18.19C Vancouver
ADS

Mar 1, 2021 9:25 PM -

ਫਰੇਜ਼ਰ ਵੈਲੀ ਦੀ ਛੋਟੀ ਕਮਿਊਨਿਟੀ 'ਚ ਮੈਡਿਕਲ ਪ੍ਰੇਸ਼ਾਨੀ 'ਚ ਮਿਲਿਆ ਬੱਚਾ, ਹੁਣ ਆਈ.ਹਿਟ. ਕਰ ਰਹੀ ਜਾਂਚ

Share On
ihit-called-after-a-child-was-found-in-medical-distress-in-a-small-community-in-fraser-valley
Police say homicide investigators have been called after a child was found in medical distress in a small community in the Fraser Valley. (Photo - Upper Fraser Valley RCMP/Twitter)

ਪੁਲਿਸ ਦਾ ਕਹਿਣਾ ਹੈ ਕਿ ਇੱਕ ਬੱਚੇ ਦੀ ਮੌਤ ਤੋਂ ਬਾਅਦ ਹੋਮਿਸਾਈਡ ਜਾਂਚ ਅਧਿਕਾਰੀਆਂ ਨੂੰ ਸੱਦਿਆ ਗਿਆ ਹੈ।

ਇਸ ਬੱਚੇ ਨੂੰ ਕਿਸੇ ਪ੍ਰਕਾਰ ਦੀ ਮੈਡਿਕਲ ਪ੍ਰੇਸ਼ਾਨੀ ਤੋਂ ਪ੍ਰਭਾਵਿਤ ਹੋਣ ਤੋਂ ਬਾਅਦ ਪੈਰਾਮੈਡਿਕਸ ਨੂੰ ਸੱਦਿਆ ਗਿਆ ਸੀ।

ਮਾਮਲਾ ਫਰੇਜ਼ਰ ਵੈਲੀ ਦੀ ਇੱਕ ਛੋਟੀ ਕਮਿਊਨਿਟੀ ਨਾਲ ਸੰਬੰਧਤ ਦੱਸਿਆ ਗਿਆ ਹੈ।

ਅਗਾਸਿਜ਼ 'ਚ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਮਾਮਲਾ ਇੰਟੈਗ੍ਰੇਟਿਡ ਹੋਮਿਸਾਈਡ ਇਨਵੈਸਟੀਗੇਸ਼ਨ ਟੀਮ, ਯਾਨੀ ਕਿ ਆਈ.ਹਿਟ. ਨੂੰ ਸੌਂਪ ਦਿੱਤਾ ਗਿਆ ਹੈ।

ਹੈਰੀਸਨ ਮਿਲਸ ਇਲਾਕੇ 'ਚ ਸ਼ੁੱਕਰਵਾਰ ਨੂੰ ਬੀ.ਸੀ. ਐਂਬੂਲੈਂਸ ਸਰਵਿਸ ਨੂੰ ਮਦਦ ਲਈ ਸੰਪਰਕ ਕੀਤਾ ਗਿਆ ਸੀ, ਜਿੰਨਾ ਨੇ ਬੱਚੇ ਦੀ ਹਾਲਤ ਵੇਖ ਪੁਲਿਸ ਨੂੰ ਸੱਦਿਆ।

ਬੱਚੇ ਨੂੰ ਇੱਕ ਰੀਜਨਲ ਹਸਪਤਾਲ ਪਹੁੰਚਾਇਆ ਗਿਆ ਸੀ ਅਤੇ ਪੁਲਿਸ ਨੇ ਦੱਸਿਆ ਸੀ ਕਿ ਬੱਚੇ ਦੇ ਬਚਣ ਦੇ ਆਸਾਰ ਨਹੀਂ ਹਨ।

ਮਾਮਲੇ ਦੀ ਬਹੁਤੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਅੱਪਰ ਫਰੇਜ਼ਰ ਵੈਲੀ ਆਰ.ਸੀ.ਐਮ.ਪੀ. ਦਾ ਟਵੀਟ:

Agassiz - Agassiz RCMP Engage IHIT Following Call of Child in Distress

https://bit.ly/3bUDcNj

#UFVRD

Latest news

carney-says-new-oil-pipeline-would-require-emissions-plan-indigenous-consultation
Punjabi

