12.67C Vancouver
ADS

Aug 21, 2020 2:10 AM -

ਬੀ.ਸੀ., ਐਲਬਰਟਾ ਤੇ ਕਿਊਬੈਕ 'ਚ ਕੋਵਿਡ-19 ਦੇ ਮਾਮਲਿਆਂ 'ਚ ਵਾਧਾ

Share On
increase-in-covid-19-cases-in-b-c-alberta-and-quebec
People wear face masks as they wait to enter a store in Montreal, Sunday, August 9, 2020, as the COVID-19 pandemic continues in Canada and around the world. THE CANADIAN PRESS/Graham Hughes

ਵੀਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 123,873 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,054 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,09,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਦੋ ਵਾਇਰਸ ਪੀੜਤਾਂ ਦੀ ਮੌਤ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 80 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,825 ਹੋ ਗਈ ਹੈ। ਬੀ.ਸੀ. ਦੀ ਡਿਪਟੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਰਿਕਾ ਗੁਸਟਾਫਸਨ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 200 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 780 ਤੱਕ ਪਹੁੰਚ ਗਏ ਹਨ। ਸੂਬੇ ਦੇ ਕੁੱਲ 3,845 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।


ਔਂਟੈਰੀਓ 'ਚ 76 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੱਜ 76 ਮਾਮਲੇ ਦਰਜ ਕੀਤੇ ਗਏ ਹਨ। ਦੋ ਦਿਨ ਤੱਕ ਲਗਾਤਾਰ ਸੂਬੇ ਦੇ ਮਾਮਲੇ 100 ਤੋਂ ਵੱਧ ਰਹੇ ਸਨ, ਪਰ ਅੱਜ ਔਂਟੈਰੀਓ 'ਚ ਵਾਇਰਸ ਪੀੜਤਾਂ ਦੀ ਗਿਣਤੀ ਕੁਝ ਘਟੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 41,048 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 37,291 ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,793 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 965 ਦੇ ਕਰੀਬ ਹੈ। ਹਾਲਾਂਕਿ ਸੂਬੇ ਦੀ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਦਾ ਕਹਿਣਾ ਹੈ ਕਿ, ਕੁਝ ਤਕਨੀਕੀ ਦਿੱਕਤਾਂ ਕਾਰਨ, ਅੱਜ ਦੇ ਅੰਕੜੇ ਕੁਝ ਘੱਟ ਰਹੇ ਹਨ, ਜਦਕਿ ਅੰਕੜਾ ਇਸ ਤੋਂ ਵੱਡਾ ਹੋ ਸਕਦਾ ਹੈ।


ਲਗਾਤਾਰ ਸੱਤਵੇਂ ਦਿਨ ਕਿਊਬੈਕ 'ਚ 100 ਤੋਂ ਘੱਟ ਮਾਮਲੇ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 86 ਮਾਮਲੇ ਰਿਪੋਰਟ ਕੀਤੇ ਗਏ ਹਨ। ਇਹ ਲਗਾਤਾਰ ਸੱਤਵਾਂ ਦਿਨ ਹੈ ਜਦ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਹੁਣ ਕਿਊਬੈਕ 'ਚ 61,402 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 64 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 86 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,730 ਦੱਸੀ ਗਈ ਹੈ, ਜਿਸ ਦੇ ਵਿੱਚ ਅੱਜ ਦੀ ਵਾਇਰਸ ਪੀੜਤਾਂ ਸੰਬੰਧੀ ਇੱਕ ਮੌਤ ਦਾ ਮਾਮਲਾ ਵੀ ਸ਼ਾਮਿਲ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,300 ਦੇ ਕਰੀਬ ਹੈ।


ਐਲਬਰਟਾ 'ਚ ਅੱਜ ਪੀੜਤਾਂ ਦੀ ਗਿਣਤੀ 100 ਤੋਂ ਟੱਪੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 103 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 12,604 ਹੋ ਗਈ ਹੈ। ਹਾਲਾਂਕਿ ਸੂਬੇ ਦੇ 125 ਵਾਇਰਸ ਪੀੜਤ ਰਿਕਵਰ ਕੀਤੇ ਵੀ ਦੱਸੇ ਗਏ ਹਨ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 227 ਹੋ ਗਈ ਹੈ। ਯਾਦ ਰਹੇ ਕੱਲ ਸੂਬੇ 'ਚ 82 ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,084 ਦੇ ਕਰੀਬ ਹੈ। ਅੱਜ ਸੂਬੇ ਦੀ ਚੀਫ ਮੇਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਕਿਹਾ ਕਿ, ਸੂਬੇ ਦੇ ਸਕੂਲਾਂ 'ਚ ਅਧਿਕਾਰੀ ਸਾਰੇ ਕਦਮ ਚੁੱਕ ਰਹੇ ਹਨ, ਤਾਂ ਜੋ ਬੱਚੇ ਸਕੂਲਾਂ 'ਚ ਵਾਪਸੀ ਮੌਕੇ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ ਉਹ ਵੀ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਤਿਆਰ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਇਲਾਵਾ ਸਸਕੈਚਵਿਨ ਵਿੱਚ 1,590, ਮੈਨੀਟੋਬਾ 'ਚ 796, ਨਿਊ ਬਰੰਸਵਿਕ 'ਚ 186, ਨੋਵਾ ਸਕੌਸ਼ੀਆ 'ਚ 1,077, ਪੀ.ਈ.ਆਈ. 'ਚ 44, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 268 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,054 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,09,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link