14.99C Vancouver
ADS

Apr 12, 2020 10:27 PM -

ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਕੀਤੀ ਨੈਸ਼ਨਲ ਹੈਲਥ ਸਰਵਿਸਿਜ਼ ਦੇ ਸਟਾਫ ਦੀ ਤਾਰੀਫ

Share On
in-his-first-public-statement-since-being-moved-out-of-the-i-c-u-british-pm-praised-staff-at-the-national-health-service
FILE - In this file photo dated Tuesday, March 17, 2020, Britain's Chancellor Rishi Sunak, left, and Prime Minister Boris Johnson arrive for a press briefing about the ongoing situation with the COVID-19 coronavirus outbreak, inside 10 Downing Street in London. With British Prime Minister Boris Johnson hospitalized and in intensive care Wednesday April 8, 2020, after contracting the new coronavirus, Sunak is among key players in Johnson's Cabinet who will be directing Britain's response to the highly contagious COVID-19 coronavirus, while their leader is being treated. (AP Photo/Matt Dunham, FILE)

ਹਸਪਤਾਲ ਦੇ ਵਿਚ ਕਰੀਬ ਇੱਕ ਹਫਤਾ ਬਿਤਾਉਣ ਤੋਂ ਬਾਅਦ, ਜਿਸਦੇ ਵਿਚ ਕਿ 3 ਰਾਤਾਂ ਆਈ.ਸੀ.ਯੂ. ਵਿਚ ਬਿਤਾਈਆਂ ਗਈਆਂ ਸਨ, ਹੁਣ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰੀਸ ਜੌਨਸਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

ਪ੍ਰਧਾਨ ਮੰਤਰੀ ਦੇ ਦਫਤਰ ਵੱਲੋਂ ਜਾਰੀ ਬਿਆਨ ਅਨੁਸਾਰ, ਓਹ ਪੂਰੀ ਤਰ੍ਹਾਂ ਸਵਸਥ ਹੋਣ ਤਕ ਆਪਣੇ ਕੰਟਰੀ ਹਾਊਸ 'ਚ ਰਹਿਣਗੇ, ਅਤੇ ਅਜੇ ਕੰਮ 'ਤੇ ਵਾਪਸੀ ਨਹੀਂ ਕਰਨਗੇ।

ਬੌਰੀਸ ਜੌਨਸਨ ਨੂੰ ਕਰੀਬ 2 ਹਫਤੇ ਪਹਿਲਾਂ ਕੋਵਿਡ-19 ਤੋਂ ਪੀੜਤ ਪਾਇਆ ਗਿਆ ਸੀ।

ਯਾਦ ਰਹੇ ਬੌਰੀਸ ਜੌਨਸਨ ਨੂੰ ਆਈ.ਸੀ.ਯੂ. ਤੋਂ ਵੀਰਵਾਰ ਨੂੰ ਹੀ ਛੁੱਟੀ ਮਿਲ ਗਈ ਸੀ।

ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਆਪਣੇ ਪਹਿਲੇ ਬਿਆਨ 'ਚ ਬੌਰੀਸ ਜੌਨਸਨ ਨੇ ਨੈਸ਼ਨਲ ਹੈਲਥ ਸਰਵਿਸ ਦੇ ਸਟਾਫ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਇਨ੍ਹਾਂ ਕਾਮਿਆਂ ਦਾ ਕਰਜਈ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link