14.2C Vancouver
ADS

Sep 9, 2024 5:14 PM - Connect Newsroom

ਮੈਂ ਭਾਰਤ ਦੀ ਰਾਜਨੀਤੀ ਵਿਚ ਪਿਆਰ ਅਤੇ ਸਨਮਾਨ ਲਿਆਉਣਾ ਚਾਹੁੰਦਾ ਹਾਂ: ਰਾਹੁਲ ਗਾਂਧੀ

Share On
i-want-to-bring-love-and-respect-in-indian-politics-rahul-gandhi
They arrived in Texas on Sunday. Here he participated in 2 programs. First he met the people of the Indian community in Dallas. (Photo: Facebook/Rahul Gandhi)

ਅਮਰੀਕਾ ਵਿਚ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਭਾਰਤ ਵਿਚ ਸਭ ਕੁਝ ਮੇਡ ਇਨ ਚਾਈਨਾ ਹੈ, ਇਸ ਲਈ ਭਾਰਤ ਵਿਚ ਰੁਜ਼ਗਾਰਤ ਦੀ ਦਿੱਕਤ ਹੈ। ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਵਜੋਂ ਪਹਿਲੀ ਵਾਰ ਵਿਦੇਸ਼ ਦੌਰੇ ’ਤੇ ਹਨ।

ਉਹ ਐਤਵਾਰ ਨੂੰ ਟੈਕਸਾਸ ਪਹੁੰਚੇ ਸਨ। ਇੱਥੇ ਉਨ੍ਹਾਂ ਨੇ 2 ਪ੍ਰੋਗਰਾਮਾਂ ਵਿਚ ਹਿੱਸਾ ਲਿਆ। ਪਹਿਲਾਂ ਉਹ ਡਲਾਸ ਵਿਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਮਿਲੇ। ਇਸ ਤੋਂ ਬਾਅਦ ਉਨ੍ਹਾਂ ਨੇ ਸੋਮਵਾਰ ਨੂੰ ਯੂਨੀਵਰਸਿਟੀ ਆਫ਼ ਟੈਕਸਾਸ ਦੇ ਵਿਦਿਆਰਥੀਆਂ ਨਾਲ ਭਾਰਤੀ ਰਾਜਨੀਤੀ, ਅਰਥਵਿਵਸਥਾ ਅਤੇ ਭਾਰਤ ਜੋੜੋ ਯਾਤਰਾ ਸਮੇਤ ਕਈ ਮੁੱਦਿਆਂ ’ਤੇ ਚਰਚਾ ਕੀਤੀ।

ਰਾਹੁਲ ਗਾਂਧੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਰੋਧੀ ਧਿਰ ਦੇ ਲੀਡਰ ਵਜੋਂ ਮੇਰਾ ਰੋਲ ਸਿਰਫ ਸਰਕਾਰ ਖਿਲਾਫ ਬੋਲਣਾ ਅਤੇ ਉਸ ਨੂੰ ਤਾਨਾਸ਼ਾਹ ਬਣਨ ਤੋਂ ਰੋਕਣਾ ਨਹੀਂ, ਮੈਂ ਭਾਰਤ ਦੀ ਰਾਜਨੀਤੀ ਵਿਚ ਪਿਆਰ ਅਤੇ ਸਨਮਾਨ ਲਿਆਉਣਾ ਚਾਹੁੰਦਾ ਹਾਂ।

ਇਸ ਦੌਰਾਨ ਉਨ੍ਹਾਂ ਆਰਐੱਸਐੱਸ ਨੂੰ ਲੈ ਕੇ ਵੀ ਹਮਲਾ ਬੋਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਵਿਚ ਰੁਜ਼ਗਾਰ ਦੀ ਸਮੱਸਿਆ ਹੈ ਕਿਉਂਕਿ ਉੱਥੇ ਪ੍ਰੋਡਕਸ਼ਨ ’ਤੇ ਧਿਆਨ ਨਹੀਂ ਦਿੱਤਾ ਗਿਆ, ਜਦੋਂ ਕਿ ਚੀਨ ਵਿਚ ਰੁਜ਼ਗਾਰ ਦੀ ਦਿੱਕਤ ਨਹੀਂ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link