12.43C Vancouver
ADS

Jan 20, 2023 1:50 AM - Connect News

ਬੀ.ਸੀ. 'ਚ 3,100 ਤੋਂ ਵਧੇਰੇ ਪ੍ਰਸਨਲਾਈਜ਼ਡ ਲਾਈਸੈਂਸ ਪਲੇਟਸ ਹੋਈਆਂ 'ਰਿਜੈਕਟ', ਕੁਝ ਦੇ ਨਾਮ ਪੜ੍ਹ ਕੇ ਹੋ ਹੋਵੇਗੀ ਹੈਰਾਨੀ

Share On
icbc-zoooom-and-u2slow-among-some-of-the-rejected-b-c-personalized-licence-plates-in-2022
You won't see BLU BYU, SHIRAZ, and HELL NO on a licence plate in B.C., as these are among the 3,135 personalized licence plate slogans that were rejected by ICBC in 2022.​ (Photo - ICBC)

ਆਈ.ਸੀ.ਬੀ.ਸੀ. ਦਾ ਕਹਿਣਾ ਹੈ ਕਿ ਸਾਲ 2022 ਦੌਰਾਨ ਸੂਬੇ 'ਚ 3,100 ਤੋਂ ਵਧੇਰੇ ਪ੍ਰਸਨਲਾਈਜ਼ਡ ਲਾਈਸੈਂਸ ਪਲੇਟਸ ਦੀ ਬੇਨਤੀ ਰਿਜੈਕਟ/ਰੱਦ ਕਰ ਦਿੱਤੀ ਗਈ ਸੀ।

ਆਈ.ਸੀ.ਬੀ.ਸੀ. ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਬੀਤੇ ਸਾਲ ਕੁੱਲ 9,467 ਸਲੋਗਨ ਬੇਨਤੀਆਂ ਪਹੁੰਚੀਆਂ ਸਨ ਅਤੇ ਇਸ 'ਚ ਕਰੀਬ 67% ਨੂੰ ਮਨਜ਼ੂਰੀ ਦੇ ਦਿੱਤੀ ਗਈ।

ਆਈ.ਸੀ.ਬੀ.ਸੀ. ਦਾ ਕਹਿਣਾ ਹੈ ਕਿ ਸਲੋਗਨ ਸੰਬੰਧੀ ਬੇਨਤੀ ਉਸੇ ਵੇਲੇ ਰੱਦ ਕੀਤੀ ਜਾਂਦੀ ਹੈ ਜਦ ਉਹ ਗਾਈਡਲਾਈਨਸ 'ਤੇ ਪੂਰੀ ਨਾ ਉੱਤਰੇ।

ਇਸ 'ਚ ਭੇਦਭਾਵ ਭਰੇ, ਸੈਕਸ਼ੂਅਲੀ ਸਜੈਸਟਿਵ ਅਤੇ ਡੈਰੋਗੇਟਰੀ/ਅਪਮਾਨਜਨਕ ਭਾਸ਼ਾ ਜਿਹੇ ਜਾਪਦੇ ਸਲੋਗਨਸ ਰੱਦ ਕੀਤੇ ਜਾ ਸਕਦੇ ਹਨ।

ਜਾਣਕਾਰੀ ਦਿੱਤੀ ਗਈ ਕਿ ਜ਼ੂਮ, ਸ਼ਿਰਾਜ਼, ਹੈਲ ਨੋ, ਯੁ2ਸਲੋ, ਰੌਕਿਟ, ਲਾਂਚ, ਵਾਇਰਸ, ਗੈਸ ਪਿਗ, ਐਕਸ.ਐਲ.ਆਰ.8, ਡਿਮਨ, ਪਾਇਰਸੀ ਆਦਿ ਜਿਹੇ ਲਾਈਸੈਂਸ ਪਲੇਟਸ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।

