14.3C Vancouver
ADS

Aug 25, 2025 2:20 PM - The Canadian Press

ਕੈਮਲੂਪਸ, ਬੀ.ਸੀ. ਨੇੜੇ ਸੜੇ ਹੋਏ ਵਾਹਨ ਵਿੱਚੋਂ ਮਨੁੱਖੀ ਅਵਸ਼ੇਸ਼ ਮਿਲੇ: ਆਰ.ਸੀ.ਐਮ.ਪੀ

Share On
human-remains-discovered-in-burned-vehicle-near-kamloops-b-c-rcmp
They say officers found human remains inside the car, and the region's major crime unit is now investigating the suspicious death.(Photo- The Canadian Press)

ਕੈਮਲੂਪਸ ਦੇ ਨੌਰਥ ਵਿਚ ਇੱਕ ਸੜੀ ਹੋਈ ਗੱਡੀ ਦੇ ਅੰਦਰ ਮਨੁੱਖੀ ਅਵਸ਼ੇਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਨੀਵਾਰ ਉਨ੍ਹਾਂ ਨੂੰ ਟ੍ਰੈਨਕੁਇਲ-ਕ੍ਰਿਸ ਕ੍ਰੀਕ ਰੋਡ 'ਤੇ ਇੱਕ ਗੱਡੀ ਨੂੰ ਅੱਗ ਲੱਗਣ ਦੀ ਰਿਪੋਰਟ ਮਿਲੀ ਸੀ, ਪੁਲਿਸ ਮੁਤਾਬਕ, ਇਹ ਸੰਭਵ ਤੌਰ 'ਤੇ ਚੋਰੀ ਹੋਈ 2019 ਦੀ ਬਲੈਕ ਵੋਲਕਸਵੈਗਨ ਗੋਲਫ ਕਾਰ ਸੀ।

ਬੀ.ਸੀ. ਆਰ.ਸੀ.ਐਮ.ਪੀ. ਦੀ ਦੱਖਣ-ਪੂਰਬੀ ਜ਼ਿਲ੍ਹਾ ਮੇਜਰ ਕ੍ਰਾਈਮ ਯੂਨਿਟ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਟਾਫ ਸਾਰਜੈਂਟ ਜੇਸਨ ਸਮਾਰਟ ਨੇ ਕਿਹਾ ਕਿ ਵਾਹਨ ਨੂੰ ਅੱਗ ਲੱਗਣ ਅਤੇ ਮੌਤ ਦਾ ਕਾਰਨ ਦਾ ਪਤਾ ਲਗਾਉਣ ਲਈ ਜਨਤਕ ਸਹਾਇਤਾ ਦੀ ਅਪੀਲ ਵੀ ਕੀਤੀ ਗਈ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਕਿਸੇ ਵੀ ਅਜਿਹੇ ਵਿਅਕਤੀ ਦੀ ਭਾਲ ਕਰ ਰਹੇ ਹਨ ਜਿਸ ਕੋਲ ਕਾਰ ਬਾਰੇ ਮਹੱਤਵਪੂਰਨ ਜਾਣਕਾਰੀ ਹੋਵੇ ਜਾਂ ਘਟਨਾ ਸਮੇਂ ਦੀ ਇਲਾਕੇ ਤੋਂ ਵੀਡੀਓ ਫੁਟੇਜ ਹੋਵੇ। ਫਿਲਹਾਲ ਮ੍ਰਿਤਕ ਦੀ ਪਛਾਣ ਅਤੇ ਉਸ ਨਾਲ ਸਬੰਧਤ ਹੋਰ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

Latest news

surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link