8.92C Vancouver
ADS

Jul 8, 2022 3:37 PM - ANI

'ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਅਗਲੇ ਦੋ ਦਿਨਾਂ ਦੌਰਾਨ ਪਵੇਗਾ ਭਾਰੀ ਮੀਂਹ' - ਮੌਸਮ ਵਿਭਾਗ

Share On
imd-predicts-heavy-rains-in-punjab-haryana-chandigarh
IMD predicts heavy rains in Punjab, Haryana, Chandigarh during the next two days (Photo : ANI)

ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ ਸ਼ੁੱਕਰਵਾਰ ਨੂੰ ਅਗਲੇ ਦੋ ਦਿਨਾਂ ਦੌਰਾਨ 10 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਗਰਜ਼ ਅਤੇ ਬਿਜਲੀ ਦੇ ਨਾਲ 8 ਜੁਲਾਈ ਤੋਂ 10 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਨ੍ਹਾਂ ਦਿਨਾਂ ਦੌਰਾਨ 64.5 ਮਿਲੀਮੀਟਰ ਤੋਂ 204.4 ਮਿਲੀਮੀਟਰ ਤੱਕ ਮੀਂਹ ਪੈ ਸਕਦਾ ਹੈ।

ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਲੁਧਿਆਣਾ, ਜਲੰਧਰ ਅਤੇ ਪੰਜਾਬ ਦੇ ਕਈ ਹੋਰ ਸ਼ਹਿਰਾਂ ਵਿਚ 9 ਜੁਲਾਈ ਤੋਂ 10 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਦੇ ਕਈ ਸ਼ਹਿਰਾਂ ਵਿਚ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਦੇ ਮੱਦੇਨਜ਼ਰ ਕਿਸਾਨਾਂ ਨੂੰ ਵਾਧੂ ਪਾਣੀ ਦੇ ਨਿਕਾਸ ਲਈ ਉਪਾਅ ਕਰਨ ਅਤੇ ਇਸ ਨੂੰ ਖੇਤਾਂ ਵਿਚ ਖੜ੍ਹਾ ਨਾ ਹੋਣ ਦੇਣ ਦੀ ਸਲਾਹ ਦਿੱਤੀ ਜਾ ਰਹੀ ਹੈ ਤਾਂ ਜੋ ਜ਼ਿਆਦਾ ਹਾਈਡ੍ਰੇਸ਼ਨ ਅਤੇ ਤੇਜ਼ ਹਵਾਵਾਂ ਕਾਰਨ ਝੋਨੇ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

Latest news

indian-nurse-nimisha-priya-to-be-hanged-in-yemen-on-july-16
Punjabi

ਯਮਨ ਵਿਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ 16 ਜੁਲਾਈ ਨੂੰ ਦਿੱਤੀ ਜਾਵੇਗੀ ਫਾਂਸੀ

ਯਮਨ ਵਿਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ 16 ਜੁਲਾਈ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ। 37 ਸਾਲਾ ਨਿਮਿਸ਼ਾ ਮੂਲ ਰੂਪ ਵਿਚ ਕੇਰਲ ਦੀ ਰਹਿਣ ਵਾਲੀ ਹੈ। ਉਸ ਨੂੰ ਯਮਨ ਦੇ ਨਾਗਰਿਕ ਤਲਾਲ ਅਬਦੋ ਮੇਹਦੀ ਦੇ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ।
usa-four-members-of-a-hyderabad-family-die-in-road-accident
Punjabi

ਅਮਰੀਕਾ: ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਆਂ ਦੀ ਸੜਕ ਹਾਦਸੇ ’ਚ ਮੌਤ

ਅਮਰੀਕਾ ਦੇ ਟੈਕਸਾਸ ਵਿਚ ਸੋਮਵਾਰ ਸੜਕ ਹਾਦਸੇ ਵਿਚ ਭਾਰਤ ਨਾਲ ਸਬੰਧਤ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਤੇਜਸਵਿਨੀ, ਸ੍ਰੀ ਵੈਂਕਟ ਤੇ ਉਨ੍ਹਾਂ ਦੇ ਦੋ ਬੱਚਿਆਂ ਵਜੋਂ ਹੋਈ ਹੈ। ਇਹ ਪਰਿਵਾਰ ਹੈਦਰਾਬਾਦ ਨਾਲ ਸਬੰਧਤ ਸੀ।
icc-issues-arrest-warrants-for-taliban-leaders-over-persecution-of-women-and-girls
Punjabi

ਆਈਸੀਸੀ ਨੇ ਔਰਤਾਂ ਅਤੇ ਕੁੜੀਆਂ ਨਾਲ ਬਦਸਲੂਕੀ ਕਰਨ ਦੇ ਦੋਸ਼ 'ਚ ਤਾਲਿਬਾਨ ਨੇਤਾਵਾਂ ਨੂੰ ਗ੍ਰਿਫ਼ਤਾਰੀ ਵਾਰੰਟ ਕੀਤੇ ਜਾਰੀ

ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਮੰਗਲਵਾਰ ਨੂੰ ਤਾਲਿਬਾਨ ਦੇ ਸੁਪਰੀਮ ਨੇਤਾ ਅਤੇ ਅਫਗਾਨਿਸਤਾਨ ਦੀ ਸੁਪਰੀਮ ਕੋਰਟ ਦੇ ਮੁਖੀ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ, ਜਿਨ੍ਹਾਂ 'ਤੇ ਲਗਭਗ ਚਾਰ ਸਾਲ ਪਹਿਲਾਂ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਔਰਤਾਂ ਅਤੇ ਕੁੜੀਆਂ ਨਾਲ ਬਦਸਲੂਕੀ ਕਰਨ ਦੇ ਦੋਸ਼ ਹਨ।
over-1-million-in-property-damages-after-vandalism-spree-in-alberta-town-rcmp
Punjabi

ਐਡਮਿੰਟਨ ਵਿੱਚ ਭੰਨਤੋੜ ਅਤੇ $1 ਮਿਲੀਅਨ ਤੋਂ ਵੱਧ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫਤਾਰ

ਐਡਮਿੰਟਨ ਦੇ ਵਰਮਿਲੀਅਨ ਵਿੱਚ ਇੱਕ ਇਮਾਰਤ ਅਤੇ ਸ਼ੈਰਿਫ ਵਾਹਨਾਂ ਦੀ ਤੋੜਭੰਨ ਦੇ ਇੱਕ 23 ਸਾਲਾ ਵਿਅਕਤੀ ‘ਤੇ ਦੋਸ਼ ਲਗਾਏ ਗਏ ਹਨ। ਆਰਸੀਐਮਪੀ ਨੇ ਅੱਜ ਇੱਕ ਨਿਊਜ ਰਿਲੀਜ਼ ਵਿੱਚ ਦੱਸਿਆ ਕਿ ਐਤਵਾਰ ਨੂੰ ਵਰਮਿਲੀਅਨ ਸੂਬਾਈ ਇਮਾਰਤ ਦੇ ਨਾਲ-ਨਾਲ 6 ਸ਼ੈਰਿਫ ਵਾਹਨਾਂ ਦਾ 1 ਮਿਲੀਅਨ ਤੋਂ ਵੱਧ ਦਾ ਨੁਕਸਾਨ ਹੋਇਆ ਹੈ।
trump-says-he-will-hit-copper-with-50-per-cent-tariffs
Punjabi

ਟਰੰਪ ਨੇ ਦੁਨੀਆ ਭਰ ਦੇ ਮੁਲਕਾਂ ਤੋਂ ਕੋਪਰ ਇੰਪੋਰਟ 'ਤੇ 50 ਫੀਸਦੀ ਟੈਰਿਫ ਲਗਾਉਣ ਦਾ ਕੀਤਾ ਐਲਾਨ

ਕੈਨੇਡਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੁਨੀਆ ਭਰ ਦੇ ਮੁਲਕਾਂ ਤੋਂ ਕੋਪਰ (ਤਾਂਬਾ) ਇੰਪੋਰਟ 'ਤੇ 50 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਕੈਨੇਡਾ ਅਮਰੀਕਾ ਨੂੰ ਤਾਂਬੇ ਦਾ ਪ੍ਰਮੁੱਖ ਨਿਰਯਾਤਕ ਹੈ। ਟਰੰਪ ਨੇ ਨਵੇਂ ਟੈਰਿਫ ਬਾਰੇ ਟਿੱਪਣੀਆਂ ਮੰਗਲਵਾਰ ਨੂੰ ਵ੍ਹਾਈਟ ਹਾਊਸ ਵਿਖੇ ਕੈਬਨਿਟ ਮੀਟਿੰਗ ਦੌਰਾਨ ਕੀਤੀਆਂ, ਉਨ੍ਹਾਂ ਇਹ ਵੀ ਕਿਹਾ ਕਿ ਦਵਾਈਆਂ 'ਤੇ 200 ਫੀਸਦੀ ਟੈਰਿਫ ਲਗਾਉਣ ਦੀ ਯੋਜਨਾ ਹੈ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਕਦੋਂ ਲਾਗੂ ਹੋਵੇਗਾ।
ADS

Related News

post card alt

ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ

ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਲੁਧਿਆਣਾ ਜ਼ਿਲ੍ਹੇ ਵਿਚ ਲੈਂਡ ਪੂਲਿੰਗ ਨੀਤੀ ਦਾ ਭਾਜਪਾ ਨੇ ਵੀ ਵਿਰੋਧ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਜਾਖੜ ਨੇ ਰਾਜਪਾਲ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨਾਲ ਕਿਸਾਨਾਂ ਦੀ ਜ਼ਬਰੀ ਜ਼ਮੀਨ ਖੋਹਣ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪਿਛਲੇ ਦਿਨੀਂ ਇਸ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਨਹੀਂ ਕਰਨ ਦੇਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link