Jul 22, 2021 12:54 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 78 ਮਾਮਲੇ ਰਿਪੋਰਟ ਹੋਏ ਹਨ।
ਇਹ ਕਰੀਬ ਇੱਕ ਮਹੀਨੇ 'ਚ ਰਿਪੋਰਟ ਹੋਣ ਵਾਲਾ ਇੱਕੋ ਦਿਨ ਦਾ ਸਭ ਤੋਂ ਵੱਡਾ ਵਾਧਾ ਹੈ।
ਇਸ ਤੋਂ ਪਹਿਲਾਂ 23 ਜੂਨ ਨੂੰ ਆਖਰੀ ਵਾਰ 75 ਤੋਂ ਵਧੇਰੇ ਮਾਮਲੇ ਰਿਪੋਰਟ ਹੋਣ ਤੋਂ ਬਾਅਦ ਬੀਤੇ ਕੱਲ 76 ਮਾਮਲੇ ਰਿਪੋਰਟ ਹੋਏ ਸਨ।
ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ ਰਿਹਾ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 148,641 ਤਕ ਪਹੁੰਚ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,763 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ ਕੱਲ 692 ਰਿਪੋਰਟ ਹੋਣ ਤੋਂ ਬਾਅਦ ਅੱਜ 729 ਤਕ ਪਹੁੰਚ ਗਈ ਹੈ।
ਕੁੱਲ 48 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 16 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵੈਕਸੀਨੇਸ਼ਨ ਦੀ ਰਫਤਾਰ ਜਾਰੀ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 6,297,149 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 80.1% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲਿਆਂ ਦੀ ਗਿਣਤੀ 55.6% ਤਕ ਪਹੁੰਚ ਗਈ ਹੈ।
ਸੂਬੇ 'ਚ 2,577,909 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




