12.56C Vancouver
ADS

Aug 26, 2024 3:56 PM - The Canadian Press

ਕੈਨੇਡਾ ਦਾ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੀ.ਐੱਮ. ਜਸਟਿਨ ਟਰੂਡੋ ਨੇ ਬੁਲਾਈ ਹੈਲੀਫੈਕਸ ’ਚ ਕੈਬਨਿਟ ਬੈਠਕ

Share On
immigration-housing-to-headline-cabinet-retreat-in-halifax-monday
Prime Minister Justin Trudeau is scheduled to take questions from the media early this morning, something he has done far less frequently since the Liberals lost a critical byelection in a Toronto stronghold at the end of June.(Photo: The Canadian Press)

ਕੈਨੇਡਾ ਦਾ ਸੰਸਦ ਸੈਸ਼ਨ 16 ਸਤੰਬਰ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਪੀ. ਐੱਮ. ਜਸਟਿਨ ਟਰੂਡੋ ਵਲੋਂ ਨੋਵਾ ਸਕੋਸ਼ੀਆ ਦੀ ਰਾਜਧਾਨੀ ਹੈਲੀਫੈਕਸ ਵਿਚ ਕੈਬਨਿਟ ਬੈਠਕ ਬੁਲਾਈ ਗਈ ਹੈ, ਜਿਸ ਵਿਚ ਹਾਊਸਿੰਗ ਸਮੇਤ ਕਈ ਪ੍ਰਮੁੱਖ ਮੁੱਦੇ ਵਿਚਾਰੇ ਜਾ ਰਹੇ ਹਨ। ਲਿਬਰਲ ਕੈਬਨਿਟ ਦੀ ਇਹ ਬੈਠਕ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਸਾਲ ਪਹਿਲਾਂ ਮੰਤਰੀ ਮੰਡਲ ਵਿਚ ਕੀਤੇ ਗਏ ਵੱਡੇ ਫੇਰਬਦਲ ਤੋਂ ਬਾਅਦ ਵੀ ਪਾਰਟੀ ਸਿਆਸੀ ਜ਼ਮੀਨ ਮਜਬੂਤ ਨਹੀਂ ਕਰ ਸਕੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਟੀਮ ਚੋਣ ਸਰਵਿਆਂ ਵਿਚ ਕੰਜ਼ਰਵੇਟਿਵ ਤੋਂ ਇੰਨੇ ਪਿੱਛੇ ਹੈ ਕਿ ਜੇ ਉਹ ਰਨਿੰਗ ਟਰੈਕ ’ਤੇ ਹੁੰਦੇ ਤਾਂ ਹੁਣ ਤੱਕ ਪਿੱਛੇ ਰਹਿ ਗਏ ਹੁੰਦੇ, ਹੁਣ ਕਿਉਂਕਿ ਅਗਲੀਆਂ ਚੋਣਾਂ ਵਿਚ ਜ਼ਿਆਦਾ ਤੋਂ ਜ਼ਿਆਦਾ ਇੱਕ ਸਾਲ ਬਾਕੀ ਹੈ ਇਸ ਲਈ ਲਿਬਰਲਸ ਦੀ ਵਾਪਸੀ ਦਾ ਰਸਤਾ ਦਿਨ-ਬ-ਦਿਨ ਛੋਟਾ ਹੁੰਦਾ ਜਾ ਰਿਹਾ ਹੈ।

ਲਿਬਰਲਸ ਲਈ ਸਭ ਤੋਂ ਵੱਡੀ ਚੁਣੌਤੀ ਘਰਾਂ ਦੀਆਂ ਕਮੀਤਾਂ ਅਤੇ ਇਨ੍ਹਾਂ ਦੀ ਉਪਲਬਧਤਾ ਬਣੀ ਹੋਈ ਹੈ। ਜੂਨ ਵਿਚ ਪਾਰਟੀ ਨੂੰ ਟੋਰੌਂਟੋ ਦੀ ਸੰਸਦੀ ਸੀਟ ਕੰਜ਼ਰਵੇਟਿਸ ਤੋਂ ਹਾਰਨੀ ਪਈ ਸੀ, ਉੱਥੇ ਹੀ ਹੁਣ ਮਾਂਟਰੀਅਲ ਦੀ ਲਸਾਲੇ-ਇਮਰਦ ਸੀਟ ’ਤੇ 16 ਸਤੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਵੀ ਲਿਬਰਲਸ ਲਈ ਚੁਣੌਤੀਪੂਰਨ ਬਣੀ ਹੋਈ ਹੈ, ਇਹ ਸੀਟ ਸਾਬਕਾ ਜਸਟਿਸ ਮਿਨਿਸਟਰ ਡੇਵਿਡ ਲੈਮੇਟੀ ਦੇ ਅਸਤੀਫ਼ਾ ਦੇਣ ਮਗਰੋਂ ਖਾਲੀ ਹੋਈ ਸੀ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link