19.45C Vancouver
ADS

Aug 19, 2020 5:28 PM -

ਦੱਖਣੀ ਬੀ.ਸੀ. ਵਿਚ ਜੰਗਲੀ ਅੱਗਾਂ ਕਾਰਨ ਹਜ਼ਾਰਾਂ ਪ੍ਰਾਪਰਟੀਆਂ ਲਈ ਚਿਤਾਨਵੀ ਜਾਰੀ

Share On
hundreds-evacuated-thousands-on-notice-as-wildfire-flares-in-southern-b-c
The BC Wildfire Service says crews are tackling a ground fire outside of Lillooet, B.C., that they suspect was human caused, adding to dozens of blazes sparked by recent thunderstorms. Smoke rises from a ground fire near Lillooet, B.C., in an undated handout photo published to social media. THE CANADIAN PRESS/HO-B.C. Wildfire Service, *MANDATORY CREDIT*

ਬੀਸੀ ਦੇ ਓਕਾਨਾਗਨ ਵਿਚ ਲੱਗੀ ਜੰਗਲੀ ਅੱਗ ਹੁਣ 1000 ਹੈਕਟੇਅਰ ਤੱਕ ਫੈਲ ਚੁੱਕੀ ਹੈ।

ਅੱਗ ਕਾਰਨ ਹਜ਼ਾਰਾ ਘਰਾਂ ਵਾਸਤੇ ਜਾਂ ਤਾਂ 'ਇਵੈਕੁਏਸ਼ਨ ਐਲਰਟ' ਜਾਰੀ ਕਰ ਦਿੱਤਾ ਗਿਆ ਹੈ, ਜਾਂ ਕੁਝ ਇਸ ਸਮੇਂ 'ਇਵੈਕੁਏਸ਼ਨ ਓਰਡਰਜ਼' ਉੱਤੇ ਹਨ।

ਇਹ ਜੰਗਲੀ ਅੱਗਾਂ ਪਹਿਲਾਂ ਮੰਗਲਵਾਰ ਨੂੰ, ਉੱਤਰੀ ਓਕਾਨਾਗਨ ਫ਼ੌਲਜ਼ ਕੋਲ, ਸਕਾਹਾ ਲੇਕ ਦੇ ਪੂਰਬ ਵਿਚ ਲੱਗੀ, ਦੱਸੀ ਗਈ ਹੈ, ਜੋ ਬਹੁਤ ਹੀ ਤੇਜ਼ੀ ਨਾਲ ਖੇਤਰ ਵਿਚ ਫੈਲ ਗਈ।

ਰਾਤ ਦੌਰਾਨ 21 ਫਾਇਰ ਕ੍ਰਿਊ ਮੈਂਬਰ ਮੌਕੇ 'ਤੇ ਮੌਜੂਦ ਸਨ।

ਵਾਇਲਡਫਾਇਰ ਸਰਵਿਸ ਦਾ ਕਹਿਣਾ ਹੈ ਕਿ ਇਹ ਅੱਗ ਅਜੇ ਬੁਝਾਈ ਨਹੀਂ ਜਾ ਸਕੀ ਹੈ, ਅਤੇ ਇਹ ਕੁਝ ਮੁਸ਼ਕਿਲ ਖੇਤਰਾਂ ਵਿਚ ਬਲ ਰਹੀ ਹੈ, ਜਿੱਥੇ ਪਹੁੰਚਣਾ ਔਖਾ ਹੈ।

ਹੈਰੀਟੇਜ ਹਿੱਲਜ਼ ਖੇਤਰ ਅਤੇ ਮੈੱਕਲੀਨ ਕ੍ਰੀਕ ਰੋਡ ਨੇੜੇ ਵਸਨੀਕਾਂ ਨੂੰ ਘਰਾਂ ਨੂੰ ਖਾਲੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਪੈਨਟਿਕਟਨ ਦੇ ਦੱਖਣ ਪੂਰਬੀ ਖੇਤਰ ਵਾਸਤੇ 3,670 ਦੇ ਕਰੀਬ ਜਗ੍ਹਾਹਾਂ ਲਈ ਘਰਾਂ ਨੂੰ ਖਾਲ੍ਹੀ ਕਰਨ ਬਾਬਤ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link