12.9C Vancouver
ADS

Oct 23, 2020 11:38 PM -

ਕਪਿਲ ਦੇਵ ਦੀ ਸਿਹਤ 'ਚ ਸੁਧਾਰ, ਸ਼ੁਭਕਾਮਨਾਵਾਂ ਦੇ ਰਹੇ ਲੋਕਾਂ ਦਾ ਕੀਤਾ ਧੰਨਵਾਦ

Share On
im-on-the-road-to-recovery-kapil-dev-thanks-everyone-for-overwhelming-support
Legendary Indian cricketer Kapil Dev, who was admitted to a hospital due to heart issues on Friday, expressed gratitude for the overwhelming support. photo_ANI

ਭਾਰਤੀ ਕ੍ਰਿਕਟਰ ਕਪਿਲ ਦੇਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਦਾਖਿਲ ਕੀਤਾ ਗਿਆ ।

ਓਖਲਾ ਰੋਡ ਸਥਿਤ ਫੋਰਟਿਸ ਹਸਪਤਾਲ 'ਚ ਦਾਖਿਲ ਹੋਣ ਤੋਂ ਬਾਅਦ, ਕਪਿਲ ਦੇਵ ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਸੀ।

ਕਾਰਡੀਓਲੋਜੀ ਡਿਪਾਰਟਮੈਂਟ ਦੇ ਡਾਇਰੈਕਟਰ, ਡਾ. ਅਤੁਲ ਮਾਥੁਰ ਨੇ ਜਾਣਕਾਰੀ ਦਿੱਤੀ ਕਿ ਕਪਿਲ ਦੇਵ ਦੀ ਐਂਜਿਓਪਲਾਸਟੀ ਸਰਜਰੀ ਕੀਤੀ ਗਈ ਹੈ।

ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਤੇ ਉਹ ਖਤਰੇ ਤੋਂ ਬਾਹਰ ਹਨ। ਹਾਲਤ 'ਚ ਸੁਧਾਰ ਹੋਣ ਤੋਂ ਬਾਅਦ ਕਪਿਲ ਦੇਵ ਨੇ ਸ਼ੁਭਕਾਮਨਾਵਾਂ ਦੇ ਰਹੇ ਲੋਕਾਂ ਦਾ ਧਨਵਾਦ ਕੀਤਾ।

ਜਿਵੇਂ ਹੀ ਕਪਿਲ ਦੇਵ ਬਾਰੇ ਦਿਲ ਦਾ ਦੌਰਾ ਪੈਣ ਦੀ ਖ਼ਬਰ ਆਈ, ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਆਸਾਂ ਜ਼ਾਹਿਰ ਕੀਤੀਆਂ ਜਾਣ ਲੱਗੀਆਂ, ਅਤੇ ਉਨ੍ਹਾਂ ਦੀ ਸਿਹਤ ਸਥਿਰ ਹੋਣ ਬਾਰੇ ਦੱਸੇ ਜਾਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਜਾਣ ਲੱਗੀਆਂ। ਕਪਿਲ ਦੇਵ ਨੇ ਆਪਣੀ ਕਪਤਾਨੀ ਦੌਰਾਨ ਭਾਰਤ ਨੂੰ ਪਹਿਲਾ ਵਨਡੇ ਵਰਲਡ ਕੱਪ ਜਿਤਾਇਆ ਸੀ, ਅਤੇ ਉਨ੍ਹਾਂ ਦੀ ਗਿਣਤੀ ਵਿਸ਼ਵ ਦੇ ਮਹਾਨ ਕ੍ਰਿਕਟ ਆਲਰਾਊਂਡਰਾਂ ਵਿੱਚ ਕੀਤੀ ਜਾਂਦੀ ਹੈ।

ਦੱਸ ਦਈਏ ਕੀ ਕਪਿਲ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ ਵਿੱਚ 131 ਟੈਸਟ ਤੇ 225 ਵਨਡੇ ਖੇਡੇ ਹਨ। ਟੈਸਟ ਮੈਚਾਂ 'ਚ ਉਨ੍ਹਾਂ ਨੇ 5248 ਦੌੜਾਂ ਬਣਾਈਆਂ ਤੇ 434 ਵਿਕਟਾਂ ਆਪਣੇ ਨਾਮ ਕੀਤੀਆਂ।

ਵਨਡੇ ਅੰਤਰਰਾਸ਼ਟਰੀ ਕਰੀਅਰ ਵਿੱਚ ਉਨ੍ਹਾਂ ਨੇ 3783 ਦੌੜਾਂ ਬਣਾਈਆਂ ਤੇ 253 ਵਿਕਟਾਂ ਲਈਆਂ।

ਉਨ੍ਹਾਂ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ 1994 ਵਿੱਚ ਫਰੀਦਾਬਾਦ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਖੇਡਿਆ ਸੀ।

Latest news

carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link