8.86C Vancouver
ADS

Jun 30, 2026 4:40 PM - Connect Newsroom - Jasmine Singh with files from The Canadian Press

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

Share On
immigration-department-says-unclear-guidance-led-to-recall-of-some-citizenship-certificates
Federal officials said proof of citizenship has since been restored for 33 people who received the notices. Reviews of the remaining 67 cases are expected to be completed within days. (Photo: The Canadian Press)

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।

ਜੂਨ ਦੇ ਸ਼ੁਰੂ ਵਿਚ ਹੋਈ ਇੱਕ ਰੁਟੀਨ ਜਾਂਚ ਦੌਰਾਨ ਆਈ.ਆਰ.ਸੀ.ਸੀ. ਨੇ ਸ਼ੁਰੂਆਤੀ ਤੌਰ 'ਤੇ 100 ਅਜਿਹੇ ਸਰਟੀਫਿਕੇਟਸ ਦੀ ਪਛਾਣ ਕੀਤੀ ਸੀ ਜਿਨ੍ਹਾਂ ਦੇ ਦਸਤਾਵੇਜ਼ ਨਾਕਾਫ਼ੀ ਸਨ,ਜਿਸ ਤੋਂ ਬਾਅਦ ਪੀੜ੍ਹੀ-ਦਰ-ਪੀੜ੍ਹੀ ਨਾਗਰਿਕਤਾ ਦੀ ਯੋਗਤਾ ਪਰਖਣ ਲਈ ਇਨ੍ਹਾਂ ਸਰਟੀਫਿਕੇਟਸ ਨੂੰ ਅਸਥਾਈ ਤੌਰ 'ਤੇ ਸਸਪੈਂਡ ਕਰ ਦਿੱਤਾ ਗਿਆ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਆਈ.ਆਰ.ਸੀ.ਸੀ. ਨੇ ਇਸ ਜਾਂਚ ਦਾ ਦਾਇਰਾ ਵਧਾ ਕੇ ਹੁਣ ਤੱਕ ਪ੍ਰਾਪਤ ਹੋਈਆਂ ਲਗਭਗ 6,500 ਅਰਜ਼ੀਆਂ ਤੱਕ ਕਰ ਦਿੱਤਾ ਸੀ। ਹੁਣ ਦੱਸਿਆ ਗਿਆ ਹੈ ਕਿ ਪੂਰੀ ਜਾਂਚ ਤੋਂ ਬਾਅਦ ਸ਼ੁਰੂਆਤੀ 100 ਸ਼ੱਕੀ ਮਾਮਲਿਆਂ ਵਿਚੋਂ 33 ਬਿਨੈਕਾਰਾਂ ਦੀ ਕਾਨੂੰਨੀ ਯੋਗਤਾ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਨਾਗਰਿਕਤਾ ਸਰਟੀਫਿਕੇਟ ਤੁਰੰਤ ਬਹਾਲ ਕਰ ਦਿੱਤੇ ਹਨ, ਜਦੋਂ ਕਿ ਬਾਕੀ 67 ਮਾਮਲਿਆਂ ਵਿਚ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।ਆਈ.ਆਰ.ਸੀ.ਸੀ. ਮੁਤਾਬਕ, ਇਹ ਪ੍ਰਕਿਰਿਆ ਵੀ ਅਗਲੇ ਕੁਝ ਹੀ ਦਿਨਾਂ ਵਿਚ ਮੁਕੰਮਲ ਕਰ ਲਈ ਜਾਵੇਗੀ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link