19.69C Vancouver
ADS

Apr 2, 2024 4:22 PM - Connect Newsroom

ਇਮਰਾਨ ਦਾ ਦਾਅਵਾ, ਉਸ ਦੀ ਪਤਨੀ ਨੂੰ ਜੇਲ੍ਹ ’ਚ ਜ਼ਹਿਰ ਦੇਣ ਦੀ ਕੀਤੀ ਗਈ ਕੋਸ਼ਿਸ਼

Share On
imran-khans-wife-bushra-bibis-life-is-in-danger-an-attempt-was-made-to-poison-her-food
He informed the judge about this during the hearing of the corruption case against him from Adiala Jail. Imran Khan said that he knows who is behind this conspiracy. (Photo:Twiter/Imran Khan)

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਬਾਨੀ ਗਾਲਾ ਦੀ ਸਬ ਜੇਲ੍ਹ ਵਿਚ ਜ਼ਹਿਰ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਅਦਿਆਲਾ ਜੇਲ੍ਹ ਤੋਂ ਆਪਣੇ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸੁਣਵਾਈ ਦੌਰਾਨ ਜੱਜ ਨੂੰ ਇਸ ਬਾਰੇ ਸੂਚਿਤ ਕੀਤਾ।

ਇਮਰਾਨ ਖਾਨ ਨੇ ਕਿਹਾ ਕਿ ਉਹ ਜਾਣਦੇ ਹਨ ਇਸ ਸਾਜ਼ਿਸ਼ ਪਿੱਛੇ ਕੌਣ ਹਨ। ਉਨ੍ਹਾਂ ਕਿਹਾ ਕਿ ਜੇ ਬੁਸ਼ਰਾ ਨੂੰ ਕੋਈ ਨੁਕਸਾਨ ਹੋਇਆ ਹੈ ਤਾਂ ਸੈਨਾ ਮੁਖੀ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਖੁਫੀਆ ਏਜੰਸੀ ਦੇ ਮੈਂਬਰ ਬਾਨੀ ਗਾਲਾ ਅਤੇ ਅਦਿਆਲਾ ਜੇਲ ਵਿਚ ਸਭ ਕੁਝ ਕੰਟਰੋਲ ਕਰ ਰਹੇ ਹਨ।

ਇਮਰਾਨ ਖਾਨ ਨੇ ਅਦਾਲਤ ਨੂੰ ਬੁਸ਼ਰਾ ਨੂੰ ਜ਼ਹਿਰ ਦੇਣ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਵੀ ਅਪੀਲ ਕੀਤੀ। ਉਥੇ ਹੀ, ਅਦਾਲਤ ਨੇ ਇਮਰਾਨ ਨੂੰ ਬੁਸ਼ਰਾ ਦੀ ਮੈਡੀਕਲ ਜਾਂਚ ਦੇ ਸਬੰਧ ਵਿਚ ਇੱਕ ਡਿਟੇਲ ਅਰਜ਼ੀ ਦਾਖਲ ਕਰਨ ਦਾ ਨਿਰਦੇਸ਼ ਦਿੱਤਾ।

ਓਧਰ, ਬੁਸ਼ਰਾ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹ ਵਿਚ ਕਿਸੇ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਖਾਣੇ ਵਿਚ ਕੁਝ ਮਿਲਾਇਆ ਗਿਆ ਹੈ ਪਰ ਮੈਂ ਕਿਸੇ ਦਾ ਨਾਮ ਨਹੀਂ ਦੱਸਾਂਗੀ। ਬੁਸ਼ਰਾ ਨੇ ਕਿਹਾ ਕਿ ਮੇਰੀਆਂ ਅੱਖਾਂ ਸੁੱਜ ਗਈਆਂ ਸਨ, ਛਾਤੀ ਅਤੇ ਪੇਟ ਵਿਚ ਦਰਦ ਅਤੇ ਬੇਅਰਾਮੀ ਮਹਿਸੂਸ ਹੋਈ, ਖਾਣੇ ਅਤੇ ਪਾਣੀ ਦਾ ਸੁਆਦ ਵੀ ਕੌੜਾ ਲੱਗਾ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link