17.48C Vancouver
ADS

Oct 24, 2024 6:42 PM - Connect Newsroom

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਚਿਤਾਵਨੀ ਮਗਰੋਂ ਰਾਜਾ ਵੜਿੰਗ ਨੇ ਮੰਗੀ ਮੁਆਫ਼ੀ

Share On
i-bow-my-head-and-ask-for-forgiveness-from-akal-takht-sahib-raja-warring
Waring said that he cannot speak wrongly about Shri Akal Takht Sahib and Jathedar Sahib even out of forgetfulness. (Photo: Facebook/Amarinder Singh Raja Warring)

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਨੂੰ ਸਕ੍ਰਿਪਟਿਡ ਦੱਸਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਟਿੱਪਣੀ ਕੀਤੀ, ਜਿਸ ਦਾ ਨੋਟਿਸ ਲੈਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤੁਰੰਤ ਮੁਆਫ਼ੀ ਮੰਗਣ ਦੇ ਹੁਕਮ ਦਿੱਤੇ ਹਨ। ਇਸ ’ਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਤੋਂ ਤੁਰੰਤ ਮੁਆਫ਼ੀ ਮੰਗ ਲਈ ਹੈ।

ਉਨ੍ਹਾਂ ਜਥੇਦਾਰ ਤੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਸਿਰਫ਼ ਆਪਣੇ ਮਨ ਦੀ ਗੱਲ ਕਹੀ ਸੀ, ਪਰ ਜੇਕਰ ਇਸ ਨਾਲ ਜਥੇਦਾਰ ਸਾਹਿਬ ਦੇ ਅਕਸ ਨੂੰ ਕਿਸੇ ਤਰ੍ਹਾਂ ਨਾਲ ਵੀ ਠੇਸ ਪਹੁੰਚਦੀ ਹੈ ਤਾਂ ਉਹ ਸਿਰ ਝੁਕਾ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਦੇ ਹਨ।

ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਉਹ ਇਕ ਸੱਚੇ ਸਿੱਖ ਹਨ ਤੇ ਸਿੱਖ ਹੋਣ ਦੇ ਨਾਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕੁਝ ਵੀ ਗ਼ਲਤ ਨਹੀਂ ਬੋਲ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ’ਚ ਕੋਈ ਗੁਰੇਜ਼ ਨਹੀਂ ਹੈ।

Latest news

b-c-premier-david-eby-begins-first-trade-mission-to-china
Punjabi

ਪ੍ਰੀਮੀਅਰ ਈਬੀ ਚੀਨ ਦੇ ਪਹਿਲੇ ਵਪਾਰਕ ਦੌਰੇ 'ਤੇ, ਅਮਰੀਕੀ ਨਿਰਭਰਤਾ ਘਟਾਉਣ 'ਤੇ ਫੋਕਸ

ਪ੍ਰੀਮੀਅਰ ਡੇਵਿਡ ਈਬੀ ਸ਼ਨੀਵਾਰ ਤੋਂ ਚੀਨ ਦੇ ਆਪਣੇ ਪਹਿਲੇ ਵਪਾਰਕ ਦੌਰੇ 'ਤੇ ਹਨ, ਜਿਸ ਦਾ ਮੁੱਖ ਉਦੇਸ਼ ਅਮਰੀਕਾ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣਾ ਅਤੇ ਅਗਲੇ 10 ਸਾਲਾਂ ਵਿਚ ਗੈਰ-ਅਮਰੀਕੀ ਬਾਜ਼ਾਰਾਂ ਨਾਲ ਅੰਤਰਰਾਸ਼ਟਰੀ ਵਪਾਰ ਨੂੰ ਦੁੱਗਣਾ ਕਰਨਾ ਹੈ। ਚੀਨ ਬੀ.ਸੀ. ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਯਾਤਰਾ ਦੌਰਾਨ ਈਬੀ ਬੀਜਿੰਗ, ਸ਼ੰਘਾਈ ਅਤੇ Guangzhou ਵਰਗੇ ਪ੍ਰਮੁੱਖ ਸ਼ਹਿਰਾਂ ਵਿਚ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਮੁਲਾਕਾਤਾਂ ਕਰਨਗੇ।
federal-government-relaunches-green-home-retrofit-program-in-b-c-and-other-provinces
Punjabi

ਫੈਡਰਲ ਸਰਕਾਰ ਨੇ ਬੀ.ਸੀ. ਅਤੇ ਹੋਰ ਸੂਬਿਆਂ ਵਿੱਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਮੁੜ ਕੀਤਾ ਸ਼ੁਰੂ

