14.71C Vancouver
ADS

Oct 10, 2023 8:06 PM - Connect News

ਇਮਰਾਨ ਖਾਨ 'ਤੇ ਰਾਜ ਦੇ ਭੇਤ ਲੀਕ ਕਰਨ ਦੇ ਦੋਸ਼ 'ਚ 17 ਅਕਤੂਬਰ ਨੂੰ ਦੋਸ਼ ਆਇਦ ਕੀਤੇ ਜਾਣਗੇ

Share On
imran-khan-to-be-indicted-on-oct-17-on-charges-of-leaking-state-secrets
Imran was arrested in August in connection with the disclosure of an intelligence political document sent to Pakistan in March last year by Pakistan's embassy in Washington. (Photo: X/Imran Khan)

ਖੁਫ਼ੀਆ ਸਿਆਸੀ ਦਸਤਾਵੇਜ਼ ਕਥਿਤ ਤੌਰ ’ਤੇ ਲੀਕ ਕਰਨ ਦੇ ਮਾਮਲੇ ’ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ 17 ਅਕਤੂਬਰ ਨੂੰ ਦੋਸ਼ ਆਇਦ ਕੀਤੇ ਜਾਣਗੇ।

ਮਾਮਲੇ ਦੀ ਸੁਣਵਾਈ ਅੱਜ ਅਧਿਕਾਰਕ ਤੌਰ ’ਤੇ ਸ਼ੁਰੂ ਹੋਣ ਸਮੇਂ ਅਦਾਲਤ ਨੇ ਇਹ ਐਲਾਨ ਕੀਤਾ।

ਰਾਵਲਪਿੰਡੀ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਸਰਕਾਰੀ ਵਕੀਲ, ਇਮਰਾਨ ਦੇ ਵਕੀਲ ਅਤੇ ਉਨ੍ਹਾਂ ਦੇ ਪਾਰਟੀ ਨੇਤਾ ਸ਼ਾਹ ਮੁਹੰਮਦ ਕੁਰੈਸ਼ੀ ਦੀ ਧੀ ਅਤੇ ਪੁੱਤਰ ਵੀ ਮੌਜੂਦ ਸਨ।

ਪਾਕਿਸਤਾਨ ਦੇ ਵਾਸ਼ਿੰਗਟਨ ਸਥਿਤ ਦੂਤਾਵਾਸ ਵੱਲੋਂ ਪਿਛਲੇ ਸਾਲ ਮਾਰਚ ਵਿੱਚ ਪਾਕਿਸਤਾਨ ਭੇਜੇ ਗਏ ਇੱਕ ਖੁਫ਼ੀਆ ਸਿਆਸੀ ਦਸਤਾਵੇਜ਼ ਦਾ ਖੁਲਾਸਾ ਕਰਨ ਦੇ ਮਾਮਲੇ ਸਬੰਧੀ ਇਮਰਾਨ ਨੂੰ ਅਗਸਤ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Latest news

b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link