17.36C Vancouver
ADS

Jun 25, 2022 12:27 AM - The Canadian Press

ਕੈਂਪਬੈਲ ਰਿਵਰ ਡਿਟੈਚਮੈਂਟ 'ਚ ਹਿਰਾਸਤ 'ਚ ਰੱਖੇ ਆਦਮੀ ਦੀ ਮੌਤ, ਆਈ.ਆਈ.ਓ. ਕਰ ਰਹੀ ਜਾਂਚ

Share On
iio-investigating-a-mans-death-who-was-being-held-at-campbell-river-detachment
RCMP say the province's police watchdog has been notified of the death of a man who was being held at the Campbell River detachment. (Photo - Campbell River RCMP/Twitter)

ਬੀ.ਸੀ. 'ਚ ਇੰਡੀਪੈਂਡੈਂਟ ਇਨਵੈਸਟੀਗੇਸ਼ਨਸ ਆਫਿਸ ਯਾਨੀ ਕਿ ਆਈ.ਆਈ.ਓ. ਵੱਲੋਂ ਇੱਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਦੌਰਾਨ ਇੱਕ ਵਿਅਕਤੀ ਨੂੰ ਪੁਲਿਸ ਹਿਰਾਸਤ 'ਚ ਡਿਸਟਰੈਸ ਦਾ ਸਾਹਮਣਾ ਕਰਨਾ ਪਿਆ ਅਤੇ ਬਾਅਦ 'ਚ ਉਸ ਦੀ ਮੌਤ ਹੋ ਗਈ।

ਮਾਮਲਾ ਕੈਂਪਬੈਲ ਰਿਵਰ ਇਲਾਕੇ ਨਾਲ ਸੰਬੰਧਤ ਹੈ।

ਪੁਲਿਸ ਦਾ ਕਹਿਣਾ ਹੈ ਕਿ ਵਿਅਕਤੀ ਨੂੰ ਵੀਰਵਾਰ ਨੂੰ ਸਵੇਰ ਕਰੀਬ 10.45 ਵਜੇ ਗ੍ਰਿਫਤਾਰ ਕੀਤਾ ਗਿਆ ਸੀ।

ਉਸ 'ਤੇ ਪ੍ਰੋਬੇਸ਼ਨ ਦੇ ਉਲੰਘਣ 'ਚ ਕਾਰਵਾਈ ਕੀਤੀ ਗਈ ਸੀ।

ਇਸ ਵਿਅਕਤੀ ਨੂੰ ਕੈਂਪਬੈਲ ਰਿਵਰ ਡਿਟੈਚਮੈਂਟ ਪਹੁੰਚਾਇਆ ਗਿਆ।

ਰਾਤ ਕਰੀਬ 11 ਵਜੇ ਇੱਕ ਗਾਰਡ ਨੇ ਵੇਖਿਆ ਕਿ ਆਦਮੀ ਹਿੱਲਜੁਲ ਨਹੀਂ ਰਿਹਾ ਸੀ।

ਅਫਸਰਾਂ ਨੇ ਵਿਅਕਤੀ ਨੂੰ ਮੌਕੇ 'ਤੇ ਫਰਸਟ ਏਡ ਪ੍ਰਦਾਨ ਕੀਤੀ ਅਤੇ ਫਿਰ ਐਮਰਜੈਂਸੀ ਹੈਲਥ ਸਰਵਿਸਿਸ ਮੌਕੇ 'ਤੇ ਪਹੁੰਚੇ।

ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ।

ਆਈ.ਆਈ.ਓ. ਵੱਲੋਂ ਜਾਂਚ ਕੀਤੀ ਜਾਵੇਗੀ ਕਿ ਆਦਮੀ ਦੀ ਮੌਤ 'ਚ ਪੁਲਿਸ ਦੀ ਕਾਰਵਾਈ ਤਾਂ ਕਾਰਨ ਨਹੀਂ ਸੀ।

Latest news

b-c-conservative-leader-slams-ebys-early-election-call-as-opportunistic
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ’ਤੇ ਹਮਲਾ, ਅਗਾਊਂ ਚੋਣਾਂ ਨੂੰ ਦੱਸਿਆ ‘ਮੌਕਾਪ੍ਰਸਤ ਕਦਮ’

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਡੇਵਿਡ ਈਬੀ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਇੱਕ ਸਸਤਾ ਅਤੇ ਮੌਕਾਪ੍ਰਸਤ ਸਿਆਸੀ ਕਦਮ ਕਰਾਰ ਦਿੱਤਾ ਹੈ। ਮੰਗਲਵਾਰ ਵੈਨਕੂਵਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੈਰ-ਜ਼ਰੂਰੀ ਚੋਣਾਂ ਦੀ ਨਾ ਤਾਂ ਕਿਸੇ ਨੇ ਮੰਗ ਕੀਤੀ ਸੀ ਅਤੇ ਨਾ ਹੀ ਲੋਕ ਇਹ ਚਾਹੁੰਦੇ ਸਨ।
canada-india-trade-deal-talks-expected-to-conclude-by-november-modi-visit-planned-for-december
Punjabi

ਕੈਨੇਡਾ-ਭਾਰਤ ਟ੍ਰੇਡ ਡੀਲ ’ਤੇ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ, ਮੋਦੀ ਦਸੰਬਰ ’ਚ ਆ ਸਕਦੇ ਕੈਨੇਡਾ

ਕੈਨੇਡਾ ਅਤੇ ਭਾਰਤ ਵਿਚਕਾਰ ਟ੍ਰੇਡ ਡੀਲ ਇਸੇ ਸਾਲ ਹੋਣ ਜਾ ਰਹੀ ਹੈ, ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪੀ. ਐੱਮ. ਨਰਿੰਦਰ ਮੋਦੀ ਦੇ ਦਸੰਬਰ ਵਿਚ ਕੈਨੇਡਾ ਆਉਣ ਦੀ ਪੁਸ਼ਟੀ ਕੀਤੀ ਹੈ। ਪਟਨਾਇਕ ਮੁਤਾਬਕ, ਦੋਵਾਂ ਦੇਸ਼ਾਂ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਤੋਂ ਅਗਲੇ ਮਹੀਨੇ ਪੀ. ਐੱਮ. ਮੋਦੀ ਅਤੇ ਪ੍ਰਧਾਨ ਮੰਤਰੀ ਕਾਰਨੀ ਇਸ ਸਮਝੌਤੇ 'ਤੇ ਸਾਈਨ ਕਰ ਸਕਦੇ ਹਨ।
alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link