ਕੈਨੇਡਾ ਦੀ ਫੈਡਰਲ ਸਰਕਾਰ ਨੇ $500 ਮਿਲੀਅਨ ਦੀ ਫੰਡਿੰਗ ਨਾਲ ਬੀ.ਸੀ. ਸਮੇਤ 4 ਸੂਬਿਆਂ ਵਿਚ ਗ੍ਰੀਨ ਹੋਮ ਰੀਟ੍ਰੋਫਿਟ ਪ੍ਰੋਗਰਾਮ ਰੀਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਵਿਚ 35,000 ਤੋਂ ਵੱਧ ਪਰਿਵਾਰਾਂ ਨੂੰ ਬਿਨਾਂ ਕਿਸੇ ਖ਼ਰਚੇ ਦੇ ਘਰਾਂ ਵਿਚ ਹੀਟ ਪੰਪ ਲਗਵਾਉਣ, ਇਨਸੂਲੇਸ਼ਨ ਅਤੇ ਏਅਰ ਸੀਲਿੰਗ ਵਰਗੇ Energy-efficient upgrades ਕਰਵਾਉਣ ਲਈ ਰਿਬੇਟ ਮਿਲੇਗੀ।
pro-separatist-billboard-sparks-alberta-independence-rally-in-taber
Punjabi

ਟੇਬਰ 'ਚ ਐਲਬਰਟਾ ਦੀ ਆਜ਼ਾਦੀ ਦੇ ਸਮਰਥਨ ਵਿੱਚ ਰੈਲੀ, ਵਿਵਾਦਿਤ ਬਿਲਬੋਰਡ ਬਣਿਆ ਕੇਂਦਰ

ਐਲਬਰਟਾ ਦੇ ਕਸਬੇ ਟੇਬਰ ਵਿੱਚ ਲੱਗਾ ਸੂਬੇ ਨੂੰ ਵੱਖਰਾ ਦੇਸ਼ ਬਣਾਉਣ ਪੱਖੀ ਬਿਲਬੋਰਡ ਐਤਵਾਰ ਨੂੰ ਹੋਈ ਇੱਕ ਰੈਲੀ ਦਾ ਮੁੱਖ ਕੇਂਦਰ ਬਣ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਲਬਰਟਾ ਨੂੰ ਕੈਨੇਡਾ ਤੋਂ ਆਜ਼ਾਦ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ।ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਬਾਵਜੂਦ ਲਗਭਗ 150 ਲੋਕਾਂ ਨੇ ਸਮਿੱਟੀ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਇਕੱਠੇ ਹੋਏ।
24-year-old-woman-killed-in-crash-near-banff-national-park
Punjabi

ਬੈਨਫ ਨੈਸ਼ਨਲ ਪਾਰਕ ਨੇੜੇ ਸੜਕ ਹਾਦਸੇ ਵਿੱਚ 24 ਸਾਲਾ ਮਹਿਲਾ ਦੀ ਹੋਈ ਮੌਤ

ਬੈਨਫ ਦੇ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸਿੰਗਲ ਵ੍ਹੀਕਲ ਹਾਦਸੇ ਵਿੱਚ ਕੈਨਮੋਰ ਦੀ 24 ਸਾਲਾ ਲੜਕੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਵੇਰੇ 5:30 ਵਜੇ ਦੇ ਕਰੀਬ ਹਾਈਵੇਅ 1 'ਤੇ, ਬੈਨਫ਼ ਨੈਸ਼ਨਲ ਪਾਰਕ ਦੇ ਗੇਟ ਤੋਂ ਲਗਭਗ ਦੋ ਕਿਲੋਮੀਟਰ ਵੈਸਟ ਵੱਲ ਵਾਪਰਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚੇ।
canada-makes-history-becomes-first-team-to-reach-fifa-world-cup-2026-round-of-16
Punjabi

ਕੈਨੇਡਾ ਨੇ ਰਚਿਆ ਇਤਿਹਾਸ, ਫੀਫਾ ਵਰਲਡ ਕੱਪ 2026 ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਕੈਨੇਡਾ ਦੀ ਫੁੱਟਬਾਲ ਟੀਮ ਫੀਫਾ ਵਰਲਡ ਕੱਪ 2026 ਦੇ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸੋਮਵਾਰ ਨੂੰ ਆਪਣੇ ਆਖਰੀ ਸਕੂਲ ਮੈਚ ਵਿਚ ਕੈਨੇਡਾ ਨੇ ਦੱਖਣੀ ਅਫਰੀਕਾ ਦੀ ਮਜ਼ਬੂਤ ਟੀਮ ਨੂੰ ਇਕ ਗੋਲ ਨਾਲ ਹਰਾ ਦਿੱਤਾ। ਇਹ ਪਹਿਲਾ ਮੌਕਾ ਹੈ ਜਦੋਂ ਕੈਨੇਡਾ ਨੇ ਇਸ ਟੂਰਨਾਮੈਂਟ ਦਾ ਨਾਕਆਊਟ ਮੈਚ ਜਿੱਤਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link