18.21C Vancouver
ADS

Feb 12, 2021 1:45 AM -

ਹੈਲਥਕੇਅਰ ਪ੍ਰੋਫੈਸ਼ਨਲਸ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨੇ ਮੰਨਿਆ ਵੈਕਸੀਨ ਰੋਲਆਊਟ 'ਚ ਕਰਨਾ ਪਿਆ ਦੇਰੀ ਦਾ ਸਾਹਮਣਾ

Share On
in-a-virtual-roundtable-with-nurses-and-doctors-pm-trudeau-acknowledges-the-rollout-of-vaccines-across-the-country-has-been-lagging
People line up at a COVID-19 testing clinic, Tuesday, January 19, 2021 in Montreal.THE CANADIAN PRESS/Ryan Remiorz

ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਸਿਹਤ ਮੰਤਰੀ ਪੈਟੀ ਹਾਏਡੂ ਨੇ ਹੈਲਥਕੇਅਰ ਪ੍ਰੋਫੈਸ਼ਨਲਸ ਨਾਲ ਗੱਲਬਾਤ ਕੀਤੀ ਹੈ।

ਉਨ੍ਹਾਂ ਇਸ ਦੌਰਾਨ ਹੈਲਥ ਪ੍ਰੋਫੈਸ਼ਨਲਸ ਨੂੰ ਕਿਹਾ ਕਿ ਉਹ ਜਾਣਦੇ ਹਨ ਕਿ ਤੁਸੀਂ ਸਾਰੇ ਜੁਟੇ ਹੋਏ ਹੋ ਅਤੇ ਪੂਰੀ ਮਹਿਨਤ ਕਰ ਰਹੇ ਹੋ ਕਿ ਲੋਕਾਂ ਨੂੰ ਵੈਕਸੀਨੇਟ ਕੀਤਾ ਜਾਵੇ।

ਟਰੂਡੋ ਨੇ ਕਿਹਾ ਕਿ ਹਾਲਾਂਕਿ ਹਾਲ ਦੀ ਘੜੀ ਗਲੋਬਲ ਪ੍ਰੋਡਕਸ਼ਨ ਚੁਣੌਤੀਆਂ ਕਾਰਨ ਕੁਝ ਅੜਿੱਕੇ ਪੇਸ਼ ਆ ਰਹੇ ਹਨ।

ਪਰ ਟਰੂਡੋ ਨੇ ਫਿਰ ਤੋਂ ਦੋਹਰਾਇਆ ਕਿ ਸਿਤੰਬਰ ਤੱਕ ਵੈਕਸੀਨ ਹਾਸਿਲ ਕਰਨ ਦੇ ਇੱਛੁਕ ਸਾਰੇ ਲੋਕਾਂ ਨੂੰ ਵੈਕਸੀਨ ਪ੍ਰਦਾਨ ਕੀਤੀ ਜਾਵੇਗੀ।

ਟਰੂਡੋ ਨੇ ਕਿਹਾ ਕਿ ਹੁਣ ਕੈਨੇਡਾ ਉਸ ਫੇਜ਼ 'ਚ ਦਾਖਿਲ ਹੋਣ ਜਾ ਰਿਹਾ ਹੈ, ਜਿਸ ਨੂੰ ਉਨ੍ਹਾਂ 'ਬਿਗ ਲਿਫਟ' ਦੱਸਿਆ ਅਤੇ ਇਸ ਦੌਰਾਨ ਮਿਲੀਅਨਸ ਦੇ ਹਿਸਾਬ ਨਾਲ ਵੈਕਸੀਨ ਕੈਨੇਡਾ ਕੋਲ ਪਹੁੰਚਣਗੇ।

ਅਗਲੇ ਹਫ਼ਤੇ ਸੋਮਵਾਰ ਤੋਂ ਕੈਨੇਡਾ ਪਹੁੰਚਾਂਗੀਆਂ 400,000 ਵੈਕਸੀਨ ਖੁਰਾਕਾਂ

ਅਗਲੇ ਹਫ਼ਤੇ ਫਾਈਜ਼ਰ ਬਾਇਓਐਨਟੈਕ ਦੀ ਸਭ ਤੋਂ ਵੱਡੀ ਸ਼ਿਪਮੈਂਟ ਦੇ ਕੈਨੇਡਾ ਪਹੁੰਚਣ ਦੇ ਆਸਾਰ ਦੱਸੇ ਗਏ ਹਨ।

ਮੇਜਰ-ਜਨਰਲ ਡੈਨੀ ਫੌਰਟੈਂ ਦਾ ਕਹਿਣਾ ਹੈ ਕਿ ਫਾਈਜ਼ਰ ਦੀਆਂ ਸੋਮਵਾਰ ਤੋਂ 400,000 ਡੋਜ਼ ਪਹੁੰਚਣਗੀਆਂ।

ਇਸ ਤੋਂ ਬਾਅਦ ਅਗਲੇ 4 ਹਫ਼ਤਿਆਂ 'ਚ ਫਾਈਜ਼ਰ ਵੈਕਸੀਨ ਦੀਆਂ 1.8 ਮਿਲੀਅਨ ਡੋਜ਼ ਪਹੁੰਚਣ ਦੀ ਜਾਣਕਾਰੀ ਦਿੱਤੀ ਗਈ ਹੈ।

ਅੱਜ ਡਿਪਟੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਹੌਵਰਡ ਨਿਊ ਨੇ ਕਿਹਾ ਕਿ ਹੁਣ ਤੱਕ ਕੋਵਿਡ-19 ਦੀਆਂ 1 ਮਿਲੀਅਨ ਤੋਂ ਵਧੇਰੇ ਡੋਜ਼ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link