ਨਵੀਂ ਤੇਲ ਪਾਈਪਲਾਈਨ ਲਈ ਕਾਰਬਨ ਯੋਜਨਾ ਅਤੇ ਫਸਟ ਨੇਸ਼ਨਜ਼ ਨਾਲ ਸਲਾਹ-ਮਸ਼ਵਰਾ ਲਾਜ਼ਮੀ: ਕਾਰਨੀ

ਬੀ.ਸੀ. ਦੇ ਵੈਸਟ ਕੋਸਟ ਤੱਕ ਐਲਬਰਟਾ ਤੋਂ ਨਵੀਂ ਤੇਲ ਪਾਈਪਲਾਈਨ ਬਣਾਉਣ ਦੇ ਪ੍ਰਸਤਾਵ 'ਤੇ ਚੱਲ ਰਹੇ ਸਿਆਸੀ ਟਕਰਾਅ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਪੱਸ਼ਟੀਕਰਨ ਦਿੱਤਾ ਹੈ, ਉਨ੍ਹਾਂ ਅੱਜ ਗ੍ਰੇਟਰ ਵੈਨਕੂਵਰ ਬੋਰਡ ਆਫ਼ ਟ੍ਰੇਡ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਹਫ਼ਤੇ ਫੈਡਰਲ ਅਤੇ ਐਲਬਰਟਾ ਵਿਚਕਾਰ ਹੋਏ ਸਮਝੌਤੇ ਤਹਿਤ ਪੇਸ਼ ਕੀਤਾ ਗਿਆ ਇਹ ਪਾਈਪਲਾਈਨ ਪ੍ਰੋਜੈਕਟ ਉਦੋਂ ਹੀ ਅੱਗੇ ਵਧੇਗਾ ਜੇ ਇਸ ਦਾ ਸਪੱਸ਼ਟ ਕਾਰਬਨ ਕੈਪਚਰ ਪ੍ਰੋਜੈਕਟ ਹੋਵੇਗਾ।
alberta-ticket-wins-12-5m-share-of-lotto-max-jackpot
Punjabi

ਐਲਬਰਟਾ ਵਿੱਚ ਇਕ ਵਿਅਕਤੀ ਨੇ ਜਿੱਤੀ $12.5 ਮਿਲੀਅਨ ਦੀ ਲੋਟੋ ਮੈਕਸ ਟਿਕਟ

ਐਲਬਰਟਾ ਵਿੱਚ ਕਿਸੇ ਵਿਅਕਤੀ ਨੇ $12.5 ਮਿਲੀਅਨ ਦੀ ਲੋਟੋ ਮੈਕਸ ਟਿਕਟ ਜਿੱਤ ਲਈ ਹੈ ਪਰ ਉਸ ਨੇ ਅਜੇ ਤੱਕ ਇਸ ਲਈ ਕਲੇਮ ਨਹੀਂ ਕੀਤਾ। ਵੈਸਟਰਨ ਕੈਨੇਡਾ ਲਾਟਰੀ ਕਾਰਪੋਰੇਸ਼ਨ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ ਇਹ ਟਿਕਟ ਐਲਬਰਟਾ ਸੂਬੇ ਦੇ ਅੰਦਰ ਹੀ ਖਰੀਦੀ ਗਈ ਸੀ, ਪਰ ਐਡਮਿੰਟਨ ਅਤੇ ਕੈਲਗਰੀ ਸ਼ਹਿਰਾਂ ਤੋਂ ਬਾਹਰ ਕਿਸੇ ਇਲਾਕੇ ਵਿੱਚੋਂ ਲਈ ਗਈ ਸੀ।
rising-fifa-world-cup-ticket-and-hotel-prices-in-vancouver-raising-concerns-for-fans
Punjabi

ਵੈਨਕੂਵਰ ' ਫੀਫਾ ਵਰਲਡ ਕੱਪ ਮੈਚਾਂ ਦੀਆਂ ਮਹਿੰਗੀਆਂ ਟਿਕਟਾਂ ਅਤੇ ਹੋਟਲ ਕਿਰਾਏ ਫੈਨਜ਼ ਲਈ ਬਣੇ ਚਿੰਤਾ ਦਾ ਕਾਰਨ

