17.47C Vancouver
ADS

May 8, 2026 6:05 PM - Connect Newsroom - Ramandeep Kaur with files from The Canadian Press

ਬੀ. ਸੀ. ਵਿਚ ਗੈਰ-ਕਾਨੂੰਨੀ ਕੈਸੀਨੋ ਦਾ ਪਰਦਾਫਾਸ਼, 11 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Share On
illegal-gambling-investigation-in-metro-vancouver-leads-to-11-arrests
Evidence seized during a Metro Vancouver illegal gambling investigation included cash, gambling equipment and a firearm, according to police. (Photo: The Canadian Press)

ਬੀ. ਸੀ. ਦੀ ਐਂਟੀ-ਗੈਂਗ ਯੂਨਿਟ CFSEU ਨੇ ਮੈਟਰੋ ਵੈਨਕੂਵਰ ਵਿਚ ਗੈਰ-ਕਾਨੂੰਨੀ ਕੈਸੀਨੋ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ 29 ਅਪ੍ਰੈਲ ਨੂੰ ਮੈਪਲ ਰਿਜ, ਸਰੀ ਅਤੇ ਕੋਕੁਇਟਲਮ ਵਿਚ ਮਾਰੇ ਗਏ ਛਾਪਿਆਂ ਦੌਰਾਨ ਕੀਤੀ ਗਈ, ਜਿਸ ਵਿਚ ਕੰਬਾਈਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਨੇ $34,000 ਕੈਸ਼, ਰੇਂਜ ਰੋਵਰ ਸਮੇਤ ਤਿੰਨ ਗੱਡੀਆਂ ਅਤੇ ਸਾਈਲੈਂਸਰ ਲੱਗੀ ਇੱਕ ਬੰਦੂਕ ਸਣੇ ਜੂਏ ਦਾ ਭਾਰੀ ਸਾਮਾਨ ਬਰਾਮਦ ਕੀਤਾ।

ਸਾਰਜੈਂਟ ਸਰਬਜੀਤ ਕੌਰ ਸੰਘਾ ਅਨੁਸਾਰ, ਨਵੰਬਰ 2025 ਤੋਂ ਚੱਲ ਰਹੀ ਇਸ ਜਾਂਚ ਦਾ ਮਕਸਦ ਸੰਗਠਿਤ ਅਪਰਾਧ ਨਾਲ ਜੁੜੀਆਂ ਉਨ੍ਹਾਂ ਗਤੀਵਿਧੀਆਂ ਨੂੰ ਰੋਕਣਾ ਹੈ ਜੋ ਜਨਤਕ ਸੁਰੱਖਿਆ ਲਈ ਖ਼ਤਰਾ ਬਣਦੀਆਂ ਹਨ।

ਇਸ ਕਾਰਵਾਈ ਦੇ ਸਿੱਟੇ ਵਜੋਂ 6 ਮੁਲਜ਼ਮਾਂ 'ਤੇ ਸੂਬੇ ਦੇ ਕਿਸੇ ਵੀ ਕੈਸੀਨੋ ਵਿਚ ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਦੋਂ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਸਾਰੇ ਮੁਲਜ਼ਮਾਂ ਨੂੰ ਚਾਰਜ ਅਸੈਸਮੈਂਟ ਦੀ ਪ੍ਰਕਿਰਿਆ ਪੂਰੀ ਹੋਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link