12.72C Vancouver
ADS

Oct 29, 2024 12:04 PM - The Canadian Press

ਕੈਨੇਡਾ-ਭਾਰਤ ਵਿਵਾਦ ਸਬੰਧੀ ਹਾਊਸ ਕਮੇਟੀ ਅੱਜ ਕਰੇਗੀ ਬੈਠਕ

Share On
house-committee-will-hear-from-top-mountie-on-alleged-india-interference
The committee is also set to hear from the prime minister's national security adviser and the director of CSIS today, and will later question Joly and Public Safety Minister Dominic LeBlanc.(Photo: The Canadian Press)

ਕੈਨੇਡਾ-ਭਾਰਤ ਵਲੋਂ ਇੱਕ-ਦੂਜੇ ਦੇ ਡਿਪਲੋਮੈਟ ਕੱਢੇ ਜਾਣ ਦੇ ਕੁਝ ਹਫ਼ਤੇ ਮਗਰੋਂ ਅੱਜ ਹਾਊਸ ਆਫ ਕਾਮਨਜ਼ ਦੀ ਰਾਸ਼ਟਰੀ ਸੁਰੱਖਿਆ ਕਮੇਟੀ ਸਾਹਮਣੇ ਆਰ.ਸੀ.ਐਮ.ਪੀ. ਕਮਿਸ਼ਨਰ ਮਾਈਕ ਡੂਹੇਮ ਪੇਸ਼ ਹੋ ਰਹੇ ਹਨ। ਆਰ.ਸੀ.ਐਮ.ਪੀ. ਨੇ ਕੈਨੇਡਾ ਵਿਚ ਹੋ ਰਹੀਆਂ ਅਪਰਾਧਿਕ ਗਤੀਵਧੀਆ ਵਿਚ ਭਾਰਤ ਸਰਕਾਰ ਦੇ ਏਜੰਟਸ ਸ਼ਾਮਲ ਹੋਣ ਦੇ ਲਗਾਏ ਸਨ, ਹਾਊਸ ਆਫ ਕਾਮਨਜ਼ ਦੀ ਕਮੇਟੀ ਨੇ ਇਨ੍ਹਾਂ ਦੋਸ਼ਾਂ ਨੂੰ ਗੰਭੀਰ ਮੰਨਦੇ ਹੋਏ ਹੀ ਇਹ ਬੈਠਕ ਬੁਲਾਈ ਹੈ। 14 ਅਕਤੂਬਰ ਨੂੰ ਆਰ. ਸੀ. ਐੱਮ. ਪੀ. ਨੇ ਭਾਰਤੀ ਡਿਪਲੋਮੈਟ ਅਤੇ ਕੌਂਸਲਰ ਅਧਿਕਾਰੀ ਦੇ ਕੈਨੇਡਾ ਵਿਚ ਜ਼ਬਰੀ ਵਸੂਲੀ, ਹਿੰਸਾ ਅਤੇ ਹੱਤਿਆ ਦੇ ਮਾਮਲੇ ਵਿਚ ਸ਼ੱਕੀ ਹੋਣ ਦੇ ਦੋਸ਼ ਲਗਾਏ ਸਨ।

ਉਸੇ ਦਿਨ ਹੀ ਵਿਦੇਸ਼ ਮਾਮਲਿਆਂ ਦੀ ਮੰਤਰੀ ਮੇਲਾਨੀ ਜੌਲੀ ਨੇ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਅਤੇ ਪੰਜ ਹੋਰ ਭਾਰਤੀ ਡਿਪਲੋਮੈਟ ਨੂੰ ਕੱਢੇ ਜਾਣ ਦਾ ਐਲਾਨ ਕੀਤਾ ਸੀ। ਭਾਰਤ ਸਰਕਾਰ ਨੇ ਵੀ ਦੋਸ਼ਾਂ ਤੋਂ ਇਨਕਾਰ ਕਰਦੇ ਹੋਏ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ।

ਹਾਊਸ ਆਫ ਕਾਮਨਜ਼ ਦੀ ਰਾਸ਼ਟਰੀ ਸੁਰੱਖਿਆ ਕਮੇਟੀ ਵਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਖੁਫੀਆ ਏਜੰਸੀ ਦੇ ਡਾਇਰੈਕਟਰ ਕੋਲੋਂ ਵੀ ਅੱਜ ਇਸ ਸਬੰਧ ਵਿਚ ਜਾਣਕਾਰੀ ਲਈ ਜਾਵੇਗੀ। ਉੱਥੇ ਹੀ, ਇਹ ਕਮੇਟੀ ਬਾਅਦ ਵਿਚ ਵਿਦੇਸ਼ ਮਾਮਲਿਆਂ ਦੀ ਮੰਤਰੀ ਜੌਲੀ ਅਤੇ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਕੋਲੋਂ ਵੀ ਪੁੱਛਗਿੱਛ ਕਰੇਗੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link