10.59C Vancouver
ADS

Mar 22, 2024 3:03 PM - The Canadian Press

ਕਾਰਬਨ ਟੈਕਸ ਦੇ ਮੁੱਦੇ ’ਤੇ ਟਰੂਡੋ ਸਰਕਾਰ ਖ਼ਿਲਾਫ ਪੇਸ਼ ਕੀਤੇ ਗਏ ਅਵਿਸ਼ਵਾਸ ਪ੍ਰਸਤਾਵ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ

Share On
house-of-commons-rejects-conservative-non-confidence-motion-over-carbon-pricing
The Liberals, NDP and Bloc Québécois all voted against a Conservative motion calling for a confidence vote in Prime Minister Justin Trudeau for refusing to call off a planned April increase in Canada's carbon price.(Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰੇ ਪੋਲੀਵਰੇ ਵਲੋਂ ਕਾਰਬਨ ਟੈਕਸ ਦੇ ਮੁੱਦੇ ’ਤੇ ਟਰੂਡੋ ਸਰਕਾਰ ਖਿਲਾਫ ਪੇਸ਼ ਕੀਤੇ ਗਏ ਅਵਿਸ਼ਵਾਸ ਪ੍ਰਸਤਾਵ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਲਾਕ ਕਿਊਬੇਕੋਇਸ ਅਤੇ ਐਨ.ਡੀ.ਪੀ. ਨੇ ਲਿਬਰਲ ਦੀ ਸਰਕਾਰ ਡਿੱਗਣ ਤੋਂ ਬਚਾਈ। 1 ਅਪ੍ਰੈਲ ਤੋਂ 15 ਡਾਲਰ ਵਧ ਰਹੇ ਕਾਰਬਨ ਟੈਕਸ ਨੂੰ ਰੋਕਣ ਲਈ ਪੋਲੀਵਰੇ ਦੀ ਇਸ ਹਫ਼ਤੇ ਇਹ ਦੂਜੀ ਕੋਸ਼ਿਸ਼ ਸੀ।

ਸਰਕਾਰ ਦੀ ਜਲਵਾਯੂ ਤਬਦੀਲੀ ਨੀਤੀ ਮੁਤਾਬਕ, 2030 ਤੱਕ ਹਰ ਸਾਲ ਕਾਰਬਨ ਟੈਕਸ ਵਿਚ 15 ਡਾਲਰ ਦਾ ਵਾਧਾ ਹੋਵੇਗਾ ਅਤੇ ਉਦੋਂ ਇਹ $170 ਪ੍ਰਤੀ ਟਨ ਤੱਕ ਪਹੁੰਚੇਗਾ। ਇਸ ਸਮੇਂ ਇਹ $64 ਪ੍ਰਤੀ ਟਨ ਹੈ ਜੋ ਅਗਲੇ ਮਹੀਨੇ $80 ਪ੍ਰਤੀ ਟਨ ਹੋ ਰਿਹਾ ਹੈ।

2019 ਵਿਚ ਇਹ $20 ਪ੍ਰਤੀ ਟਨ ਦੇ ਨਾਲ ਸ਼ੁਰੂ ਹੋਇਆ ਸੀ। 1 ਅਪ੍ਰੈਲ ਤੋਂ ਇਸ ਨਾਲ ਗੈਸੋਲੀਨ ਕੀਮਤਾਂ ਵਿਚ ਪ੍ਰਤੀ ਲਿਟਰ ਲਗਭਗ ਤਿੰਨ ਸੈਂਟ ਦਾ ਵਾਧਾ ਹੋਵੇਗਾ ਅਤੇ 2030 ਤੱਕ ਇਹ ਵਾਧਾ 40 ਸੈਂਟ ਪ੍ਰਤੀ ਲਿਟਰ ਤੱਕ ਪਹੁੰਚੇਗਾ।

ਹਾਲਾਂਕਿ, ਸਰਕਾਰ ਕਾਰਬਨ ਰਿਬੇਟ ਪ੍ਰੋਗਰਾਮ ਜ਼ਰੀਏ ਪਰਿਵਾਰਾਂ ਨੂੰ ਉਨ੍ਹਾਂ ਦੇ ਮੈਂਬਰਸ ਦੀ ਗਿਣਤੀ ਦੇ ਆਧਾਰ ’ਤੇ ਹਰ ਤਿਮਾਹੀ ਪੇਮੈਂਟ ਦੇ ਰਹੀ ਹੈ ਪਰ ਵਿਰੋਧੀ ਧਿਰ ਦੇ ਲੀਡਰ ਪੋਲੀਵਰੇ ਦਾ ਕਹਿਣਾ ਹੈ ਕਿ ਲੋਕ ਘਾਟੇ ਵਿਚ ਹਨ ਕਿਉਂਕਿ ਉਹ ਜਿੰਨਾ ਟੈਕਸ ਦੇ ਰਹੇ ਨੇ ਉਸ ਤੋਂ ਘੱਟ ਰਕਮ ਵਾਪਸ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਦਾ ਇਲਜ਼ਾਮ ਹੈ ਕਿ ਐੱਨ.ਡੀ.ਪੀ. ਲਿਬਰਲ ਦਾ ਕਾਰਬਨ ਟੈਕਸ ਕੈਨੇਡਾ ਦੇ ਨਿਕਾਸੀ ਟੀਚੇ ਨੂੰ ਪੂਰਾ ਕਰਨ ਵਿਚ ਫੇਲ੍ਹ ਸਾਬਤ ਹੋ ਰਿਹਾ ਹੈ, ਇਸ ਦੇ ਉਲਟ ਇਹ ਕਰਿਆਨੇ ਦੀ ਖਰੀਦਦਾਰੀ ਤੋਂ ਲੈ ਕੇ ਹਰ ਚੀਜ਼ ਦੀ ਕੀਮਤ ਵਧਾ ਰਿਹਾ ਹੈ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link