18.42C Vancouver
ADS

May 31, 2024 3:25 PM - Connect Newsroom

ਇਮਰਾਨ ਖਾਨ ਨੇ ਫੌਜ ਦੇ ਮੁਖੀ ਰਹੇ ਜਨਰਲ ਕਮਰ ਜਾਵੇਦ ਬਾਜਵਾ ’ਤੇ ਬੋਲਿਆ ਹਮਲਾ

Share On
imran-khan-attacked-general-qamar-javed-bajwa-who-was-the-chief-of-army-staff
In the interview, Imran Khan said that he has been imprisoned in a place where terrorists live and he is being deprived of basic facilities.

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਦੇ ਮੁਖੀ ਰਹੇ ਜਨਰਲ ਕਮਰ ਜਾਵੇਦ ਬਾਜਵਾ ’ਤੇ ਹਮਲਾ ਬੋਲਿਆ ਹੈ, ਉਨ੍ਹਾਂ ਇੱਕ ਇੰਟਰਵਿਊ ਵਿਚ ਕਿਹਾ ਕਿ ਬਾਜਵਾ ’ਤੇ ਭਰੋਸਾ ਕਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਗਲਤੀ ਸੀ।

ਪਾਕਿਸਤਾਨੀ ਅਖਬਾਰ ਮੁਤਾਬਕ, ਇਮਰਾਨ ਖਾਨ ਨੇ ਹਾਲ ਹੀ ਵਿਚ ਚਿੱਠੀ ਜ਼ਰੀਏ ਪੱਤਰਕਾਰ ਮੇਂਹਦੀ ਹਸਨ ਨੂੰ ਇੰਟਰਵਿਊ ਦਿੱਤੀ ਹੈ, ਜਿਸ ਵਿਚ ਉਨ੍ਹਾਂ ਨੇ ਇਹ ਪੁੱਛੇ ਜਾਣ ’ਤੇ ਕਿਹਾ ਕਿ ਉਹ ਆਪਣੀ ਕੈਦ ਲਈ ਕਿਸ ਨੂੰ ਦੋਸ਼ੀ ਮੰਨਦੇ ਹਨ ਤਾਂ ਇਮਰਾਨ ਨੇ ਕਿਹਾ, ‘ਮੈਨੂੰ ਯਕੀਨ ਹੈ ਕਿ ਇਹ ਸਭ ਜਨਰਲ ਬਾਜਵਾ ਦਾ ਕੀਤਾ ਕਰਾਇਆ ਹੈ, ਮੈਂ ਕਿਸੇ ਹੋਰ ਨੂੰ ਜ਼ਿੰਮੇਵਾਰ ਨਹੀਂ ਮੰਨਦਾ।

ਇੰਟਰਵਿਊ ਵਿਚ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਸ ਜਗ੍ਹਾ ’ਤੇ ਕੈਦ ਰੱਖਿਆ ਗਿਆ ਹੈ, ਜਿੱਥੇ ਅੱਤਵਾਦੀ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ। ਇਮਰਾਨ ਨੇ 2019 ਵਿਚ ਪ੍ਰਧਾਨ ਮੰਤਰੀ ਰਹਿੰਦੇ ਹੋਏ ਜਨਰਲ ਬਾਜਵਾ ਦੇ ਸੇਵਾਮੁਕਤ ਹੋਣ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲਾਂ ਲਈ ਵਧਾ ਦਿੱਤਾ ਸੀ।

ਇੰਟਰਵਿਊ ਵਿਚ ਇਮਰਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਭ ਤੋਂ ਵੱਡੀ ਗਲਤੀ ਸੀ ਅਤੇ ਉਹ ਬਾਜਵਾ ਹੀ ਸੀ ਜਿਸ ਨੇ ਉਨ੍ਹਾਂ ਨੂੰ ਬਦਨਾਮ ਕੀਤਾ ਅਤੇ ਤਖਤਾਪਲਟ ਵਿਚ ਪੂਰੀ ਤਰ੍ਹਾਂ ਉਸ ਦਾ ਹੀ ਹੱਥ ਸੀ।

Latest news

farmers-suspend-protest-at-punjab-haryana-border-meeting-with-manohar-lal-set-for-september-4
Punjabi

ਕਿਸਾਨ ਅੰਦੋਲਨ ਮੁਅੱਤਲ, 4 ਸਤੰਬਰ ਨੂੰ ਮਨੋਹਰ ਲਾਲ ਨਾਲ ਹੋਵੇਗੀ ਮੀਟਿੰਗ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਪ੍ਰਸਤਾਵ ਦਿੱਤੇ ਜਾਣ ਤੋਂ ਬਾਅਦ ਲਿਆ ਗਿਆ।
alberta-ai-data-centres-face-public-scrutiny-at-lacombe-town-hall
Punjabi

