13.86C Vancouver
ADS

Jun 4, 2021 12:21 AM -

ਬੀ.ਸੀ. 'ਚ ਐਸਟ੍ਰਾਜ਼ੈਨਕਾ ਵੈਕਸੀਨ ਹਾਸਿਲ ਕਰਨ ਵਾਲਿਆਂ ਲਈ ਡਾ. ਬੌਨੀ ਹੈਨਰੀ ਦਾ ਅਹਿਮ ਐਲਾਨ; ਇਸ ਵੈਕਸੀਨ ਸੰਬੰਧੀ ਦੋ ਆਪਸ਼ਨ ਦਿੱਤੇ

Share On
if-your-first-vaccine-in-b-c-was-astrazeneca-the-second-shot-is-your-choice-dr-bonnie-henry
British Columbia's provincial health officer, Dr. Bonnie henry during a news confernece on COVID-19 in Victoria. (Photo - B.C. Govt.)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਅੱਜ ਜਾਣਕਾਰੀ ਦਿੱਤੀ ਹੈ ਕਿ ਸੂਬੇ ਦੇ ਲੋਕਾਂ ਕੋਲ ਹੁਣ ਵੈਕਸੀਨ ਹਾਸਿਲ ਕਰਨ ਦੇ 2 ਤਰੀਕੇ ਮੌਜੂਦ ਹੋਣਗੇ।

ਉਨ੍ਹਾਂ ਕਿਹਾ ਕਿ ਇੱਕ ਆਪਸ਼ਨ ਤਾਂ ਇਹ ਹੋਵੇਗੀ ਕਿ ਜਿਹੜੇ ਲੋਕਾਂ ਨੇ ਐਸਟ੍ਰਾਜ਼ੈਨਕਾ ਦੀ ਵੈਕਸੀਨ ਦੀ ਪਹਿਲੀ ਖੁਰਾਕ ਹਾਸਿਲ ਕੀਤੀ ਸੀ ਉਹ ਇਸੇ ਵੈਕਸੀਨ ਦੀ ਦੂਜੀ ਖੁਰਾਕ ਹਾਸਿਲ ਕਰਨ।

ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਹ ਪੁਖਤਾ ਕੀਤਾ ਜਾਵੇਗਾ ਕਿ ਐਸਟ੍ਰਾਜ਼ੈਨਕਾ ਵੈਕਸੀਨ ਹਾਸਿਲ ਕਰਨ ਦੇ ਚਾਹਵਾਨ ਲੋਕਾਂ ਤਕ ਇਸ ਵੈਕਸੀਨ ਨੂੰ ਉਪਲਬਧ ਕਰਵਾਇਆ ਜਾਵੇ।

ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੀਆਂ ਫਾਰਮੇਸੀਆਂ 'ਤੇ ਇਹ ਵੈਕਸੀਨ ਸੋਮਵਾਰ ਤੋਂ ਉਪਲਬਧ ਹੋਵੇਗੀ।

ਡਾ. ਹੈਨਰੀ ਨੇ ਦੱਸਿਆ ਕਿ ਦੂਜਾ ਤਰੀਕਾ ਇਹ ਹੋਵੇਗਾ ਕਿ ਜੇਕਰ ਤੁਸੀਂ ਐਸਟ੍ਰਾਜ਼ੈਨਕਾ ਦੀ ਪਹਿਲੀ ਖੁਰਾਕ ਹਾਸਿਲ ਕੀਤੀ ਸੀ ਪਰ ਤੁਸੀਂ ਫਾਈਜ਼ਰ ਜਾਂ ਮੌਡਰਨਾ ਵੈਕਸੀਨ ਦੀ ਦੂਜੀ ਖੁਰਾਕ ਹਾਸਿਲ ਕਰਨੀ ਚਾਹੁੰਦੇ ਹੋ ਤਾਂ ਇਸ ਵੈਕਸੀਨ ਦੀ ਖੁਰਾਕ ਹਾਸਿਲ ਕੀਤੀ ਜਾ ਸਕੇਗੀ।

ਯਾਦ ਰਹੇ ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 3,4,26,827 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਇਸ ਦੌਰਾਨ 229,585 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਸੂਬੇ ਦੇ 18 ਸਾਲ ਤੋਂ ਵਧੇਰੇ ਉਮਰ ਦੇ 71.8% ਲੋਕ ਵੈਕਸੀਨੇਟ ਹੋ ਚੁੱਕੇ ਹਨ।

ਲਗਾਤਾਰ ਤੀਜੇ ਦਿਨ 200 ਤੋਂ ਘਟ ਮਾਮਲੇ ਹੋਏ ਰਿਪੋਰਟ

ਅੱਜ ਬੀ.ਸੀ. 'ਚ ਕੋਵਿਡ-19 ਦੇ 199 ਮਾਮਲੇ ਰਿਪੋਰਟ ਹੋਏ ਹਨ।

ਲਗਾਤਾਰ ਤੀਜੇ ਦਿਨ ਬੀ.ਸੀ. 'ਚ 200 ਤੋਂ ਘਟ ਮਾਮਲੇ ਰਿਪੋਰਟ ਹੋਏ ਹਨ।

ਇਸ ਤੋਂ ਪਹਿਲਾਂ ਬੀਤੇ ਕੱਲ 194 ਮਾਮਲੇ ਰਿਪੋਰਟ ਹੋਏ ਸਨ।

ਸੂਬੇ 'ਚ 2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ ਜੋ ਕਿ ਦੁੱਖ ਦੀ ਖਬਰ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 144,866 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,709 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 2,563 ਤਕ ਪਹੁੰਚ ਗਈ ਹੈ।

ਕੁੱਲ 224 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 62 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link