15.04C Vancouver
ADS

Jul 30, 2026 4:23 PM - Connect Newsroom - Ramanpreet kaur with files from The Canadian Press

ਸਰੀ ਸਰਹੱਦ ਰਾਹੀਂ ਅਮਰੀਕਾ ਤੋਂ ਲੋਡਿਡ ਹਥਿਆਰ ਲਿਆਉਣ ਦੇ ਮਾਮਲੇ ਵਿੱਚ ਪੰਜਾਬੀ ਨੂੰ ਢਾਈ ਸਾਲ ਦੀ ਕੈਦ

Share On
illegal-firearm-smuggling-through-surrey-border-crossing-leads-to-jail-sentence
RCMP officers seized a loaded handgun, reported stolen in Nevada, after arresting a man who allegedly crossed illegally into Canada near Surrey in September 2025. (Photo: The Canadian Press)

ਸਰੀ ਦੀ ਸਰਹੱਦ ਰਾਹੀਂ ਅਮਰੀਕਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ loaded firearm ਦੀ ਤਸਕਰੀ ਕਰਨ ਦੇ ਮਾਮਲੇ ਵਿਚ ਇੱਕ ਪੰਜਾਬੀ ਨੂੰ ਆਰ.ਸੀ.ਐਮ.ਪੀ. ਦੀ ਜਾਂਚ ਤੋਂ ਬਾਅਦ ਢਾਈ ਸਾਲ ਦੀ ਕੈਦ ਅਤੇ 10 ਸਾਲ ਹਥਿਆਰ ਰੱਖਣ 'ਤੇ ਪਾਬੰਦੀ ਦੀ ਸਜ਼ਾ ਸੁਣਾਈ ਗਈ ਹੈ। ਮੁਲਜ਼ਮ ਦੀ ਪਛਾਣ ਜਸਕਰਨ Banth ਵਜੋਂ ਸਾਹਮਣੇ ਆਈ ਹੈ।

ਆਰ.ਸੀ.ਐਮ.ਪੀ. ਦੀ Federal Pacific Region ਯੂਨਿਟ ਦੇ ਮੀਡੀਆ ਰਿਲੇਸ਼ਨ ਅਫਸਰ ਕਾਰਪੋਰਲ ਪਰਮਬੀਰ ਕਾਹਲੋਂ ਮੁਤਾਬਕ, ਇਹ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ 11 ਸਤੰਬਰ 2025 ਨੂੰ ਯੂਨਾਈਟੇਡ ਸਟੇਟ ਬਾਰਡਰ ਪੈਟਰੋਲ ਨੇ ਸੂਚਨਾ ਦਿੱਤੀ ਕਿ ਇੱਕ ਵਿਅਕਤੀ ਸਰੀ ਵਿਚ 183 ਸਟ੍ਰੀਟ ਅਤੇ 0 ਐਵੇਨਿਊ ਨੇੜਿਓਂ ਗੈਰ-ਕਾਨੂੰਨੀ ਤੌਰ 'ਤੇ ਕੈਨੇਡਾ ਦੀ ਸਰਹੱਦ ਪਾਰ ਕਰ ਰਿਹਾ ਹੈ।

ਇਸ 'ਤੇ IBET ਯਾਨੀ ਇੰਟੈਗ੍ਰੇਟਿਡ ਬਾਰਡਰ ਇਨਫੋਰਸਮੈਂਟ ਨੇ ਤੁਰੰਤ ਕਾਰਵਾਈ ਕਰਦਿਆਂ Banth ਨੂੰ ਕਸਟਮ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਤੇ ਉਸ ਕੋਲੋਂ ਲੋਡਿਡ ਹੈਂਡਗੰਨ ਬਰਾਮਦ ਹੋਈ, ਜੋ ਅਮਰੀਕਾ ਦੀ Nevada ਸਟੇਟ ਤੋਂ ਚੋਰੀ ਕੀਤੀ ਗਈ ਸੀ। ਜਸਕਰਨ Banth ਨੇ 1 ਮਈ 2026 ਨੂੰ ਅਦਾਲਤ ਵਿਚ ਦੋਸ਼ਾਂ ਨੂੰ ਕਬੂਲ ਕੀਤਾ, ਜਿਸ 'ਤੇ 3 ਜੁਲਾਈ ਨੂੰ ਅਦਾਲਤ ਵਲੋਂ ਸਖ਼ਤ ਸਜ਼ਾ ਸੁਣਾਈ ਗਈ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link