13.18C Vancouver
ADS

Sep 27, 2023 6:42 PM - The Canadian Press

ਇਮੀਗ੍ਰੇਸ਼ਨ ਕਾਰਨ ਕੈਨੇਡੀਅਨ ਆਬਾਦੀ 'ਚ ਹੋਇਆ ਭਾਰੀ ਵਾਧਾ : ਸਟੈਟਕੈਨ

Share On
immigration-drives-massive-canadian-population-increase-statcan
The increase in temporary residents was mostly due to people with work visas, rather than international students.(Photo: The Canadian Press)

ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ 1957 ਤੋਂ ਬਾਅਦ ਕੈਨੇਡਾ ਵਿੱਚ ਸਭ ਤੋਂ ਵੱਧ ਸਾਲਾਨਾ ਆਬਾਦੀ ਵੱਧਣ ਲਈ ਇਮੀਗ੍ਰੇਸ਼ਨ ਜ਼ਿੰਮੇਵਾਰ ਹੈ।

ਨਵੇਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਦੀ ਆਬਾਦੀ ਜੁਲਾਈ 2022 ਤੋਂ ਜੁਲਾਈ 2023 ਦੇ ਵਿਚਕਾਰ ਇੱਕ ਮਿਲੀਅਨ ਤੋਂ ਵੱਧ ਵਧੀ ਹੈ।

ਮੁਲਕ ਦੀ ਕੁਲ ਆਬਾਦੀ ਤਿੰਨ ਪ੍ਰਤੀਸ਼ਤ ਦੀ ਦਰ ‘ਤੇ ਵਧੀ ਜੋ ਕਿ 1957 ਤੋਂ ਬਾਅਦ ਦਾ ਸਭ ਤੋਂ ਤੇਜ਼ ਵਾਧਾ ਹੈ।

ਕੈਨੇਡਾ ਵਿੱਚ ਵੀ ਇਸੇ ਸਮੇਂ ਦੌਰਾਨ ਅਸਥਾਈ ਨਿਵਾਸੀਆਂ ਦੀ ਗਿਣਤੀ ਵਿੱਚ 46 ਫੀਸਦੀ ਦਾ ਭਾਰੀ ਵਾਧਾ ਹੋਇਆ ਹੈ।

ਲਿਬਰਲ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਲਈ ਰਿਕਾਰਡ ਤੋੜ ਟੀਚੇ ਤੈਅ ਕੀਤੇ ਹਨ।

ਪਰ ਅਸਥਾਈ ਵੀਜ਼ਿਆਂ 'ਤੇ ਕੈਨੇਡਾ ਆਉਣ ਵਾਲੇ ਲੋਕਾਂ ਦੀ ਗਿਣਤੀ ਲਈ ਕੋਈ ਖਾਸ ਟੀਚੇ ਜਾਂ ਸੀਮਾਵਾਂ ਨਿਰਧਾਰਤ ਨਹੀਂ ਕੀਤੀਆਂ ਹਨ।

ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਅੰਦਾਜ਼ਨ ਸੰਖਿਆ ਹੁਣ 2021 ਦੀ ਮਰਦਮਸ਼ੁਮਾਰੀ ਵਿੱਚ ਸਵਦੇਸ਼ੀ ਆਬਾਦੀ ਨਾਲੋਂ ਵੱਧ ਹੈ।

ਅਸਥਾਈ ਨਿਵਾਸੀਆਂ ਵਿੱਚ ਵਾਧਾ ਜਿਆਦਾਤਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਬਜਾਏ ਵਰਕ ਵੀਜ਼ਾ ਵਾਲੇ ਲੋਕਾਂ ਦਾ ਹੋਇਆ ਹੈ।

ਦੱਸ ਦਈਏ ਕਿ ਲਿਬਰਲ ਸਰਕਾਰ ਨੇ 2025 ਤੱਕ ਹਰ ਸਾਲ 500,000 ਇਮੀਗ੍ਰੈਂਟਸ ਨੂੰ ਕੈਨੇਡਾ ਸੱਦਣ ਦਾ ਟੀਚਾ ਮਿੱਥਿਆ ਹੈ।

ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਕੈਨੇਡਾ ਦੀ ਆਬਾਦੀ 40 ਮਿਲੀਅਨ ਦਾ ਅੰਕੜਾ ਪਾਰ ਕਰ ਗਈ ਹੈ।

ਸਟੈਟਿਸਟਿਕਸ ਕੈਨੇਡਾ ਨੇ ਕਿਹਾ ਕਿ 1997 ਵਿੱਚ ਕੈਨੇਡਾ ਦੀ ਆਬਾਦੀ 30 ਮਿਲੀਅਨ ਸੀ ਅਤੇ ਜੇਕਰ ਮੌਜੂਦਾ ਰੁਝਾਨ ਜਾਰੀ ਰਿਹਾ ਤਾਂ 2043 ਤੱਕ ਆਬਾਦੀ 50 ਮਿਲੀਅਨ ਤੱਕ ਪਹੁੰਚ ਸਕਦੀ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link