17.42C Vancouver
ADS

Feb 9, 2021 6:24 PM -

ਜੇਕਰ ਨਵੇਂ ਵੇਰੀਐਂਟਸ ਨੇ ਜੜ੍ਹਾਂ ਕੀਤੀਆਂ ਮਜ਼ਬੂਤ, ਤਾਂ ਇੱਕ ਨਵੇਂ ਪੈਂਡੈਮਿਕ ਦੀ ਹੋ ਸਕਦੀ ਸ਼ੁਰੂਆਤ: ਡਾ. ਬੌਨੀ ਹੈਨਰੀ

Share On
if-the-variants-take-hold-as-in-parts-of-ontario-a-whole-new-pandemic-could-get-underway-dr-bonnie-henry
Dr. Bonnie Henry can be seen replying to questions during a news conference. (B.C. Government)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਸੰਬੰਧੀ ਪਬੰਦੀਆਂ ਦੀ ਪਾਲਣਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਅਧਿਕਾਰੀ ਯੂ.ਕੇ. ਅਤੇ ਦੱਖਣੀ ਅਫਰੀਕਾ ਦੇ ਵੇਰੀਐਂਟਸ ਬਾਰੇ ਜਾਣਕਾਰੀ ਇਕੱਤਰ ਕਰ ਰਹੇ ਹਨ।

ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਵੇਰੀਐਂਟ ਸੂਬੇ 'ਚ ਕਿਵੇਂ ਪਹੁੰਚੇ ਹਨ।

ਬੀ.ਸੀ. 'ਚ ਕੋਵਿਡ-19 ਦੇ ਨਵੇਂ ਵੇਰੀਐਂਟ ਦੇ 40 ਮਾਮਲੇ ਰਿਪੋਰਟ ਹੋ ਚੁੱਕੇ ਹਨ।

ਇਸ 'ਚ 25 ਮਾਮਲੇ ਯੂ.ਕੇ. ਵੇਰੀਐਂਟ ਦੇ ਹਨ ਜਦਕਿ 15 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਨਾਲ ਸੰਬੰਧਤ ਹਨ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਜੇਕਰ ਨਵੇਂ ਵੇਰੀਐਂਟਸ ਨੇ ਔਂਟੈਰੀਓ ਜਿਹੇ ਇਲਾਕਿਆਂ 'ਚ ਜੜ੍ਹਾਂ ਮਜ਼ਬੂਤ ਕਰ ਲਈਆਂ ਤਾਂ ਇੱਕ ਨਵੇਂ ਪੈਂਡੈਮਿਕ ਦੀ ਸ਼ੁਰੂਆਤ ਹੋ ਸਕਦੀ ਹੈ।

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 154,496 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਡਾ. ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 12,111 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

Latest news

edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link