19.85C Vancouver
ADS

May 25, 2020 5:47 PM -

ਔਨਟੈਰੀਓ ਦੇ ਦੋ ਲੌਂਗ-ਟਰਮ ਕੇਅਰ ਹੋਮਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਹੁਣ ਹਸਪਤਾਲਾਂ ਕੋਲ

Share On
hospitals-take-over-management-at-two-ontario-long-term-care-homes
Ontario Premier Doug Ford, right, and Ontario Minister of Education Stephen Lecce physical distance during daily updates regarding COVID-19 at Queen's Park in Toronto on Wednesday, May 13, 2020. THE CANADIAN PRESS/Nathan Denette

ਔਨਟੈਰੀਓ ਸਰਕਾਰ ਮੁਤਾਬਕ ਉਹ ਦੋ ਲੌਂਗ-ਟਰਮ ਕੇਅਰ ਹੋਮ ਜੋ ਕੋਵਿਡ-19 ਨੂੰ ਠੱਲ੍ਹ ਪਾਉਣ ਵਿੱਚ ਅਸਮਰੱਥ ਰਹੇ ਹਨ, ਦੀ ਦੇਖਭਾਲ ਦੀ ਜ਼ਿੰਮੇਵਾਰੀ ਹੁਣ ਹਸਪਤਾਲਾਂ ਨੂੰ ਸੌਂਪੀ ਗਈ ਹੈ।

ਸੂਬੇ ਮੁਤਾਬਕ ਹੰਬਰ ਰਿਵਰ ਹਸਪਤਾਲ ਡਾਊਨਜ਼ ਵਿਊ ਲੌਂਗ-ਟਰਮ ਕੇਅਰ ਸੈਂਟਰ ਦੀ ਦੇਖ ਰੇਖ ਕਰੇਗਾ ਜਿੱਥੇ ਵਾਇਰਸ ਕਾਰਨ 52 ਵਿਅਕਤੀ ਦਮ ਤੋੜ ਚੁੱਕੇ ਹਨ।

ਸਾਊਥਲੇਕ ਰੀਜਨਲ ਹੈਲਥ ਸੈਂਟਰ ਸੱਟਨ ਵਿਖੇ ਸਥਿੱਤ ਰਿਵਰ ਗਲੇਨ ਹੇਵਨ ਨਰਸਿੰਗ ਹੋਮ ਦੀ ਦੇਖਭਾਲ ਕਰੇਗਾ, 119 ਬੈੱਡ ਦੀ ਇਸ ਫੈਸਿਲਿਟੀ ਵਿੱਚ ਕੋਵਿਡ-19 ਦੇ 54 ਮਾਮਲੇ ਸਾਹਮਣੇ ਆਏ ਹਨ ਅਤੇ 20 ਵਿਅਕਤੀ ਦਮ ਤੋੜ ਗਏ ਹਨ।

ਇਹ ਤਬਦੀਲੀਆਂ 90 ਦਿਨਾਂ ਲਈ ਕੀਤੀਆਂ ਗਈਆਂ ਹਨ ਪਰ ਸਰਕਾਰ ਮੁਤਾਬਕ ਲੋੜ ਪੈਣ ਤੇ ਇਨ੍ਹਾਂ ਨੂੰ ਵਧਾਇਆ ਵੀ ਜਾ ਸਕਦਾ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਥਾਵਾਂ ਨੂੰ ਹਸਪਤਾਲਾਂ ਤੋਂ ਲਗਾਤਾਰ ਸਹਿਯੋਗ ਮਿਲਦਾ ਆਇਆ ਹੈ ਪਰ ਇਸ ਦੇ ਬਾਵਜੂਦ ਨੋਵਲ ਕਰੋਨਾਵਾਇਰਸ ਨੂੰ ਠੱਲ ਪਾਉਣ ਵਿੱਚ ਇਹ ਅਸਮਰੱਥ ਰਹੇ ਹਨ।

ਮਨਿਸਟਰੀ ਆਫ਼ ਲੌਂਗ-ਟਰਮ ਕੇਅਰ ਮੁਤਾਬਕ ਸੂਬੇ ਭਰ ਵਿੱਚ ਲੌਂਗ-ਟਰਮ ਕੇਅਰ ਹੋਮਾਂ ਵਿੱਚ ਰਹਿਣ ਵਾਲੇ 1,500 ਵਿਅਕਤੀ ਅਤੇ ਛੇ ਸਟਾਫ ਮੈਂਬਰ ਮਾਰੇ ਜਾ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link