13.73C Vancouver
ADS

Dec 31, 2021 4:25 PM - Connect News

ਜੇਕਰ ਨਵੇਂ ਸਾਲ ਦੇ ਜਸ਼ਨ ਮਨਾਉਣੇ ਹੋਣ ਤਾਂ ਪਬਲਿਕ ਹੈਲਥ ਨਿਰਦੇਸ਼ਾਂ ਦੀ ਕੀਤੀ ਜਾਵੇ ਪਾਲਣਾ: ਪ੍ਰਧਾਨ ਮੰਤਰੀ ਟਰੂਡੋ

Share On
if-you-choose-to-celebrate-new-year-make-sure-youre-following-the-public-health-guidelines-pm-trudeau
Prime Minister Justin Trudeau has asked Canadians to celebrate new year while following the public health guidelines. (Photo - Justin Trudeau/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੇਂ ਸਾਲ ਦੀ ਦਸਤਕ ਤੋਂ ਪਹਿਲਾਂ ਦੇਸ਼ਵਾਸੀਆਂ ਨਾਲ ਇੱਕ ਸੁਨੇਹਾ ਸਾਂਝਾ ਕੀਤਾ ਹੈ।

ਇੱਕ ਟਵੀਟ ਕਰਦੇ ਹੋਏ ਪ੍ਰਧਾਨ ਮੰਤਰੀ ਟਰੂਡੋ ਨੇ ਆਖਿਆ ਕਿ ਸ਼ੁੱਕਰਵਾਰ ਦਾ ਦਿਨ ਇੱਕ ਵੱਡਾ ਦਿਨ ਹੈ।

ਅਸੀਂ ਸਭ ਨਵੇਂ ਸਾਲ ਦੇ ਲਈ ਉਤਸ਼ਾਹਤ ਹਾਂ।

ਉਨ੍ਹਾਂ ਕਿਹਾ ਕਿ ਅਸੀਂ ਸਭ ਇਹ ਵੀ ਚਾਹੁੰਦੇ ਹਾਂ ਕਿ ਇਸ ਮੌਕੇ ਨੂੰ ਆਪਣੇ ਪਰਿਵਾਰ ਜਾਂ ਦੋਸਤਾਂ ਨਾਲ ਮਿਲ ਕੇ ਮਨਾਇਆ ਜਾਵੇ।

ਪਰ ਟਰੂਡੋ ਨੇ ਕਿਹਾ ਕਿ ਇਸ ਸਾਲ ਵੀ ਆਪਾਂ ਸਭ ਨੂੰ ਇਸ ਸਾਲ ਵੀ ਬੀਤੇ ਸਾਲ ਜਿਹੀ ਐਪਰੋਚ ਰੱਖਣ ਦੀ ਲੋੜ ਹੋਵੇਗੀ।

ਉਨ੍ਹਾਂ ਕਿਹਾ ਕਿ ਜਸ਼ਨਾਂ ਤੋਂ ਦੂਰ ਰਹਿ ਕੇ ਆਪਣੇ ਕਰੀਬੀਆਂ ਦੀ ਸੁਰੱਖਿਆ ਨੂੰ ਪੁਖਤਾ ਕੀਤਾ ਜਾ ਸਕਦਾ ਹੈ।

ਹਾਲਾਂਕਿ ਟਰੂਡੋ ਨੇ ਕਿਹਾ ਕਿ ਜੇਕਰ ਆਪਾਂ ਸ਼ੁੱਕਰਵਾਰ ਦੀ ਰਾਤ ਕਿਸੇ ਜਸ਼ਨ 'ਚ ਸ਼ਾਮਿਲ ਹੋਣ ਦਾ ਫੈਸਲਾ ਲੈਂਦੇ ਹਾਂ ਤਾਂ ਇਲਾਕੇ ਦੀਆਂ ਪਬਲਿਕ ਹੈਲਥ ਗਾਈਡਲਾਈਨਸ ਦੀ ਪਾਲਣਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਆਪਾਂ ਸਭ ਆਪਣੀ ਜਿੰਮੇਵਾਰੀ ਦਾ ਧਿਆਨ ਰੱਖਾਂਗੇ ਤਾਂ ਇੱਕ ਬਿਹਤਰ 2022 ਵੱਲ ਵਧਿਆ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਟਵੀਟ:

I know tomorrow’s a big day.

We’re ready for the year to end, and we’re used to celebrating that with a bunch of our friends and family members.

But just like we did last year, we’re going to have to switch things up - for our own safety, and for the safety of our loved ones.

However you choose to celebrate tomorrow night, please, make sure you’re following the public health guidelines in your area.

If we all do our part, we’ll be able to look forward to a better and brighter 2022.

And at the end of the day, there’s nothing more exciting than that.

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link