17.15C Vancouver
ADS

Jul 21, 2021 8:58 AM -

ਤਾਕਤ ਵਿਖਾਵਾ ਕਰਨ ਲਈ 62 ਐੱਮਐੱਲਏ ਪਹੁੰਚੇ ਸਿੱਧੂ ਦੇ ਘਰ ਅੰਮ੍ਰਿਤਸਰ

Share On
in-a-show-of-strength-62-mlas-meet-at-sidhus-residence-in-amritsar
In a show of strength, 62 MLAs meet at Sidhu's residence in Amritsar

ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਧ ਸਿੱਧੂ ਦੇ ਘਰ, ਤਾਕਤ ਦਾ ਵਿਖਾਵਾ ਕਰਨ ਲਈ 62 ਐੱਮਐੱਲਏ ਪੁੱਜੇ।

ਸਿੱਧੂ ਦੇ ਦਫ਼ਤਰ ਮੁਤਾਬਕ, ਉਨ੍ਹਾਂ ਪਾਰਟੀ ਦੇ ਐੱਮਐੱਲਏਜ਼ ਨੂੰ ਸਵੇਰ ਦੇ ਖਾਣੇ 'ਤੇ ਸੱਦਿਆ ਸੀ।

ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਬੀਤੇ ਕੱਲ ਟਵੀਟ ਕੀਤਾ ਸੀ,"ਮੁੱਖ ਮੰਤਰੀ ਸਿੱਧੂ ਨੂੰ ਓਦੋਂ ਤੱਕ ਨਹੀਂ ਮਿਲਣਗੇ, ਜਦੋਂ ਤੱਕ ਉਹ, ਉਨ੍ਹਾਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਕੀਤੀਆਂ ਨਿੱਜੀ ਟਿੱਪਣੀਆਂ ਲਈ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗ ਲੈਂਦੇ।"

ਪਰ ਸਿੱਧੂ ਦੇ ਘਰ ਇਕੱਠੇ ਹੋਏ ਐੱਮਲਏਜ਼ ਨੇ ਆਖਿਆ ਕਿ ਪਾਰਟੀ ਵਿੱਚ ਏਕਾ ਹੈ ਅਤੇ ਮੁਆਫ਼ੀ ਮੰਗਣ ਦੀ ਕੋਈ ਲੋੜ ਨਹੀਂ ਹੈ।

ਕਾਂਗਰਸ ਐੱਮਐੱਲਏ ਪ੍ਰਗਟ ਸਿੰਘ ਨੇ ਆਖਿਆ,"ਸਿੱਧੂ (ਸੀਐੱਮ ਤੋਂ) ਮੁਆਫ਼ੀ ਕਿਉਂ ਮੰਗਣ? ਇਹ ਕੋਈ ਜਨਤਕ ਮੁੱਦਾ ਨਹੀਂ । ਸੀਐੱਮ ਨੇ ਕਈ ਮੁੱਦੇ ਨਹੀਂ ਸੁਲਝਾਏ। ਇਸ ਤਰਾਂ ਤਾਂ ਫਿਰ ਉਨ੍ਹਾਂ ਨੂੰ ਵੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।"

ਐੱਮਐੱਲਏ ਮਦਨ ਲਾਲ ਜਲਾਲਪੁਰ ਨੇ ਆਖਿਆ,"ਮੈਨੂੰ ਯਕੀਨ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਸਿੱਧੂ ਦੀ ਵਜ੍ਹਾ ਤੋਂ ਜਿੱਤੀਆਂ ਜਾ ਸਕਦੀਆਂ ਹਨ। ਸੀਐੱਮ ਦੇ ਸਲਾਹਕਾਰ ਉਨ੍ਹਾਂ ਨੂੰ ਗ਼ਲਤ ਰਾਹ 'ਤੇ ਪਾ ਰਹੇ ਹਨ। ਇਸ ਨਾਲ ਪੰਜਾਬ ਪੱਛੜ ਰਿਹਾ ਹੈ ।"

"ਜਿਸ ਦਿਨ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ ਸੀ, ਕਾਂਗਰਸ ਦੀਆਂ ਤਕਰੀਬਨ 5 ਫ਼ੀਸਦ ਵੋਟਾਂ ਵਧ ਗਈਆਂ ਸਨ। ਜੋ ਨੌਜਵਾਨ ਕਾਂਗਰਸ ਛੱਡ ਕੇ ਆਪ ਵਿੱਚ ਜਾ ਰਹੇ ਸਨ, ਉਹ ਵੀ ਇਸ ਕਰਕੇ ਪਰਤ ਆਏ ਹਨ। ਮੈਨੂੰ ਯਕੀਨ ਹੈ ਕਿ ਸਿੱਧੂ ਦੀ ਵਜ੍ਹਾ ਤੋਂ ਕਾਂਗਰਸ ਦੀਆਂ 20 ਫ਼ੀਸਦ ਵੋਟਾਂ ਵਧਣਗੀਆਂ,"ਉਨ੍ਹਾਂ ਅੱਗੇ ਆਖਿਆ।

ਜਲਾਲਪੁਰ ਨੇ ਇਹ ਵੀ ਆਖਿਆ ਕਿ ਕਾਮਯਾਬ ਹੋਣ ਲਈ, ਪਾਰਟੀ ਅਤੇ ਸੀਐੱਮ ਨੂੰ ਮਿਲ ਕੇ ਕੰਮ ਕਰਨਾ ਪਵੇਗਾ।

ਪੰਜਾਬ ਸੀਐੱਮ ਦੇ ਟਵੀਟ ਬਾਰੇ ਉਨ੍ਹਾਂ ਆਖਿਆ ਕਿ ਸਿੱਧੂ ਨੂੰ ਮੁਆਫ਼ੀ ਨਹੀਂ ਮੰਗਣੀ ਚਾਹੀਦੀ ਕਿਉਂਕਿ ਸੀਐੱਮ ਦਾ ਇਹ ਫਰਜ਼ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹਾਲ ਕਰੇ, ਭਾਵੇਂ ਉਹ ਉਸਦੇ ਵਿਰੋਧ ਵਿੱਚ ਹੀ ਕਿਉਂ ਨਾ ਹੋਵੇ।

ਉਨ੍ਹਾਂ ਅੱਗੇ ਆਖਿਆ,"ਸਿੱਧੂ ਹੁਣ ਸਿਰਫ਼ ਸਿੱਧੂ ਨਹੀਂ ਰਹੇ; ਹੁਣ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ। ਉਨ੍ਹਾਂ ਅਜਿਹਾ ਕੁਝ ਨਹੀਂ ਕੀਤਾ, ਜਿਸਦੀ ਮੁਆਫ਼ੀ ਮੰਗੀ ਜਾਵੇ। ਪਰ ਹਾਂ, ਕਿਉਂਕਿ ਉਹ ਪਿਤਾ ਸਮਾਂ ਹਨ, ਇਸ ਲਈ ਸਿੱਧੂ ਨੂੰ ਉਨ੍ਹਾਂ ਦਾ ਆਦਰ ਕਰਨਾ ਚਾਹੀਦਾ ਹੈ।"

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link