏ ਹਨ।

ਪ੍ਰੀਮਿਅਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਧੇਰੇ ਕੇਅਰ ਵਰਕਰਾਂ ਨੂੰ ਹਾਇਰ ਕੀਤਾ ਜਾਵੇਗਾ।

ਇਸ ਦੇ ਨਾਲ ਲੌਂਗ ਟਰਮ ਕੇਅਰ ਹੋਮਸ 'ਚ 'ਸਾਂਝੇ ਕਮਰਿਆਂ' ਦੀ ਪ੍ਰੀਕਿਰਿਆ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਬਾਕੀ ਸੂਬਿਆਂ ਦੇ ਪ੍ਰੀਮਿਅਰਸ ਦੇ ਨਾਲ ਮਿਲ ਕੇ ਫੈਡਰਲ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ ਕਿ ਸੂਬਿਆਂ ਲਈ ਹੈਲਥ ਕੇਅਰ ਫੰਡਿੰਗ 'ਚ ਵਾਧਾ ਕੀਤਾ ਜਾਵੇ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link