10.19C Vancouver
ADS

Feb 17, 2022 10:17 PM - The Canadian Press

ਐਮਰਜੈਂਸੀਸ ਐਕਟ 'ਤੇ ਡਿਬੇਟ ਲਈ ਐਤਵਾਰ ਤੱਕ ਮੱਧ ਰਾਤ ਤੱਕ ਚੱਲੇਗਾ ਹਾਊਸ

Share On
house-to-sit-till-midnight-till-sunday-to-debate-emergencies-act
Liberal House leader Mark Holland says the parties in the House of Commons have agreed to debate the use of the Emergencies Act through the weekend with a vote coming Monday evening. (Photo - The Canadian Press)

ਲਿਬਰਲ ਹਾਊਸ ਲੀਡਰ ਮਾਰਕ ਹੌਲੈਂਡ ਨੇ ਜਾਣਕਾਰੀ ਦਿੱਤੀ ਹੈ ਕਿ ਹਾਊਸ ਆਫ ਕਾਮਨਜ਼ 'ਚ ਐਮਰਜੈਂਸੀਸ ਐਕਟ 'ਤੇ ਡਿਬੇਟ ਲਈ ਸਾਰੀਆਂ ਪਾਰਟੀਆਂ ਨੇ ਮਨਜੂਰੀ ਦਿੱਤੀ ਹੈ ਕਿ ਵੀਕਐਂਡ ਦੌਰਾਨ ਇਸ 'ਤੇ ਚਰਚਾ ਜਾਰੀ ਰੱਖੀ ਜਾਵੇਗੀ।

ਇਸ 'ਤੇ ਸੋਮਵਾਰ ਸ਼ਾਮ ਵੋਟ ਹੋਵੇਗੀ।

ਇਸ ਐਕਟ ਸੰਬੰਧੀ ਮਤਾ ਹਾਊਸ 'ਚ ਬੁੱਧਵਾਰ ਨੂੰ ਪੇਸ਼ ਕੀਤਾ ਗਿਆ ਸੀ।

ਅੱਜ ਤੋਂ ਇਸ 'ਤੇ ਡਿਬੇਟ ਸ਼ੁਰੂ ਹੋ ਗਈ ਹੈ।

ਹੌਲੈਂਡ ਨੇ ਕਿਹਾ ਕਿ ਡਿਬੇਟ ਅੱਜ ਮੱਧ ਰਾਤ ਤਕ ਜਾਰੀ ਰਵੇਗੀ।

ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਵੀ ਡਿਬੇਟ ਸਵੇਰ ਦੇ 7 ਵਜੇ ਤੋਂ ਮੱਧ ਰਾਤ ਤਕ ਜਾਰੀ ਰਵੇਗੀ।

ਸੋਮਵਾਰ ਨੂੰ ਡਿਬੇਟ ਸਵੇਰ ਦੇ 7 ਵਜੇ ਤੋਂ ਸ਼ਾਮ 7.30 ਵਜੇ ਤਕ ਜਾਰੀ ਰਵੇਗੀ।

ਇਸ ਮਤੇ 'ਤੇ ਵੋਟ ਸੋਮਵਾਰ ਸ਼ਾਮ 8 ਵਜੇ ਹੋਵੇਗੀ।

Latest news

federal-government-relaunches-green-home-retrofit-program-in-b-c-and-other-provinces
Punjabi

ਫੈਡਰਲ ਸਰਕਾਰ ਨੇ ਬੀ.ਸੀ. ਅਤੇ ਹੋਰ ਸੂਬਿਆਂ ਵਿੱਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਮੁੜ ਕੀਤਾ ਸ਼ੁਰੂ

ਕੈਨੇਡਾ ਦੀ ਫੈਡਰਲ ਸਰਕਾਰ ਨੇ $500 ਮਿਲੀਅਨ ਦੀ ਫੰਡਿੰਗ ਨਾਲ ਬੀ.ਸੀ. ਸਮੇਤ 4 ਸੂਬਿਆਂ ਵਿਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਰੀਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਵਿਚ 35,000 ਤੋਂ ਵੱਧ ਪਰਿਵਾਰਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਘਰਾਂ ਵਿਚ ਹੀਟ ਪੰਪ ਲਗਵਾਉਣ, ਇਨਸੂਲੇਸ਼ਨ ਅਤੇ ਏਅਰ ਸੀਲਿੰਗ ਵਰਗੇ Energy-efficient upgrades ਕਰਵਾਉਣ ਲਈ ਰਿਬੇਟ ਮਿਲੇਗੀ।
pro-separatist-billboard-sparks-alberta-independence-rally-in-taber
Punjabi