ਐਲਬਰਟਾ ਦੇ Lacombe ਵਿਚ ਏ.ਆਈ. ਡਾਟਾ ਸੈਂਟਰਾਂ ਸਬੰਧੀ ਹੋਵੇਗੀ ਟਾਊਨ ਹਾਲ ਮੀਟਿੰਗ

ਐਲਬਰਟਾ ਦੇ ਤਕਨਾਲੋਜੀ ਤੇ Innovation Minister ਨੈਟ ਗਲੂਬਿਸ਼ ਵੱਲੋਂ ਅੱਜ ਸ਼ਾਮ Lacombe ਵਿਚ ਸ਼ਹਿਰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਡਾਟਾ ਸੈਂਟਰਾਂ ਬਾਰੇ ਲੋਕਾਂ ਦੇ ਵਿਚਾਰ ਸੁਣਨ ਲਈ ਟਾਊਨ ਹਾਲ ਮੀਟਿੰਗ ਆਯੋਜਿਤ ਕੀਤੀ ਜਾ ਰਹੀ ਹੈ।ਇਸ ਖੇਤਰ ਵਿੱਚ ਵੱਡੇ ਪੱਧਰ 'ਤੇ ਡਾਟਾ ਸੈਂਟਰ ਸਥਾਪਤ ਕਰਨ ਦੀ ਯੋਜਨਾ ਦਾ ਕੁਝ ਸਥਾਨਕ ਲੋਕਾਂ ਅਤੇ ਵਾਤਾਵਰਨ ਪੱਖੀਆਂ ਵੱਲੋਂ ਕਸਵਿਰੋਧ ਕੀਤਾ ਜਾ ਰਿਹਾ ਹੈ।
b-c-governments-decision-to-shut-public-employee-directory-sparks-transparency-debate
Punjabi

ਬੀ.ਸੀ. ਸਰਕਾਰੀ ਡਾਇਰੈਕਟਰੀ ਬੰਦ ਕਰਨ ’ਤੇ ਵਿਵਾਦ, ਵਿਰੋਧੀ ਧਿਰ ਨੇ ਚੁੱਕੇ ਪਾਰਦਰਸ਼ਤਾ ’ਤੇ ਸਵਾਲ

ਬੀ.ਸੀ. ਦੀ ਪ੍ਰੀਮੀਅਰ ਡੇਵਿਡ ਈਬੀ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਬਾਰੇ ਔਨਲਾਈਨ ਸਰਕਾਰੀ ਡਾਇਰੈਕਟਰੀ ਨੂੰ ਆਮ ਪਬਲਿਕ ਲਈ ਅਚਾਨਕ ਬੰਦ ਕਰਨ ਦੇ ਫ਼ੈਸਲੇ ਨੇ ਸੂਬੇ ਦੀ ਰਾਜਨੀਤੀ ਗਰਮਾ ਦਿੱਤੀ ਹੈ। ਵਿਰੋਧੀ ਧਿਰ ਨੇ ਇਸ ਨੂੰ ਜਨਤਾ ਤੋਂ ਜਾਣਕਾਰੀ ਲੁਕਾਉਣ ਅਤੇ transparency 'ਤੇ ਹਮਲਾ ਦੱਸਿਆ ਹੈ, ਦੂਜੇ ਪਾਸੇ ਸਰਕਾਰ ਇਸ ਨੂੰ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਜੋੜ ਰਹੀ ਹੈ।
poilievre-targets-liberal-government-over-catch-and-release-bail-system
Punjabi

ਪੌਲੀਐਵ ਨੇ ‘ਕੈਚ ਐਂਡ ਰਿਲੀਜ਼’ ਨੀਤੀ ’ਤੇ ਲਿਬਰਲ ਸਰਕਾਰ ਨੂੰ ਘੇਰਿਆ

ਕੈਨੇਡਾ ਵਿਚ ਗੰਭੀਰ ਅਪਰਾਧੀਆਂ ਨੂੰ ਆਸਾਨੀ ਨਾਲ ਮਿਲਣ ਵਾਲੀ ਜ਼ਮਾਨਤ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਇਸ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਨਰਮ ਕਾਨੂੰਨਾਂ ਕਾਰਨ ਖ਼ਤਰਨਾਕ ਅਪਰਾਧੀ ਜੇਲ੍ਹ ਵਿਚੋਂ ਛੁੱਟ ਕੇ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਆਮ ਲੋਕਾਂ ਨੂੰ ਖ਼ਤਰੇ ਵਿਚ ਪਾ ਰਹੇ ਹਨ।
canadas-wildfire-season-could-rank-among-countrys-worst-on-record
Punjabi

ਕੈਨੇਡਾ ਵਿਚ ਇਸ ਸਾਲ ਜੰਗਲੀ ਅੱਗ ਦਾ ਪ੍ਰਕੋਪ ਰਿਕਾਰਡ ਪੱਧਰ ’ਤੇ

ਕੈਨੇਡਾ ਵਿਚ ਇਸ ਸਾਲ ਜੰਗਲੀ ਅੱਗ ਦਾ ਪ੍ਰਕੋਪ ਰਿਕਾਰਡ ਪੱਧਰ ’ਤੇ ਦੇਸ਼ ਦਾ ਚੌਥਾ ਸਭ ਤੋਂ ਖਰਾਬ ਸੀਜ਼ਨ ਹੋ ਸਕਦਾ ਹੈ। ਫੈਡਰਲ ਐਮਰਜੈਂਸੀ ਪ੍ਰਬੰਧਨ ਮੰਤਰੀ ਐਲੇਨੋਰ ਓਲਸੇਵਸਕੀ ਨੇ ਬੀਤੀ ਸ਼ਾਮ ਇੱਕ ਵਰਚੁਅਲ ਬ੍ਰੀਫਿੰਗ ਦੌਰਾਨ ਕਿਹਾ ਕਿ ਅਸੀਂ ਅਜੇ ਵੀ ਵਾਈਲਡ ਫਾਇਰ ਸੀਜ਼ਨ ਦੇ ਬਿਲਕੁਲ ਵਿਚਕਾਰ ਹਾਂ ਅਤੇ ਕੁਝ ਇਲਾਕੇ ਬਹੁਤ ਹੀ ਮੁਸ਼ਕਲ ਤੇ ਅਨਿਸ਼ਚਿਤ ਹਾਲਾਤ ਦਾ ਸਾਹਮਣਾ ਕਰ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link