11.7C Vancouver
ADS

Sep 1, 2020 1:36 AM -

ਬੀ.ਸੀ. ਤੇ ਐਲਬਰਟਾ 'ਚ ਕੋਵਿਡ-19 ਮਾਮਲਿਆਂ 'ਚ ਵੱਡਾ ਵਾਧਾ, ਕਿਊਬੈਕ ਤੇ ਔਂਟੈਰੀਓ 'ਚ ਵੀ 100 ਤੋਂ ਵੱਧ ਮਾਮਲੇ ਹੋਏ ਰਿਪੋਰਟ

Share On
increase-in-covid-19-cases-in-alberta-and-b-c-more-than-100-cases-reported-in-ontario-and-quebec
A woman walks her daughter to school in Gatineau, Que., Monday May 11, 2020. THE CANADIAN PRESS/Adrian Wyld

ਸੋਮਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,28,948 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,126 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,14,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,000 ਤੋਂ ਟੱਪੀ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 294 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ 4 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 5,790 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਬ੍ਰੀਫਿੰਗ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 208 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,107 ਤੱਕ ਪਹੁੰਚ ਗਏ ਹਨ।


ਔਂਟੈਰੀਓ 'ਚ 114 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੱਜ 114 ਮਾਮਲੇ ਦਰਜ ਕੀਤੇ ਗਏ ਹਨ। ਬੀਤੇ 10 ਦਿਨ 'ਚ ਇਹ 9ਵਾਂ ਮੌਕਾ ਹੈ ਜਦ ਔਂਟੈਰੀਓ ਦੇ ਵਾਇਰਸ ਸੰਬੰਧੀ ਮਾਮਲੇ 100 ਤੋਂ ਪਾਰ ਹੋ ਗਏ ਹਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 42,309 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 38,277 ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,811 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,221 ਹੈ।


ਕਿਊਬੈਕ 'ਚ ਲਗਾਤਾਰ ਤੀਜੇ ਦਿਨ 100 ਤੋਂ ਵੱਧ ਮਾਮਲੇ ਹੋਏ ਉਜਾਗਰ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 140 ਮਾਮਲੇ ਰਿਪੋਰਟ ਕੀਤੇ ਗਏ ਹਨ। ਇਹ ਲਗਾਤਾਰ ਤੀਜਾ ਦਿਨ ਹੈ, ਜਦ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਪਾਰ ਰਹੀ ਹੈ। ਹੁਣ ਕਿਊਬੈਕ 'ਚ 62,492 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 120 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 140 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,760 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,379 ਹੈ।


ਐਲਬਰਟਾ 'ਚ ਵੀਕਐਂਡ ਦੌਰਾਨ ਵਾਇਰਸ ਪੀੜਤਾਂ ਦਾ ਅੰਕੜਾ 400 ਤੋਂ ਪਾਰ

ਐਲਬਰਟਾ ਦੇ ਵਿੱਚ ਕੋਵਿਡ-19 ਦੇ 109 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਾਲਾਂਕਿ ਇਹ ਸਿਰਫ ਬੀਤੇ 24 ਘੰਟੇ ਦਾ ਅੰਕੜਾ ਹੈ, ਜਦਕਿ ਬੀਤੇ 72 ਘੰਟੇ ਦੇ ਅੰਕੜੇ ਇਸ ਤੋਂ ਵਧੇਰੇ ਹੈ। ਬੀਤੇ 3 ਦਿਨਾਂ 'ਚ ਕੁਲ 426 ਮਾਮਲੇ ਰਿਪੋਰਟ ਹੋਏ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ 133 ਨਵੇਂ ਮਾਮਲੇ, ਸ਼ਨੀਵਾਰ ਨੂੰ 184 ਨਵੇਂ ਮਾਮਲੇ ਅਤੇ ਕੱਲ 109 ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 13,902 ਹੋ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 239 ਹੋ ਗਈ ਹੈ, ਜਿਸ ਦੇ ਵਿੱਚ ਅੱਜ ਦਰਜ ਕੀਤੀਆਂ ਗਈਆਂ ਦੋ ਮੌਤਾਂ ਸ਼ਾਮਿਲ ਹਨ। ਸੂਬੇ ਦੀ ਚੀਫ਼ ਮੈਡੀਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਅੱਜ ਦੀ ਵਾਇਰਸ ਸੰਬੰਧੀ ਅਪਡੇਟ ਦੌਰਾਨ ਇਹ ਜਾਣਕਾਰੀਆਂ ਸਾਂਝੀਆਂ ਕੀਤੀਆਂ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,619, ਮੈਨੀਟੋਬਾ 'ਚ 1,214, ਨਿਊ ਬਰੰਸਵਿਕ 'ਚ 191, ਨੋਵਾ ਸਕੌਸ਼ੀਆ 'ਚ 1,085, ਪੀ.ਈ.ਆਈ. 'ਚ 44, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 269 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,126 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,14,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link