ਟੇਬਰ 'ਚ ਐਲਬਰਟਾ ਦੀ ਆਜ਼ਾਦੀ ਦੇ ਸਮਰਥਨ ਵਿੱਚ ਰੈਲੀ, ਵਿਵਾਦਿਤ ਬਿਲਬੋਰਡ ਬਣਿਆ ਕੇਂਦਰ

ਐਲਬਰਟਾ ਦੇ ਕਸਬੇ ਟੇਬਰ ਵਿੱਚ ਲੱਗਾ ਸੂਬੇ ਨੂੰ ਵੱਖਰਾ ਦੇਸ਼ ਬਣਾਉਣ ਪੱਖੀ ਬਿਲਬੋਰਡ ਐਤਵਾਰ ਨੂੰ ਹੋਈ ਇੱਕ ਰੈਲੀ ਦਾ ਮੁੱਖ ਕੇਂਦਰ ਬਣ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਲਬਰਟਾ ਨੂੰ ਕੈਨੇਡਾ ਤੋਂ ਆਜ਼ਾਦ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ।ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਬਾਵਜੂਦ ਲਗਭਗ 150 ਲੋਕਾਂ ਨੇ ਸਮਿੱਟੀ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਇਕੱਠੇ ਹੋਏ।
24-year-old-woman-killed-in-crash-near-banff-national-park
Punjabi

ਬੈਨਫ ਨੈਸ਼ਨਲ ਪਾਰਕ ਨੇੜੇ ਸੜਕ ਹਾਦਸੇ ਵਿੱਚ 24 ਸਾਲਾ ਮਹਿਲਾ ਦੀ ਹੋਈ ਮੌਤ

ਬੈਨਫ ਦੇ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸਿੰਗਲ ਵ੍ਹੀਕਲ ਹਾਦਸੇ ਵਿੱਚ ਕੈਨਮੋਰ ਦੀ 24 ਸਾਲਾ ਲੜਕੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਵੇਰੇ 5:30 ਵਜੇ ਦੇ ਕਰੀਬ ਹਾਈਵੇਅ 1 'ਤੇ, ਬੈਨਫ਼ ਨੈਸ਼ਨਲ ਪਾਰਕ ਦੇ ਗੇਟ ਤੋਂ ਲਗਭਗ ਦੋ ਕਿਲੋਮੀਟਰ ਵੈਸਟ ਵੱਲ ਵਾਪਰਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚੇ।
canada-makes-history-becomes-first-team-to-reach-fifa-world-cup-2026-round-of-16
Punjabi

ਕੈਨੇਡਾ ਨੇ ਰਚਿਆ ਇਤਿਹਾਸ, ਫੀਫਾ ਵਰਲਡ ਕੱਪ 2026 ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਕੈਨੇਡਾ ਦੀ ਫੁੱਟਬਾਲ ਟੀਮ ਫੀਫਾ ਵਰਲਡ ਕੱਪ 2026 ਦੇ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸੋਮਵਾਰ ਨੂੰ ਆਪਣੇ ਆਖਰੀ ਸਕੂਲ ਮੈਚ ਵਿਚ ਕੈਨੇਡਾ ਨੇ ਦੱਖਣੀ ਅਫਰੀਕਾ ਦੀ ਮਜ਼ਬੂਤ ਟੀਮ ਨੂੰ ਇਕ ਗੋਲ ਨਾਲ ਹਰਾ ਦਿੱਤਾ। ਇਹ ਪਹਿਲਾ ਮੌਕਾ ਹੈ ਜਦੋਂ ਕੈਨੇਡਾ ਨੇ ਇਸ ਟੂਰਨਾਮੈਂਟ ਦਾ ਨਾਕਆਊਟ ਮੈਚ ਜਿੱਤਿਆ ਹੈ।
chinese-ev-maker-lotus-to-begin-deliveries-in-canada-next-month-ambassador-says
Punjabi

ਚੀਨੀ ਇਲੈਕਟ੍ਰਿਕ ਵਾਹਨ ਅਗਲੇ ਮਹੀਨੇ ਪਹੁੰਚਣਗੇ ਕੈਨੇਡਾ ਲੋਟਸ ਬ੍ਰਾਂਡ ਮਾਂਟਰੀਅਲ ਤੋਂ ਕਰੇਗਾ ਸ਼ੁਰੂਆਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਚੀਨੀ ਰਾਸ਼ਟਰਪਤੀ Xi Jinping ਵਿਚਕਾਰ ਹੋਏ ਸਮਝੌਤੇ ਤਹਿਤ ਬੀਜਿੰਗ ਦੇ ਗੀਲੀ ਹੋਲਡਿੰਗ ਗਰੁੱਪ ਦੀ ਲੋਟਸ ਬ੍ਰਾਂਡ ਦੀਆਂ ਇਲੈਕਟ੍ਰਿਕ ਕਾਰਾਂ ਅਗਲੇ ਮਹੀਨੇ ਕੈਨੇਡਾ ਪਹੁੰਚ ਰਹੀਆਂ ਹਨ। ਕੈਨੇਡਾ ਵਿਚ ਚੀਨ ਦੇ ਰਾਜਦੂਤ ਵਾਂਗ ਡੀ ਨੇ ਇੱਕ ਇੰਟਰਵਿਊ ਦੌਰਾਨ ਇਸ ਦੀ ਪੁਸ਼ਟੀ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link