11.81C Vancouver
ADS

Dec 12, 2022 11:07 PM - The Canadian Press

ਬੀ.ਸੀ. ਸਰਕਾਰ ਨੇ ਆਈ.ਸੀ.ਬੀ.ਸੀ. ਬੇਸਿਕ ਰੇਟਸ ਨੂੰ 2 ਸਾਲ ਲਈ ਫਰੀਜ਼ ਕਰਨ ਦੀ ਕੀਤੀ ਅਪੀਲ

Share On
icbc-applies-to-regulator-for-two-year-rate-freeze-on-basic-auto-insurance
Premier David Eby says the provincial auto insurer is applying for a two-year rate freeze on basic auto insurance to help alleviate some of the high cost-of-living pressures on British Columbians. (Photo - BC govt.)

ਬੀ.ਸੀ. ਦੇ ਪ੍ਰੀਮਿਅਰ ਡੇਵਿਡ ਇਬੀ ਨੇ ਐਲਾਨ ਕੀਤਾ ਹੈ ਕਿ ਸਰਕਾਰ ਨੇ ਇੱਕ ਐਪਲੀਕੇਸ਼ਨ ਫਾਈਲ ਕੀਤੀ ਹੈ ਜਿਸ ਤਹਿਤ ਅਗਲੇ 2 ਸਾਲ ਤੱਕ ਬੇਸਿਕ ਇੰਸ਼ੋਰੈਂਸ ਰੇਟਸ ਨੂੰ ਵਧਾਏ ਨਾ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਐਪਲੀਕੇਸ਼ਨ ਬੀ.ਸੀ.ਯੂ.ਸੀ. ਕੋਲ ਪਹੁੰਚਾਈ ਗਈ ਹੈ।

ਡੇਵਿਡ ਇਬੀ ਦਾ ਕਹਿਣਾ ਹੈ ਕਿ ਜੇਕਰ ਇਹ ਐਪਲੀਕੇਸ਼ਨ ਮਨਜ਼ੂਰ ਹੋ ਜਾਂਦੀ ਹੈ ਤਾਂ ਬੀ.ਸੀ. ਵਾਸੀਆਂ ਲਈ ਇੰਸ਼ੋਰੈਂਸ ਵਧੇਰੇ ਅਫੋਰਡੇਬਲ ਬਣਾਈ ਜਾ ਸਕੇਗੀ।

ਉਨ੍ਹਾਂ ਕਿਹਾ ਕਿ ਅਜਿਹਾ ਹੋਰ ਵੀ ਅਹਿਮ ਹੋ ਜਾਂਦਾ ਹੈ ਜਦ ਲੋਕਾਂ 'ਤੇ ਇੰਫਲੇਸ਼ਨ ਦੇ ਸਮੇਂ 'ਚ ਕੀਮਤਾਂ ਦਾ ਭਾਰੀ ਦਬਾਅ ਹੋਵੇ।

ਡੇਵਿਡ ਇਬੀ ਨੇ ਕਿਹਾ ਕਿ 'ਰੇਟ ਫਰੀਜ਼' ਦੇ ਨਾਲ ਲਗਾਤਾਰ 5 ਸਾਲਾਂ ਤੱਕ ਬੇਸ ਰੇਟਸ 'ਚ ਵਾਧਾ ਨਹੀਂ ਹੋਵੇਗਾ ਅਤੇ ਇਸੇ ਦਰਮਿਆਨ ਦੇਸ਼ 'ਚ ਸਭ ਤੋਂ ਵਧ ਰਿਬੇਟ ਵੀ ਪ੍ਰਦਾਨ ਕੀਤਾ ਜਾ ਰਿਹਾ ਹੋਵੇਗਾ।

ਡੇਵਿਡ ਇਬੀ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਬੀ.ਸੀ. ਅਜਿਹੀ ਜਗ੍ਹਾ ਹੋਣੀ ਚਾਹੀਦੀ ਹੈ ਜਿੱਥੇ ਹਰ ਕੋਈ ਚੰਗਾ ਜੀਵਨ ਬਤੀਤ ਕਰ ਸਕੇ, ਜਿੱਥੇ ਚੰਗਾ ਘਰ ਅਤੇ ਚਾਈਲਡਕੇਅਰ ਅਫੋਰਡ ਕੀਤਾ ਜਾ ਸਕੇ ਅਤੇ ਜਿੱਥੇ ਸਾਰੇ ਬਿੱਲਸ ਦੀ ਅਦਾਇਗੀ ਹੋ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਖਰਚਿਆਂ 'ਚ ਵਾਧਾ ਨਾ ਆਉਣ ਦੇਣਾ ਮਜ਼ਬੂਤ ਸੂਬੇ ਲਈ ਜ਼ਰੂਰੀ ਹੈ ਅਤੇ ਆਈ.ਸੀ.ਬੀ.ਸੀ. ਰੇਟਸ 'ਤੇ ਕਾਬੂ ਰੱਖਣਾ ਇਸੇ ਕੜੀ 'ਚ ਸ਼ਾਮਿਲ ਹੈ।

Latest news

b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link