12.02C Vancouver
ADS

Jan 30, 2024 6:08 PM - The Canadian Press

ਟਰੂਡੋ ਦੀਆਂ ਛੁੱਟੀਆਂ ਦੀ ਯਾਤਰਾ ਨੇ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ: ਨੈਤਿਕ ਕਮਿਸ਼ਨਰ

Share On
if-trudeaus-jamaican-vacation-was-unacceptable-public-would-know-ethics-watchdog
Trudeau's office said earlier this month that the family's stay was offered at no cost, after saying earlier that they would be covering the cost of their accommodation.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਫੈਮਿਲੀ ਨਾਲ ਜਮਾਇਕਾ ਵਿਚ ਛੁੱਟੀਆਂ ਮਨਾਉਣ ਦੇ ਸੰਬੰਧ ਵਿਚ ਚੱਲ ਰਹੇ ਵਿਵਾਦ ਵਿਚਕਾਰ ਨੈਤਿਕਤਾ ਕਮਿਸ਼ਨਰ ਨੇ ਉਨ੍ਹਾਂ ਦੀਆਂ ਛੁੱਟੀਆਂ ਨੂੰ ਕਲੀਨ ਚਿੱਟ ਦਿੱਤੀ ਹੈ।

ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ ਦੀ ਕਮੇਟੀ ਸਾਹਮਣੇ ਪੇਸ਼ ਹੋਏ ਅੰਤਰਿਮ ਨੈਤਿਕਤਾ ਕਮਿਸ਼ਨਰ ਕੋਨਰਾਡ ਵਾਨ ਫਿਨਕੇਨਸਟਾਈਨ ਨੇ ਪੁਸ਼ਟੀ ਕੀਤੀ ਕਿ ਟਰੂਡੋ ਦੇ ਜਮਾਈਕਾ ਦੌਰੇ ਵਿਚ ਨਿਯਮਾਂ ਦੀ ਕੋਈ ਉਲੰਘਣਾ ਨਹੀਂ ਹੋਈ।

ਟਰੂਡੋ ਇਸ ਦੌਰਾਨ ਜਿਸ ਰਿਜ਼ੋਰਟ ਵਿਚ ਠਹਿਰੇ ਸਨ, ਉਸ ਨੂੰ ਲੈ ਕੇ ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨੂੰ ਕਿਸੇ ਖਾਸ ਮਕਸਦ ਦੇ ਬਦਲੇ ਇਸ ਦੇ ਕਿਰਾਏ ਦਾ ਭੁਗਤਾਨ ਨਹੀਂ ਕਰਨਾ ਪਿਆ ਅਤੇ ਇਹ ਟਰੂਡੋ ਲਈ ਇਹ ਮਹਿੰਗੇ ਗਿਫਟ ਵਜੋਂ ਸੀ, ਜਦੋਂ ਕਿ ਨਿਯਮਾਂ ਮੁਤਾਬਕ, ਜਨਤਕ ਅਹੁਦੇ ’ਤੇ ਬੈਠਾ ਸ਼ਖਸ ਕੋਈ ਵੀ ਅਜਿਹਾ ਗਿਫਟ ਨਹੀਂ ਲੈ ਸਕਦਾ ਜਿਸ ਦਾ ਮਕਸਦ ਸਰਕਾਰ ਤੋਂ ਕੋਈ ਕੰਮ ਕਰਵਾਉਣਾ ਹੋਵੇ।

ਨੈਤਿਕਤਾ ਕਮਿਸ਼ਨਰ ਫਿਨਕੇਨਸਟਾਈਨ ਨੇ ਹਾਊਸ ਆਫ਼ ਕਾਮਨਜ਼ ਦੀ ਨੈਤਿਕਤਾ ਕਮੇਟੀ ਦੇ ਮੈਂਬਰਸ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਟਰੂਡੋ ਦੇ ਦਫਤਰ ਨੇ ਉਨ੍ਹਾਂ ਦੇ ਜਮਾਈਕਾ ਲਈ ਰਵਾਨਾ ਹੋਣ ਤੋਂ ਪਹਿਲਾਂ ਆਫ਼ਿਸ ਨਾਲ ਜਾਣਕਾਰੀ ਸਾਂਝੀ ਕੀਤੀ ਸੀ।

ਫਿਨਕੇਨਸਟਾਈਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੇ ਕਾਰੋਬਾਰੀ ਪੀਟਰ ਗ੍ਰੀਨ ਨਾਲ ਟਰੂਡੋ ਦੇ ਸਬੰਧਾਂ ਦੀ ਜਾਂਚ ਵੀ ਕੀਤੀ ਅਤੇ ਪਾਇਆ ਕਿ ਉਹ ਟਰੂਡੋ ਦੇ ਦੋਸਤ ਸਨ ਜਿਨ੍ਹਾਂ ਦਾ ਕੈਨੇਡਾ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਸੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link