13.71C Vancouver
ADS

Oct 17, 2023 8:25 PM - The Canadian Press

ਗਾਜ਼ਾ ਸਿਟੀ ਹਸਪਤਾਲ 'ਤੇ ਇਜ਼ਰਾਈਲੀ ਹਵਾਈ ਹਮਲੇ 'ਚ ਮਾਰੇ ਗਏ ਸੈਂਕੜੇ ਲੋਕ: ਸਿਹਤ ਮੰਤਰਾਲਾ

Share On
hundreds-of-people-killed-in-israeli-airstrike-on-gaza-city-hospital-ministry-of-health
Photographs of the hospital have also surfaced showing hospital halls, broken glass and a fire in the hospital. (Photo: The Canadian Press)

ਗਾਜ਼ਾ ਦੇ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਗਾਜ਼ਾ ਸਿਟੀ ਹਸਪਤਾਲ 'ਤੇ ਇਜ਼ਰਾਈਲੀ ਹਵਾਈ ਹਮਲੇ ਵਿੱਚ ਸੈਂਕੜੇ ਲੋਕ ਮਾਰੇ ਗਏ ਹਨ।

ਗਾਜ਼ਾ ਸ਼ਹਿਰ ਦੇ ਕਈ ਹਸਪਤਾਲ ਸੈਂਕੜੇ ਲੋਕਾਂ ਲਈ ਸ਼ਰਨਾਰਥੀ ਬਣ ਗਏ ਹਨ ਤੇ ਇਸ ਹਮਲੇ ਵਿੱਚ 500 ਲੋਕਾਂ ਦੇ ਮਾਰੇ ਜਾਣ ਦੀ ਅਸ਼ੰਕਾ ਹੈ।

ਹਸਪਤਾਲ ਦੀਆਂ ਫੋਟੋਆਂ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਹਸਪਤਾਲ ਦੇ ਹਾਲ, ਟੁੱਟੇ ਹੋਏ ਸ਼ੀਸ਼ੇ ਅਤੇ ਹਸਪਤਾਲ ਵਿੱਚ ਲੱਗੀ ਅੱਗ ਵੀ ਨਜ਼ਰ ਆ ਰਹੀ ਹੈ।

ਇਜ਼ਰਾਈਲੀ ਫੌਜ ਦੇ ਬੁਲਾਰੇ ਰੀਅਰ ਐਡਮ ਡੈਨੀਅਲ ਹਾਗਾਰੀ ਨੇ ਕਿਹਾ ਕਿ ਹਸਪਤਾਲ ਵਿੱਚ ਹੋਈਆਂ ਮੌਤਾਂ ਬਾਰੇ ਅਜੇ ਕੋਈ ਵੇਰਵੇ ਨਹੀਂ ਮਿਲੇ, ਵੇਰਵੇ ਮਿਲਣ ਤੋਂ ਬਾਅਦ ਜਨਤਾ ਨੂੰ ਅਪਡੇਟ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਜ਼ਰਾਈਲ ਵਿੱਚ 7 ਅਕਤੂਬਰ ਨੂੰ ਹਮਾਸ ਨੇ ਹਮਲਾ ਕੀਤੀ ਸੀ।

ਹਮਲੇ ਤੋਂ ਬਾਅਦ ਇਜ਼ਰਾਈਲੀ ਫੌਜਾਂ ਲਗਾਤਾਰ ਗਾਜ਼ਾ 'ਤੇ ਬੰਬ ਸੁੱਟ ਰਹੀਆਂ ਹਨ।

ਇਸ ਜੰਗ ਵਿਚ ਹੁਣ ਤੱਕ ਇਜ਼ਰਾਈਲ ਦੇ 1400, ਗਾਜ਼ਾ ਦੇ 2808 ਤੇ ਵੈਸਟ ਬੈਂਕ ਦੇ 57 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

Latest news

highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link