11.61C Vancouver
ADS

Jul 21, 2022 5:40 PM - ANI

ਈ. ਡੀ. ਨੇ ਸੋਨੀਆ ਗਾਂਧੀ ਤੋਂ ਪੁੱਛੇ ਦੋ ਦਰਜਨ ਤੋਂ ਵੱਧ ਸਵਾਲ, ਸੋਮਵਾਰ ਫਿਰ ਬੁਲਾਉਣ ਦੀ ਤਿਆਰੀ

Share On
humanitarian-approach-during-sonia-gandhis-questioning-she-will-be-called-again-on-july-25-ed-sources
Congress president Sonia Gandhi (Photo : ANI)

ਨੈਸ਼ਨਲ ਹੈਰਾਲਡ ਮਾਮਲੇ ਵਿਚ ਵੀਰਵਾਰ ਨੂੰ ਈ. ਡੀ. ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਪੁੱਛਗਿੱਛ ਕੀਤੀ। ਸੋਨੀਆ ਗਾਂਧੀ ਦੀ ਸਿਹਤ ਨੂੰ ਦੇਖਦੇ ਹੋਏ ਇਸ ਦੌਰਾਨ ਏਜੰਸੀ ਨੇ ਦੋ ਡਾਕਟਰਾਂ ਅਤੇ ਇੱਕ ਐਂਬੂਲੈਂਸ ਨੂੰ ਵੀ ਮੌਕੇ 'ਤੇ ਮੌਜੂਦ ਰੱਖਿਆ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ ਸੋਨੀਆ ਗਾਂਧੀ ਨਾਲ ਆਉਣ ਦੀ ਇਜਾਜ਼ਤ ਦਿੱਤੀ ਗਈ।

ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਦੋ ਦਰਜਨ ਤੋਂ ਵੱਧ ਸਵਾਲ ਪੁੱਛੇ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਦਵਾਈ ਲਈ ਘਰ ਭੇਜ ਦਿੱਤਾ ਗਿਆ।

ਸੂਤਰਾਂ ਮੁਤਾਬਕ, ਸੋਨੀਆ ਗਾਂਧੀ ਨੂੰ ਸੋਮਵਾਰ ਮੁੜ ਪੁੱਛਗਿੱਛ ਲਈ ਬੁਲਾਇਆ ਜਾਵੇਗਾ।

ਉੱਥੇ ਹੀ, ਈ. ਡੀ. ਵੱਲੋਂ ਸੋਨੀਆ ਗਾਂਧੀ ਕੋਲੋਂ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਨੇ ਅੱਜ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕੀਤਾ। ਪਾਰਟੀ ਲੀਡਰਾਂ ਨੇ ਦੋਸ਼ ਲਾਇਆ ਕਿ ਸਰਕਾਰ ਸਿਆਸੀ ਬਦਲਾਖੋਰੀ ਲਈ ਅਜਿਹਾ ਕਰ ਰਹੀ ਹੈ। ਕਾਂਗਰਸ ਲੀਡਰ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਈ. ਡੀ. ਨੇ ਜੇ ਪੁੱਛਗਿੱਛ ਕਰਨੀ ਹੈ ਤਾਂ ਉਸ ਨੂੰ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਜਾਣਾ ਚਾਹੀਦਾ ਸੀ।

ਗੌਰਤਲਬ ਹੈ ਕਿ ਈ. ਡੀ. ਨੇ ਪਹਿਲਾਂ 1 ਜੂਨ ਨੂੰ ਸੰਮਨ ਭੇਜ ਕੇ ਸੋਨੀਆ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਵਿਚ ਕਥਿਤ ਮਨੀ ਲਾਂਡਰਿੰਗ ਦੇ ਸਬੰਧ ਵਿਚ ਪੁੱਛਗਿੱਛ ਲਈ 8 ਜੂਨ ਨੂੰ ਸੱਦਿਆ ਗਿਆ ਸੀ ਪਰ ਕੋਵਿਡ ਪਾਜ਼ੇਟਿਵ ਹੋਣ ਕਾਰਨ ਉਹ ਪੇਸ਼ ਨਹੀਂ ਹੋ ਸਕੇ ਸਨ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link