ਵੈਨਕੂਵਰ ਵਿਚ ਹੋਣ ਵਾਲੇ ਫੀਫਾ ਵਰਲਡ ਕੈਪ ਦੇ ਮੈਚਾਂ ਦੀਆਂ ਮਹਿੰਗੀਆਂ ਟਿਕਟਾਂ ਅਤੇ ਹੋਟਲਾਂ ਦੇ ਅਸਮਾਨ ਛੂਹ ਰਹੇ ਕਿਰਾਇਆਂ ਕਾਰਨ ਕਈ ਫੈਨਜ਼ ਦੇ ਸੁਪਨੇ ਟੁੱਟ ਰਹੇ ਹਨ। ਰਿਪੋਰਟਸ ਮੁਤਾਬਕ, ਇੱਕ ਟਿਕਟ ਦੀ ਕੀਮਤ ਲਗਭਗ $2,000 ਤੱਕ ਪਹੁੰਚ ਚੁੱਕੀ ਹੈ। ਨਾਲ ਹੀ ਵੈਨਕੂਵਰ ਵਿਚ ਰਿਹਾਇਸ਼ ਦੀ ਸਮੱਸਿਆ ਵੀ ਬਣੀ ਹੋਈ ਹੈ।
shooting-at-surrey-home-under-investigation-police-say-extortion-link-suspected
Punjabi

ਸਰੀ ਵਿੱਚ ਘਰ ‘ਤੇ ਗੋਲੀਬਾਰੀ ਦੀ ਜਾਂਚ ਜਾਰੀ, ਪੁਲਿਸ ਨੇ ਜਬਰੀ ਵਸੂਲੀ ਨਾਲ ਸੰਬੰਧ ਹੋਣ ਦਾ ਜਤਾਇਆ ਸ਼ੱਕ

ਸਰੀ ਦੇ ਨਿਊਟਨ ਵਿਚ ਅੱਜ ਤੜਕੇ ਇੱਕ ਘਰ ਨੂੰ ਗੋਲੀਆਂ ਨਾਲ ਟਾਰਗੇਟ ਕੀਤਾ ਗਿਆ, ਪੁਲਿਸ ਨੇ ਇਸ ਨੂੰ ਐਕਸਟੋਸ਼ਨ ਨਾਲ ਸਬੰਧਤ ਮਾਮਲਾ ਕਰਾਰ ਦਿੱਤਾ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਸਵੇਰੇ ਕਰੀਬ 4:40 ਵਜੇ ਔਫੀਸਰ ਨੂੰ 57 ਐਵੇਨਿਊ ਅਤੇ 148 ਸਟ੍ਰੀਟ ਦੇ ਨੇੜੇ ਸ਼ੂਟਿੰਗ ਦੀ ਰਿਪੋਰਟ ਮਿਲੀ।
nenshi-questions-ucp-committee-meeting-on-alberta-petition-process-amid-separatism-debate
Punjabi

ਨੈਨਸ਼ੀ ਨੇ ਐਲਬਰਟਾ ਪਟੀਸ਼ਨ ਪ੍ਰਕਿਰਿਆ ‘ਤੇ ਯੂਸੀਪੀ ਕਮੇਟੀ ਮੀਟਿੰਗ ਨੂੰ ਲੈ ਕੇ ਜਤਾਈ ਚਿੰਤਾ

ਐਲਬਰਟਾ ਦੇ ਵਿਰੋਧੀ ਧਿਰ ਐਨ.ਡੀ.ਪੀ. ਦੇ ਨੇਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚਿੰਤਾ ਹੈ ਕਿ ਪ੍ਰੀਮੀਅਰ ਡੈਨੀਅਲ ਸਮਿਥ ਦੀ ਸਰਕਾਰ ਆਪਣੇ ਨਿੱਜੀ ਹਿੱਤਾਂ ਲਈ ਕੈਨੇਡਾ ਨਾਲ ਰਹਿਣ ਦੇ ਪੱਖ ਦੀ ਇੱਕ ਪਟੀਸ਼ਨ ਦੇ ਸਵਾਲ ਨੂੰ ਗਲਤ ਤਰੀਕੇ ਵਰਤ ਸਕਦੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link