15.88C Vancouver
ADS

Jun 16, 2026 5:43 PM - Connect Newsroom - Ramandeep Kaur with files from The Canadian Press

ਵੈਨਕੂਵਰ ਪੁਲਿਸ ਦੀ ਹਿਰਾਸਤ ਦੌਰਾਨ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਦੀ ਕੀਤੀ ਜਾ ਰਹੀ ਜਾਂਚ

Share On
iio-investigating-death-of-man-in-vancouver-police-custody
The Independent Investigations Office of B.C. is investigating the death of a man who was found unresponsive in Vancouver police custody on Monday morning. (Photo: The Canadian Press)

ਵੈਨਕੂਵਰ ਪੁਲਿਸ ਦੀ ਹਿਰਾਸਤ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਾਂਚ Independent Investigations Office ਵੱਲੋਂ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਔਫੀਸਰ ਵੱਲੋਂ ਵਿਅਕਤੀ ਨੂੰ ਐਤਵਾਰ ਦੁਪਹਿਰ ਲਗਭਗ 3 ਵਜੇ ਗ੍ਰਿਫ਼ਤਾਰ ਕਰਕੇ ਕੋਰਡੋਵਾ ਸਟ੍ਰੀਟ ਸਥਿਤ ਵੈਨਕੂਵਰ ਪੁਲਿਸ ਵਿਭਾਗ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ,ਜਿੱਥੇ ਸੋਮਵਾਰ ਸਵੇਰੇ 8 ਵਜੇ ਜੇਲ੍ਹ ਸਟਾਫ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਾਇਆ ਅਤੇ ਮੌਕੇ 'ਤੇ ਪਹੁੰਚੇ ਬੀ.ਸੀ. ਐਮਰਜੈਂਸੀ ਹੈਲਥ ਸਰਵਿਸਸ ਦੇ ਅਧਿਕਾਰੀਆਂ ਨੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਸ ਨੇ ਮੌਕੇ 'ਤੇ ਦਮ ਤੋੜ ਦਿੱਤਾ।

ਪੁਲਿਸ ਵਾਚਡੌਗ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਮੁੱਖ ਤੌਰ 'ਤੇ ਇਹ ਦੇਖਿਆ ਜਾਵੇਗਾ ਕਿ ਵਿਅਕਤੀ ਦੀ ਮੌਤ ਅਤੇ ਪੁਲਿਸ ਅਧਿਕਾਰੀਆਂ ਦੀ ਕਾਰਵਾਈ ਜਾਂ ਲਾਪਰਵਾਹੀ ਵਿਚਕਾਰ ਕੋਈ ਸਿੱਧਾ ਸਬੰਧ ਸਾ ਜਾਂ ਨਹੀਂ। ਫਿਲਹਾਲ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਅਤੇ ਨਾ ਹੀ ਪੁਲਿਸ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ ਕਿ ਉਸ ਵਿਅਕਤੀ ਨੂੰ ਕਿਸ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਹਾਲਾਂਕਿ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਸ਼ੱਕੀ ਖਿਲਾਫ ਦੋ ਆਊਟਸਟੈਂਡਿੰਗ ਵਾਰੰਟ ਸਨ ਅਤੇ ਉਸ ਦੀ ਗ੍ਰਿਫਤਾਰੀ ਮੇਨ ਸਟ੍ਰੀਟ ਅਤੇ ਈਸਟ ਹੇਸਟਿੰਗਜ਼ ਸਟ੍ਰੀਟ ਕੋਲੋਂ ਕੀਤੀ ਗਈ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link