ਆਈ.ਸੀ.ਬੀ.ਸੀ. ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਨਿਜੀ ਲਾਈਸੈਂਸ ਪਲੇਟ ਨੂੰ ਵਾਹਨ ਲਈ ਹਾਸਿਲ ਕਰਨਾ ਚਾਹੁੰਦਾ ਹੈ ਤਾਂ ਬਿਹਤਰ ਹੋਵੇਗਾ ਕਿ ਇੱਕ ਵਾਰ ਐਪਲੀਕੇਸ਼ਨ ਦੇਣ ਤੋਂ ਪਹਿਲਾਂ ਪੈਮਾਨੇ ਅਤੇ ਗਾਈਡਲਾਈਨਸ ਨੂੰ ਪੜ੍ਹ ਲਿਆ ਜਾਵੇ।

Latest news

b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
nearly-1-in-4-canadian-households-struggle-with-unaffordable-housing-costs
Punjabi

ਕੈਨੇਡਾ ’ਚ ਘਰਾਂ ਦਾ ਖਰਚਾ ਬਣਿਆ ਵੱਡਾ ਬੋਝ, 4 ’ਚੋਂ 1 ਪਰਿਵਾਰ ਪ੍ਰਭਾਵਿਤ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ, ਦੇਸ਼ ਵਿਚ ਰਹਿਣ-ਸਹਿਣ ਅਤੇ ਘਰਾਂ ਦੇ ਖਰਚੇ ਵਧਣ ਕਾਰਨ ਲਗਭਗ 23.2 ਫੀਸਦੀ ਯਾਨੀ 4 ਵਿਚੋਂ 1 ਕੈਨੇਡੀਅਨ ਪਰਿਵਾਰ ਅਜਿਹੇ ਘਰਾਂ ਵਿਚ ਰਹਿ ਰਿਹਾ ਹੈ ਜਿਨ੍ਹਾਂ ਦਾ ਖਰਚਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਸਟੈਟਿਸਟਿਕਸ ਵਿਭਾਗ ਨੇ ਅਜਿਹੇ ਘਰਾਂ ਨੂੰ unaffordable ਜਾਂ ਪਹੁੰਚ ਤੋਂ ਬਾਹਰ ਮੰਨਿਆ ਹੈ, ਜਿੱਥੇ ਪਰਿਵਾਰ ਆਪਣੀ ਕੁੱਲ ਇਨਕਮ ਦਾ 30 ਫੀਸਦੀ ਜਾਂ ਇਸ ਤੋਂ ਵੱਧ ਹਿੱਸਾ ਸਿਰਫ਼ ਰਿਹਾਇਸ਼ ਦੀ ਲਾਗਤ 'ਤੇ ਖਰਚ ਕਰ ਰਹੇ ਹਨ।
canada-india-trade-talks-show-progress-sidhu-eyes-new-asia-pacific-trade-deals
Punjabi

ਕੈਨੇਡਾ-ਭਾਰਤ ਵਪਾਰਕ ਗੱਲਬਾਤ ਸਫਲ, ਏਸ਼ੀਆ-ਪੈਸੀਫਿਕ ’ਚ ਨਵੇਂ ਟਰੇਡ ਡੀਲਾਂ ’ਤੇ ਸਿੱਧੂ ਦਾ ਫੋਕਸ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਨਾਲ ਵਪਾਰਕ ਗੱਲਬਾਤ ਸਫਲ ਹੋਣ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਦੋ ਦਿਨ ਭਾਰਤ ਦੌਰੇ 'ਤੇ ਸਨ। ਹੁਣ ਉਹ ਫਿਲੀਪੀਨਜ਼ ਵਿਖੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਆਰਥਿਕ ਮੰਤਰੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ ਹਨ, ਉਨ੍ਹਾਂ ਕਿਹਾ ਕਿ ਉਹ ASEAN ਅਤੇ ਫਿਲੀਪੀਨਜ਼ ਦੋਵਾਂ ਨਾਲ ਫ੍ਰੀ ਟਰੇਡ ਐਗਰੀਮੈਂਟ ਦੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link