20.97C Vancouver
ADS

Jul 18, 2020 1:29 AM -

ਕੈਨੇਡਾ 'ਚ ਕੋਵਿਡ-19 ਮਾਮਲਿਆਂ 'ਚ ਵਾਧਾ, ਐਲਬਰਟਾ 'ਚ ਫਿਰ 100 ਤੋਂ ਵੱਧ ਮਾਮਲੇ ਹੋਏ ਰਿਪੋਰਟ

Share On
increase-in-covid-19-cases-in-canada-more-than-100-cases-reported-in-alberta-for-second-consecutive-day
Downtown Vancouver is pictured in the background as a Canadian flag blows in the wind at the Lonsdale Quay in North Vancouver, B.C. Tuesday, March 24, 2020. THE CANADIAN PRESS/Jonathan Hayward

ਸ਼ੁੱਕਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 109,669 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 403 ਵਾਇਰਸ ਸੰਬੰਧੀ ਮਾਮਲੇ ਉਜਾਗਰ ਹੋਏ ਹਨ। ਕੈਨੇਡਾ 'ਚ ਕੁੱਲ 8,839 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 96,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕੋਵਿਡ-19 ਦੇ 28 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 28 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ। ਹਾਲਾਂਕਿ ਇੱਕ ਹਸਪਤਾਲ 'ਚ ਇੱਕ ਨਵਜੰਮੇ ਬੱਚੇ ਨੂੰ ਕੋਵਿਡ-19 ਤੋਂ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,198 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਆਖਰੀ ਮੌਕੇ 'ਤੇ ਸੱਦੀ ਇੱਕ ਨਿਊਜ਼ ਬ੍ਰੀਫਿੰਗ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੈ।


ਔਂਟੈਰੀਓ 'ਚ 9 ਵਾਇਰਸ ਪੀੜਤਾਂ ਨੇ ਤੋੜਿਆ ਦਮ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਮਾਮਲੇ ਫਿਰ ਤੋਂ 200 ਤੋਂ ਘੱਟ ਰਹੇ ਹਨ, ਜੋ ਕਿ ਰਾਹਤ ਦੀ ਖਬਰ ਹੈ। ਹੁਣ ਲਗਾਤਾਰ ਦੋ ਦਿਨ ਤੱਕ ਸੂਬੇ 'ਚ 111 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਪੀੜਤਾਂ ਦੀ ਗਿਣਤੀ ਪਹਿਲਾਂ ਹੀ 37,000 ਦੇ ਪਾਰ ਹੋ ਗਈ ਹੈ। ਔਂਟੈਰੀਓ ਦੇ 37,274 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਹਾਲਾਂਕਿ ਦੁੱਖ ਦੀ ਖਬਰ ਇਹ ਰਹੀ ਕਿ, ਅੱਜ ਸੂਬੇ 'ਚ 9 ਹੋਰ ਵਾਇਰਸ ਸੰਬੰਧੀ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,746 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਕੁਲ 33,162 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 23,000 ਤੋਂ ਵੱਧ ਰਿਕਵਰੀਆਂ ਦੀ ਦਿੱਤੀ ਜਾਣਕਾਰੀ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 141 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ 3 ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 100 ਤੋਂ ਕਾਫੀ ਉੱਤੇ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਵਾਇਰਸ ਸੰਬੰਧੀ ਮਾਮਲੇ 57,000 ਦੇ ਪਾਰ ਪਹੁੰਚ ਗਏ ਹਨ। ਹੁਣ ਕਿਊਬੈਕ 'ਚ 57,142 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 142 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 141 ਨਵੇਂ ਮਾਮਲੇ ਰਿਪੋਰਟ ਹੋਏ ਹਨ ਅਤੇ ਇੱਕ ਵਾਇਰਸ ਪੀੜਤ ਦੀ ਜਾਨ ਜਾਣ ਬਾਰੇ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,647 ਦੱਸੀ ਗਈ ਹੈ। ਕਿਊਬੈਕ 'ਚ ਵਾਇਰਸ ਤੋਂ ਰਿਕਵਰ ਕਰ ਚੁੱਕੇ ਲੋਕਾਂ ਦੇ ਮਾਮਲੇ 'ਚ ਕੁਝ ਬਦਲਾਅ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਹੁਣ 23,686 ਵਧੇਰੇ ਲੋਕਾਂ ਦੇ ਰਿਕਵਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਸੂਬੇ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,586 'ਤੇ ਆ ਗਈ ਹੈ।


ਐਲਬਰਟਾ 'ਚ ਫਿਰ 100 ਤੋਂ ਵੱਧ ਮਾਮਲੇ ਹੋਏ ਰਿਪੋਰਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 105 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਬੀਤੇ ਕਰੀਬ 2 ਮਹੀਨਿਆਂ 'ਚ ਸੂਬੇ 'ਚ ਸਾਹਮਣੇ ਆਇਆ ਇੱਕੋ ਦਿਨ ਵਿਚਾਲੇ ਦਾ ਦੂਜਾ ਸਭ ਤੋਂ ਵੱਡਾ ਵਾਧਾ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 9,219 ਤੱਕ ਪਹੁੰਚ ਗਈ ਹੈ। ਬੀਤੇ ਕੱਲ ਐਲਬਰਟਾ 'ਚ 120 ਮਾਮਲੇ ਸਾਹਮਣੇ ਆਏ ਸਨ। ਐਲਬਰਟਾ 'ਚ 4 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 169 ਹੋ ਗਈ ਹੈ। ਐਲਬਰਟਾ 'ਚ 5 ਲੱਖ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 936, ਮੈਨੀਟੋਬਾ 'ਚ 336, ਨਿਊ ਬਰੰਸਵਿਕ 'ਚ 168, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 262 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,839 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 96,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link